LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਹਰਿਆਣਾ

ਅਮਿਤ ਸ਼ਾਹ 5 ਨਵੰਬਰ ਨੂੰ ਕਰਨਾਲ ਵਿੱਚ ਭਾਜਪਾ ਦੀ ਪੈਦਲ ਯਾਤਰਾ ’ਚ ਸ਼ਾਮਲ ਹੋਣਗੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 5 ਨਵੰਬਰ ਨੂੰ ਕਰਨਾਲ ਪਹੁੰਚ ਕੇ ਭਾਜਪਾ ਦੀ ਪੈਦਲ ਯਾਤਰਾ ਵਿੱਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਰਹਿਣਗੇ।

ਅਮਿਤ ਸ਼ਾਹ 5 ਨਵੰਬਰ ਨੂੰ ਕਰਨਾਲ ਵਿੱਚ ਭਾਜਪਾ ਦੀ ਪੈਦਲ ਯਾਤਰਾ ’ਚ ਸ਼ਾਮਲ ਹੋਣਗੇ
ਪੰਜਾਬ ਟੈਲੀਵਿਜ਼ਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 5 ਨਵੰਬਰ ਨੂੰ ਕਰਨਾਲ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਪੈਦਲ ਯਾਤਰਾ ਵਿੱਚ ਸ਼ਾਮਲ ਹੋਣਗੇ। ਭਾਜਪਾ ਦੀ ਹਰਿਆਣਾ ਇਕਾਈ ਦੀ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਇਹ ਜਾਣਕਾਰੀ ਦਿੱਤੀ ਹੈ।

ਡਾ. ਅਰਚਨਾ ਗੁਪਤਾ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ 5 ਨਵੰਬਰ ਨੂੰ ਸਵੇਰੇ 10 ਵਜੇ ਕਰਨਾਲ ਪਹੁੰਚਣਗੇ। ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਸੂਬੇ ਦੇ ਹੋਰ ਸੀਨੀਅਰ ਆਗੂ ਵੀ ਸ਼ਿਰਕਤ ਕਰਨਗੇ।

ਸੂਬਾ ਪ੍ਰਧਾਨ ਨੇ ਐਤਵਾਰ ਨੂੰ ਕਰਨਾਲ ਸਥਿਤ ਜ਼ਿਲ੍ਹਾ ਪਾਰਟੀ ਦਫ਼ਤਰ 'ਕਰਣ ਕਮਲ' ਵਿਖੇ ਜ਼ਿਲ੍ਹਾ ਕੋਰ ਗਰੁੱਪ ਅਤੇ ਅਹੁਦੇਦਾਰਾਂ ਨਾਲ ਬੈਠਕ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸ਼ਾਮ ਨੂੰ ਸੈਕਟਰ 12 ਵਿੱਚ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕਰਕੇ ਜ਼ਮੀਨੀ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਇਸ ਬੈਠਕ ਵਿੱਚ ਕਰਨਾਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਲਾਠਰ, ਜ਼ਿਲ੍ਹਾ ਇੰਚਾਰਜ ਜਵਾਹਰ ਯਾਦਵ ਅਤੇ ਸਥਾਨਕ ਵਿਧਾਇਕ ਜਗਮੋਹਨ ਆਨੰਦ, ਰਾਮ ਕੁਮਾਰ ਕਸ਼ਯਪ ਅਤੇ ਯੋਗੇਂਦਰ ਰਾਣਾ ਵੀ ਮੌਜੂਦ ਸਨ। ਇਸ ਦੌਰਾਨ ਪੈਦਲ ਯਾਤਰਾ ਦੇ ਰੂਟ, ਸੁਰੱਖਿਆ ਪ੍ਰਬੰਧਾਂ ਅਤੇ ਵਰਕਰਾਂ ਦੀ ਲਾਮਬੰਦੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਭਾਜਪਾ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਪਹਿਲਾ ਪੜਾਅ 5 ਨਵੰਬਰ ਤੱਕ ਚੱਲੇਗਾ ਅਤੇ ਦੂਜਾ ਪੜਾਅ 11 ਨਵੰਬਰ ਤੋਂ 30 ਨਵੰਬਰ ਤੱਕ ਉਲੀਕਿਆ ਗਿਆ ਹੈ। ਇਸ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਅਤੇ ਸੰਵਿਧਾਨਕ ਪ੍ਰਕਿਰਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।