ਦਿੱਲੀ-ਐੱਨਸੀਆਰ 'ਚ ਵਾਹਨਾਂ ਦੇ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਸਖ਼ਤ, ਚਾਰ ਸੂਬਿਆਂ ਤੋਂ ਮੰਗਿਆ ਜਵਾਬ
ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ਵਿੱਚ ਵਾਹਨਾਂ ਕਾਰਨ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ, ਹਰਿਆਣਾ, ਯੂਪੀ ਅਤੇ ਰਾਜਸਥਾਨ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ਵਿੱਚ ਗੱਡੀਆਂ ਕਾਰਨ ਵਧਦੇ ਹਵਾ ਪ੍ਰਦੂਸ਼ਣ ਉੱਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੀ ਲੋੜ ਦੱਸਦਿਆਂ ਦਿੱਲੀ ਸਮੇਤ ਚਾਰ ਗੁਆਂਢੀ ਸੂਬਿਆਂ ਤੋਂ ਦੋ ਹਫ਼ਤਿਆਂ ਅੰਦਰ ਵਿਸਥਾਰਪੂਰਵਕ ਜਵਾਬ ਤਲਬ ਕੀਤਾ ਹੈ।
ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਦਿੱਲੀ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਸਮੇਤ ਸੰਬੰਧਿਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਦਿਆਂ ਇਹ ਜਵਾਬ ਮੰਗਿਆ ਹੈ।
ਅਦਾਲਤ ਨੇ ਖ਼ਾਸ ਤੌਰ ਉੱਤੇ ਦਿੱਲੀ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਅਤੇ ਐੱਨਸੀਆਰ ਖੇਤਰ ਵਿੱਚ ਚੱਲਣ ਵਾਲੀਆਂ ਗੱਡੀਆਂ ਦੇ ਧੂੰਏਂ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਵੇਰਵੇ ਮੰਗੇ ਹਨ।
ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਹਰ ਸਾਲ ਸਰਦੀਆਂ ਦੀ ਸ਼ੁਰੂਆਤ ਹੁੰਦਿਆਂ ਹੀ ਦਿੱਲੀ ਦੀ ਹਵਾ ਖ਼ਰਾਬ ਹੋ ਜਾਂਦੀ ਹੈ, ਪਰ ਸਰਕਾਰਾਂ ਵੱਲੋਂ ਜ਼ਮੀਨੀ ਪੱਧਰ 'ਤੇ ਕੀਤੇ ਗਏ ਪ੍ਰਬੰਧ ਨਾਕਾਫ਼ੀ ਸਾਬਤ ਹੋ ਰਹੇ ਹਨ। ਅਦਾਲਤ ਨੇ ਸੂਬਿਆਂ ਨੂੰ ਪੁੱਛਿਆ ਹੈ ਕਿ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਨੱਥ ਪਾਉਣ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਉਹ ਕਿਹੜੀਆਂ ਠੋਸ ਯੋਜਨਾਵਾਂ ਲਾਗੂ ਕਰ ਰਹੇ ਹਨ।



