ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਤੋਂ 'ਜਵਾਨੀ ਸੰਭਾਲ ਯਾਤਰਾ' ਤੋਰੀ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਨੌਜਵਾਨਾਂ ਨੂੰ ਨਸ਼ਿਆਂ ਤੇ ਗ਼ਲਤ ਲੀਹਾਂ ਤੋਂ ਦੂਰ ਰੱਖਣ ਲਈ ਯਾਤਰਾ ਸ਼ੁਰੂ ਕੀਤੀ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ 'ਜਵਾਨੀ ਸੰਭਾਲ ਯਾਤਰਾ' ਦਾ ਰਸਮੀ ਤੌਰ 'ਤੇ ਆਗਾਜ਼ ਕਰ ਦਿੱਤਾ ਹੈ।
ਇਸ ਮੁਹਿੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਹ ਸ੍ਰੀ ਚਮਕੌਰ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪੁੱਜੇ।
ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਯਾਤਰਾ ਦੀ ਕਾਮਯਾਬੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਕੇ ਅਸੀਸ ਪ੍ਰਾਪਤ ਕੀਤੀ।
ਇਸ ਪੂਰੇ ਉਪਰਾਲੇ ਦਾ ਮਕਸਦ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਲਾਹਨਤ ਅਤੇ ਹੋਰ ਗ਼ਲਤ ਰਾਹਾਂ ਵੱਲ ਜਾਣ ਤੋਂ ਰੋਕਣਾ ਹੈ।



