LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਦੇਸ਼

ਨਵੀਂ ਦਿੱਲੀ ਦੇ ਨੌਰਥ ਬਲਾਕ ਵਿੱਚੋਂ ਨਿਕਲਿਆ ਸੰਘਣਾ ਧੂੰਆਂ, ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਪਹੁੰਚੀਆਂ

ਨਵੀਂ ਦਿੱਲੀ ਸਥਿਤ ਕੇਂਦਰੀ ਸਕੱਤਰੇਤ ਦੇ ਨੌਰਥ ਬਲਾਕ ਵਿੱਚੋਂ ਸੋਮਵਾਰ ਨੂੰ ਸੰਘਣਾ ਧੂੰਆਂ ਨਿਕਲਣ ਮਗਰੋਂ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਨਵੀਂ ਦਿੱਲੀ ਦੇ ਨੌਰਥ ਬਲਾਕ ਵਿੱਚੋਂ ਨਿਕਲਿਆ ਸੰਘਣਾ ਧੂੰਆਂ, ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਪਹੁੰਚੀਆਂ
ਪੰਜਾਬ ਟੈਲੀਵਿਜ਼ਨ

ਨਵੀਂ ਦਿੱਲੀ ਸਥਿਤ ਕੇਂਦਰੀ ਸਕੱਤਰੇਤ ਦੀ ਇਮਾਰਤ ਨੌਰਥ ਬਲਾਕ ਵਿੱਚੋਂ ਸੋਮਵਾਰ ਨੂੰ ਸੰਘਣਾ ਧੂੰਆਂ ਨਿਕਲਦਾ ਦੇਖਿਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਨੇ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਤੁਰੰਤ ਮੌਕੇ ਵੱਲ ਰਵਾਨਾ ਕੀਤੀਆਂ।

ਇੱਕ ਅਧਿਕਾਰੀ ਮੁਤਾਬਕ ਦਿੱਲੀ ਫਾਇਰ ਸਰਵਿਸਿਜ਼ ਨੂੰ ਸਵੇਰੇ ਕਰੀਬ 11:10 ਵਜੇ ਇਮਾਰਤ ਵਿੱਚੋਂ ਧੂੰਆਂ ਨਿਕਲਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਤੁਰੰਤ ਬਾਅਦ ਅੱਗ ਬੁਝਾਊ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਵਿੱਚ ਮੁਰੰਮਤ ਦਾ ਕੁਝ ਕੰਮ ਚੱਲ ਰਿਹਾ ਸੀ, ਜਿਸ ਕਾਰਨ ਮਾਮੂਲੀ ਅੱਗ ਲੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਬਾਅਦ ਵਿੱਚ ਅੱਗ 'ਤੇ ਕਾਬੂ ਪਾ ਲਿਆ ਗਿਆ।

ਅਧਿਕਾਰੀਆਂ ਅਨੁਸਾਰ ਇਸ ਘਟਨਾ ਵਿੱਚ ਹਾਲੇ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।