LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਆਉਣਗੇ ਪੰਜਾਬ ਦੌਰੇ 'ਤੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆ ਰਹੇ ਹਨ, ਜਿੱਥੇ ਉਹ ਮਾਨਸਾ ਅਤੇ ਸੰਗਰੂਰ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਆਉਣਗੇ ਪੰਜਾਬ ਦੌਰੇ 'ਤੇ
ਪੰਜਾਬ ਟੈਲੀਵਿਜ਼ਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਰਾਹੀਂ ਇਸ ਫੇਰੀ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਅਮਰ ਉਜਾਲਾ ਦੀ ਰਿਪੋਰਟ ਮੁਤਾਬਕ ਲਗਭਗ 20 ਦਿਨਾਂ ਦੇ ਵਕਫ਼ੇ ਦੌਰਾਨ ਗ੍ਰਹਿ ਮੰਤਰੀ ਦਾ ਪੰਜਾਬ ਵਿੱਚ ਇਹ ਦੂਜਾ ਦੌਰਾ ਹੋਵੇਗਾ।

ਮਿਥੇ ਪ੍ਰੋਗਰਾਮ ਮੁਤਾਬਕ ਅਮਿਤ ਸ਼ਾਹ ਸਭ ਤੋਂ ਪਹਿਲਾਂ ਮਾਨਸਾ ਪਹੁੰਚ ਕੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਪਰਮਿੰਦਰ ਝੋਟਾ ਦੇ ਕਤਲ ਤੋਂ ਬਾਅਦ ਇਹ ਮਾਮਲਾ ਪੰਜਾਬ ਭਰ ਵਿੱਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਮਾਨਸਾ ਤੋਂ ਬਾਅਦ ਗ੍ਰਹਿ ਮੰਤਰੀ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਖੇਤਰ ਵਿੱਚ ਜਾਣਗੇ। ਉੱਥੇ ਉਹ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਵੀ ਨਸ਼ਿਆਂ ਦੇ ਪ੍ਰਸਾਰ ਅਤੇ ਇਸ ਨਾਲ ਜੁੜੇ ਇਲਜ਼ਾਮਾਂ ਕਾਰਨ ਚਰਚਾ ਵਿੱਚ ਆਇਆ ਸੀ।

ਅਮਰ ਉਜਾਲਾ ਅਨੁਸਾਰ ਕੇਂਦਰ ਸਰਕਾਰ ਨੇ ਇਨ੍ਹਾਂ ਦੋਵੇਂ ਮਾਮਲਿਆਂ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਵੀ ਤਲਬ ਕੀਤੀ ਹੋਈ ਹੈ।

ਮਾਨਸਾ ਅਤੇ ਸੰਗਰੂਰ ਦੇ ਦੌਰੇ ਮਗਰੋਂ ਗ੍ਰਹਿ ਮੰਤਰੀ ਗੁਰਦਾਸਪੁਰ ਵੀ ਜਾਣਗੇ, ਹਾਲਾਂਕਿ ਉੱਥੋਂ ਦੇ ਪ੍ਰੋਗਰਾਮ ਬਾਰੇ ਪੂਰੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਸੂਬੇ ਵਿੱਚ ਨਸ਼ੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚੱਲ ਰਹੀ ਸਿਆਸੀ ਬਹਿਸ ਦਰਮਿਆਨ ਇਹ ਫੇਰੀ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

ਅਹਿਮ ਘਟਨਾਕ੍ਰਮ

  • ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ
  • ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
  • ਸੰਗਰੂਰ ਦੇ ਦਿੜ੍ਹਬਾ ਵਿੱਚ ਗੁਲਜ਼ਾਰ ਸਿੰਘ ਦੇ ਘਰ ਵੀ ਜਾਣਗੇ
  • ਕੇਂਦਰ ਨੇ ਦੋਵਾਂ ਘਟਨਾਵਾਂ 'ਤੇ ਪੰਜਾਬ ਸਰਕਾਰ ਤੋਂ ਮੰਗੀ ਹੈ ਰਿਪੋਰਟ