LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 28 ਨਵੰਬਰ 2026
ਬ੍ਰੇਕਿੰਗਦਿਲਜੀਤ ਦੁਸਾਂਝ ਦੇ ਮੁੰਬਈ ਕੰਸਰਟ ’ਚ ਝੂਮਦੀਆਂ ਨਜ਼ਰ ਆਈਆਂ ਕ੍ਰਿਸ਼ਮਾ ਕਪੂਰ ਅਤੇ ਸਾਨਿਆ ਮਲਹੋਤਰਾ
ਪੰਜਾਬ

ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ: ਹਰਪਾਲ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗਾਂ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੇ ਕੇਸ ਪ੍ਰਸੋਨਲ ਵਿਭਾਗ ਨੂੰ ਤੁਰੰਤ ਭੇਜਣ ਦੇ ਨਿਰਦੇਸ਼ ਦਿੱਤੇ ਹਨ।

ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ: ਹਰਪਾਲ ਚੀਮਾ
ਪੰਜਾਬ ਟੈਲੀਵਿਜ਼ਨ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਬੰਧਕੀ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਆਊਟਸੋਰਸ ਤੋਂ ਠੇਕਾ ਆਧਾਰ 'ਤੇ ਲਿਆਉਣ ਲਈ ਮਨਜ਼ੂਰ ਹੋ ਚੁੱਕੇ ਮੁਲਾਜ਼ਮਾਂ ਦੇ ਕੇਸ ਤੁਰੰਤ ਪ੍ਰਸੋਨਲ ਵਿਭਾਗ ਨੂੰ ਭੇਜੇ ਜਾਣ। ਇਸ ਨਾਲ ਅਫ਼ਸਰਾਂ ਦੀ ਕਮੇਟੀ ਇਨ੍ਹਾਂ ਮਾਮਲਿਆਂ 'ਤੇ ਸਮੇਂ ਸਿਰ ਫੈਸਲਾ ਲੈ ਸਕੇਗੀ।

ਵਿੱਤ ਮੰਤਰੀ ਨੇ ਤਿੰਨ ਮੁਲਾਜ਼ਮ ਯੂਨੀਅਨਾਂ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਵਫ਼ਦਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਤੇਜ਼ੀ ਨਾਲ ਕਰਨ ਦੇ ਹੁਕਮ ਦਿੱਤੇ।

ਐਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀਆਂ ਬਹੁਤੀਆਂ ਜਾਇਜ਼ ਮੰਗਾਂ ਆਖਰੀ ਪੜਾਅ 'ਤੇ ਵਿਚਾਰ ਅਧੀਨ ਹਨ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਉਹ ਯੂਨੀਅਨ ਆਗੂਆਂ ਨੂੰ ਮਾਮਲਿਆਂ ਦੀ ਪ੍ਰਗਤੀ ਬਾਰੇ ਲਗਾਤਾਰ ਸੂਚਿਤ ਰੱਖਣ।

ਵਿੱਤ ਮੰਤਰੀ ਨੇ ਵਿਭਾਗਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਐਕਟ ਸੰਬੰਧੀ ਕਿਸੇ ਵੀ ਜ਼ਰੂਰੀ ਸਪੱਸ਼ਟੀਕਰਨ ਲਈ ਪ੍ਰਸੋਨਲ ਵਿਭਾਗ ਨਾਲ ਰਾਬਤਾ ਰੱਖਿਆ ਜਾਵੇ ਤਾਂ ਜੋ ਭਵਿੱਖ ਵਿੱਚ ਮੁਲਾਜ਼ਮਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਸਾਂਝਾ ਮੁਲਾਜ਼ਮ ਮੰਚ ਪੁੱਡਾ ਦੇ ਮਸਲਿਆਂ 'ਤੇ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਵਿਸ਼ੇਸ਼ ਸਕੱਤਰ (ਵਿੱਤ) ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਦੇ ਮੰਗ ਪੱਤਰ ਦੀ ਹਮਦਰਦੀ ਨਾਲ ਜਾਂਚ ਕੀਤੀ ਜਾਵੇ ਅਤੇ ਪੈਨਸ਼ਨ ਸੰਬੰਧੀ ਮੰਗ ਦਾ ਢੁਕਵਾਂ ਹੱਲ ਸੁਝਾਇਆ ਜਾਵੇ।

ਇਸ ਦੌਰਾਨ ਪੰਜਾਬ ਨੰਬਰਦਾਰ ਯੂਨੀਅਨ ਨੂੰ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਾਣ-ਭੱਤੇ ਵਿੱਚ ਵਾਧਾ ਕਰਨ ਦੀ ਮੰਗ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਇਸ 'ਤੇ ਛੇਤੀ ਹੀ ਫੈਸਲਾ ਲਿਆ ਜਾਵੇਗਾ।

ਅਹਿਮ ਘਟਨਾਕ੍ਰਮ

  • ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਦੇ ਕੇਸ ਪ੍ਰਸੋਨਲ ਵਿਭਾਗ ਨੂੰ ਭੇਜਣ ਦੇ ਹੁਕਮ
  • ਪੁੱਡਾ ਮੁਲਾਜ਼ਮਾਂ ਦੀ ਪੈਨਸ਼ਨ ਮੰਗ ਦਾ ਹੱਲ ਕੱਢਣ ਲਈ ਵਿਸ਼ੇਸ਼ ਸਕੱਤਰ ਨੂੰ ਜ਼ਿੰਮੇਵਾਰੀ ਸੌਂਪੀ
  • ਨੰਬਰਦਾਰਾਂ ਦੇ ਮਾਣ-ਭੱਤੇ ਵਿੱਚ ਵਾਧੇ ਬਾਰੇ ਛੇਤੀ ਫੈਸਲਾ ਲੈਣ ਦਾ ਭਰੋਸਾ