Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਆਪ MP ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸਾਈਨਬੋਰਡ ਬਹਾਲ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਆਪਣੇ ਕੈਂਪਸ ਵਿੱਚ ਪੰਜਾਬੀ ਸਾਈਨਬੋਰਡ ਅਤੇ ਨੇਮਪਲੇਟਾਂ ਨੂੰ ਬਹਾਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਭਾਸ਼ਾਈ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵੱਲ ਇੱਕ ਅਹਿਮ ਕਦਮ ਦੱਸਿਆ।

 

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ (ਗੁਰਮੁਖੀ) ਹਟਾਏ ਜਾਣ ਤੋਂ ਬਾਅਦ ਕੰਗ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ। ਉਨ੍ਹਾਂ ਇਸ ਕਦਮ ਨੂੰ ਉਸ ਭਾਸ਼ਾ ਦਾ ਨਿਰਾਦਰ ਕਰਾਰ ਦਿੱਤਾ ਸੀ ਜੋ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਪਛਾਣ ਨੂੰ ਦਰਸਾਉਂਦੀ ਹੈ।

https://x.com/kang_malvinder/status/2064289878444265602?s=46

ਇਸ ਮਾਮਲੇ ਨੂੰ ਭਾਰਤ ਦੇ ਮਾਨਯੋਗ ਉਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀਪੀ ਰਾਧਾਕ੍ਰਿਸ਼ਨਨ ਕੋਲ ਉਠਾਉਂਦੇ ਹੋਏ, ਕੰਗ ਨੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਨੂੰ ਉਸ ਦਾ ਬਣਦਾ ਸਥਾਨ ਅਤੇ ਸਤਿਕਾਰ ਮਿਲੇ, ਖਾਸ ਕਰਕੇ ਉਸ ਸੰਸਥਾ ਵਿੱਚ ਜੋ ਪੰਜਾਬ ਦਾ ਨਾਮ ਅਤੇ ਵਿਰਾਸਤ ਸੰਭਾਲਦੀ ਹੈ।

 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵੱਲੋਂ ਇੱਕ ਅਧਿਕਾਰਤ ਪੱਤਰ ਮਿਲਿਆ ਹੈ, ਜਿਸ ਵਿੱਚ ਪੁਸ਼ਟੀ ਕੀਤੀ ਗਈ ਹੈ ਕਿ ਪੰਜਾਬੀ ਸਾਈਨਬੋਰਡ ਲਗਾਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਪੱਤਰ ਅਨੁਸਾਰ, ਯੂਨੀਵਰਸਿਟੀ ਨੇ ਪੰਜਾਬੀ ਸਾਈਨਬੋਰਡਾਂ ਦਾ ਆਰਡਰ ਦੇ ਦਿੱਤਾ ਹੈ ਅਤੇ ਇਨ੍ਹਾਂ ਨੂੰ ਜਲਦ ਤੋਂ ਜਲਦ ਲਗਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

 

ਇਸ ਫੈਸਲੇ ਦਾ ਸਵਾਗਤ ਕਰਦਿਆਂ ਕੰਗ ਨੇ ਕਿਹਾ ਕਿ ਇਸ ਨਾਲ ਇੱਕ ਸਖ਼ਤ ਸੰਦੇਸ਼ ਜਾਂਦਾ ਹੈ ਕਿ ਪੰਜਾਬ ਦੀ ਹੋਂਦ ਅਤੇ ਪੰਜਾਬੀ ਭਾਸ਼ਾ ਦੇ ਮਾਣ-ਸਨਮਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ ਹੈ, ਸਗੋਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸਮੂਹਿਕ ਪਛਾਣ ਦਾ ਪ੍ਰਤੀਕ ਹੈ, ਜਿਸ ਦਾ ਹਰ ਪੱਧਰ ‘ਤੇ ਸਤਿਕਾਰ ਅਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ।

 

ਕੰਗ ਨੇ ਭਾਰਤ ਦੇ ਮਾਨਯੋਗ ਉਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਦਾ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੁਧਾਰਾਤਮਕ ਕਦਮ ਚੁੱਕਣ ਅਤੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਦਾ ਸਕਾਰਾਤਮਕ ਹੁੰਗਾਰਾ ਭਰਨ ਦੀ ਵੀ ਸ਼ਲਾਘਾ ਕੀਤੀ।

 

‘ਆਪ’ ਐਮਪੀ ਨੇ ਕਿਹਾ ਕਿ ਪੰਜਾਬ ਨਾਲ ਜੁੜੀ ਹਰ ਸੰਸਥਾ ਵਿੱਚ ਪੰਜਾਬੀ ਦੇ ਮਾਣ, ਪ੍ਰਮੁੱਖਤਾ ਅਤੇ ਬਣਦੇ ਹੱਕ ਦੀ ਹਮੇਸ਼ਾ ਰਾਖੀ ਕੀਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *