LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 28 ਨਵੰਬਰ 2026
ਬ੍ਰੇਕਿੰਗਦਿਲਜੀਤ ਦੁਸਾਂਝ ਦੇ ਮੁੰਬਈ ਕੰਸਰਟ ’ਚ ਝੂਮਦੀਆਂ ਨਜ਼ਰ ਆਈਆਂ ਕ੍ਰਿਸ਼ਮਾ ਕਪੂਰ ਅਤੇ ਸਾਨਿਆ ਮਲਹੋਤਰਾ
ਪੰਜਾਬ

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਭਰੋਸਾ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਨਿਪਟਾਉਣ ਦਾ ਭਰੋਸਾ ਦਿੱਤਾ ਹੈ।

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਭਰੋਸਾ
ਪੰਜਾਬ ਟੈਲੀਵਿਜ਼ਨ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ।

ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਦੇ ਮਸਲਿਆਂ 'ਤੇ ਸਮਾਂਬੱਧ ਤਰੀਕੇ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਨਿਰੰਤਰ ਗੱਲਬਾਤ ਅਤੇ ਆਪਸੀ ਤਾਲਮੇਲ ਰਾਹੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਹਾਲ ਹੀ ਵਿੱਚ ਪਿੜਾਈ ਸੀਜ਼ਨ 2026-27 ਲਈ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।

ਇਸ ਫ਼ੈਸਲੇ ਨਾਲ ਗੰਨੇ ਦਾ ਭਾਅ 416 ਰੁਪਏ ਤੋਂ ਵਧ ਕੇ 431 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 25 ਨਵੰਬਰ ਨੂੰ ਕੀਤਾ ਗਿਆ ਸੀ ਅਤੇ ਇਹ ਦੇਸ਼ ਭਰ ਵਿੱਚ ਸਭ ਤੋਂ ਵੱਧ ਭਾਅ ਹੈ।