ਈਡੀ ਵੱਲੋਂ ਪੰਜਾਬ ਦੇ ਚੀਫ਼ ਸੈਕਟਰੀ ਕੇਏਪੀ ਸਿਨ੍ਹਾ ਤਲਬ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਸਮੇਤ ਵਿੱਤ ਮਹਿਕਮੇ ਦੇ ਪ੍ਰਮੁੱਖ ਸਕੱਤਰ ਨੂੰ ਪੇਸ਼ੀ ਲਈ ਸੱਦਿਆ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਨੂੰ ਸੰਮਨ ਜਾਰੀ ਕੀਤੇ ਹਨ। ਕੇਂਦਰੀ ਜਾਂਚ ਏਜੰਸੀ ਨੇ ਉਨ੍ਹਾਂ ਨੂੰ 26 ਨਵੰਬਰ 2026 ਨੂੰ ਆਪਣੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
ਇਸ ਕਾਰਵਾਈ ਤਹਿਤ ਸੂਬੇ ਦੇ ਵਿੱਤ ਮਹਿਕਮੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਪ੍ਰਮੁੱਖ ਸਕੱਤਰ ਨੂੰ ਵੀ ਜਾਂਚ ਲਈ ਤਲਬ ਕੀਤਾ ਗਿਆ ਹੈ।
ਇਹ ਜਾਂਚ ਕਥਿਤ ਸਰਕਾਰੀ ਸਰਪ੍ਰਸਤੀ, ਭ੍ਰਿਸ਼ਟਾਚਾਰ ਅਤੇ ਖ਼ਜ਼ਾਨੇ ਨੂੰ ਪਹੁੰਚਾਏ ਗਏ ਵੱਡੇ ਵਿੱਤੀ ਨੁਕਸਾਨ ਦੇ ਦੋਸ਼ਾਂ ਨਾਲ ਜੁੜੀ ਦੱਸੀ ਜਾ ਰਹੀ ਹੈ।
ਏਜੰਸੀ ਵੱਲੋਂ ਭੇਜੇ ਗਏ ਸੰਮਨਾਂ ਵਿੱਚ ਦਰਜ ਸਵਾਲਾਂ ਅਤੇ ਪੂਰੇ ਵੇਰਵਿਆਂ ਬਾਰੇ ਅਜੇ ਹੋਰ ਜਾਣਕਾਰੀ ਆਉਣੀ ਬਾਕੀ ਹੈ।



