LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 21 ਨਵੰਬਰ 2026
ਪੰਜਾਬ

ਖਾਤੇ ਸੀਜ਼ ਹੋਣ ਦੇ ਦੋਸ਼ਾਂ ਦਰਮਿਆਨ ਹਰਪਾਲ ਚੀਮਾ ਵੱਲੋਂ ਕੇਂਦਰ 'ਤੇ ਫੰਡ ਰੋਕਣ ਦੇ ਦੋਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਖਾਤੇ ਸੀਜ਼ ਹੋਣ ਬਾਰੇ ਲੱਗੇ ਦੋਸ਼ਾਂ 'ਤੇ ਪ੍ਰਤੀਕਰਮ ਦਿੰਦਿਆਂ ਕੇਂਦਰ ਸਰਕਾਰ 'ਤੇ ਸੂਬੇ ਦੇ ਫੰਡ ਰੋਕਣ ਦਾ ਦੋਸ਼ ਲਾਇਆ ਹੈ।

ਖਾਤੇ ਸੀਜ਼ ਹੋਣ ਦੇ ਦੋਸ਼ਾਂ ਦਰਮਿਆਨ ਹਰਪਾਲ ਚੀਮਾ ਵੱਲੋਂ ਕੇਂਦਰ 'ਤੇ ਫੰਡ ਰੋਕਣ ਦੇ ਦੋਸ਼
ਪੰਜਾਬ ਟੈਲੀਵਿਜ਼ਨ

ਪੰਜਾਬ ਸਰਕਾਰ ਦੇ ਖਾਤੇ ਜ਼ਬਤ ਕੀਤੇ ਜਾਣ ਸਬੰਧੀ ਲੱਗੇ ਦੋਸ਼ਾਂ ਦਰਮਿਆਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੁਚੱਜੇ ਪ੍ਰਬੰਧਾਂ ਸਦਕਾ ਸੂਬੇ ਦੀ ਆਮਦਨ ਵਿੱਚ ਦੁੱਗਣਾ ਵਾਧਾ ਕੀਤਾ ਹੈ।

ਵਿੱਤ ਮੰਤਰੀ ਨੇ ਇਲਜ਼ਾਮ ਲਾਇਆ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਪੰਜਾਬੀਆਂ ਦੇ ਹੱਕ ਦੇ ਪੈਸੇ ਦਬਾਈ ਬੈਠੀ ਹੈ। ਉਨ੍ਹਾਂ ਮੁਤਾਬਕ ਪੇਂਡੂ ਵਿਕਾਸ ਫੰਡ (ਆਰਡੀਐੱਫ) ਦਾ ਬਣਦਾ ਪੈਸਾ ਅਤੇ ਕਈ ਹੋਰ ਯੋਜਨਾਵਾਂ ਦੇ ਫੰਡ ਕੇਂਦਰ ਵੱਲੋਂ ਜਾਰੀ ਨਹੀਂ ਕੀਤੇ ਜਾ ਰਹੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਪਹਿਲਾਂ ਸੂਬੇ ਨੂੰ ਬਣਦੇ ਵਿੱਤੀ ਵਸੀਲੇ ਦੇਣ ਤੋਂ ਇਨਕਾਰ ਕਰਦਾ ਹੈ ਅਤੇ ਮਗਰੋਂ ਪੰਜਾਬ ਦੀ ਆਰਥਿਕ ਕਾਰਗੁਜ਼ਾਰੀ ਉੱਤੇ ਉਂਗਲ ਚੁੱਕਦਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੇ ਪੱਖਪਾਤ ਅਤੇ ਬੰਦਸ਼ਾਂ ਦੇ ਬਾਵਜੂਦ ਪੰਜਾਬ ਨੇ ਆਮਦਨੀ ਦੇ ਸਰੋਤਾਂ ਦਾ ਵਿਸਥਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਵਿੱਤੀ ਨਿਯਮਾਂ ਦੀ ਪਾਲਣਾ ਅਤੇ ਚੰਗੇ ਪ੍ਰਸ਼ਾਸਨ ਸਦਕਾ ਹੀ ਸੰਭਵ ਹੋਈ ਹੈ।

ਵਿੱਤ ਮੰਤਰੀ ਮੁਤਾਬਕ ਪੰਜਾਬ ਨੂੰ ਵਿੱਤੀ ਪੱਖੋਂ ਦਬਾਉਣ ਦੀ ਹਰ ਕੋਸ਼ਿਸ਼ ਦੇ ਬਾਵਜੂਦ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੇ ਹੱਕਾਂ ਦੀ ਹਿਫ਼ਾਜ਼ਤ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ।