LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਨਵੰਬਰ ਨੂੰ ਦਿੱਲੀ ਵਿੱਚ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਦੋ-ਰੋਜ਼ਾ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਦੇਸ਼ ਭਰ ਤੋਂ ਲਗਭਗ 2,000 ਕਿਸਾਨ ਪਹੁੰਚਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਨਵੰਬਰ ਨੂੰ ਦਿੱਲੀ ਵਿੱਚ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਨਗੇ
ਪੰਜਾਬ ਟੈਲੀਵਿਜ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਤੇ 12 ਨਵੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਹੋਣ ਵਾਲੀ 'ਕਿਸਾਨ ਤੱਕ ਭਾਰਤ ਖੇਤੀਬਾੜੀ ਕਾਨਫਰੰਸ 2026' ਦੇ ਮੁੱਖ ਸੈਸ਼ਨ ਨੂੰ ਸੰਬੋਧਨ ਕਰਨਗੇ। ਇਸ ਦੋ-ਰੋਜ਼ਾ ਸਮਾਗਮ ਦਾ ਮੁੱਖ ਵਿਸ਼ਾ 'ਸਮਾਰਟ ਕਿਸਾਨ, ਵਿਕਸਿਤ ਭਾਰਤ' ਰੱਖਿਆ ਗਿਆ ਹੈ।

ਇਸ ਕਾਨਫਰੰਸ ਵਿੱਚ ਦੇਸ਼ ਭਰ ਵਿੱਚੋਂ ਕਰੀਬ ਦੋ ਹਜ਼ਾਰ ਕਿਸਾਨ ਹਿੱਸਾ ਲੈਣਗੇ। ਕਿਸਾਨਾਂ ਤੋਂ ਇਲਾਵਾ ਖੇਤੀ ਵਿਗਿਆਨੀ, ਨੀਤੀ ਘਾੜੇ, ਕਾਰੋਬਾਰੀ ਅਤੇ ਸਨਅਤੀ ਆਗੂ ਭਾਰਤੀ ਖੇਤੀਬਾੜੀ ਦੇ ਭਵਿੱਖ ਬਾਰੇ ਚਰਚਾ ਕਰਨਗੇ।

ਸਮਾਗਮ ਦੌਰਾਨ ਆਧੁਨਿਕ ਖੇਤੀ ਤਕਨੀਕਾਂ, ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਮੌਸਮੀ ਤਬਦੀਲੀਆਂ ਦਾ ਸਾਹਮਣਾ ਕਰਨ ਵਾਲੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਦੇਸ਼ ਭਰ ਤੋਂ ਆਏ 20 ਕਿਸਾਨ ਆਪਣੀਆਂ ਸਫ਼ਲਤਾਵਾਂ ਦੇ ਤਜਰਬੇ ਵੀ ਸਾਂਝੇ ਕਰਨਗੇ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਰਸਾਇਣ ਤੇ ਖਾਦ ਮੰਤਰੀ ਜੇਪੀ ਨੱਡਾ, ਵਣਜ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚਿਰਾਗ ਪਾਸਵਾਨ ਵੀ ਇਸ ਕਾਨਫਰੰਸ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਪਹੁੰਚਣਗੇ।

ਆਰਥਿਕ ਸਰਵੇਖਣ 2025-26 ਅਨੁਸਾਰ ਦੇਸ਼ ਵਿੱਚ ਅਨਾਜ ਦਾ 35.773 ਕਰੋੜ ਟਨ ਦਾ ਰਿਕਾਰਡ ਉਤਪਾਦਨ ਹੋਇਆ ਹੈ। ਕਾਨਫਰੰਸ ਵਿੱਚ ਇਸ ਪੈਦਾਵਾਰ ਦੇ ਆਧਾਰ 'ਤੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨਿਰਯਾਤ ਦੇ ਨਵੇਂ ਮੌਕੇ ਤਲਾਸ਼ਣ ਬਾਰੇ ਵੀ ਮੰਥਨ ਹੋਵੇਗਾ।

ਅਹਿਮ ਘਟਨਾਕ੍ਰਮ

  • 11 ਅਤੇ 12 ਨਵੰਬਰ ਨੂੰ ਦਿੱਲੀ ਦੇ ਭਾਰਤ ਮੰਡਪਮ ਵਿਖੇ ਹੋਵੇਗੀ ਖੇਤੀਬਾੜੀ ਕਾਨਫਰੰਸ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਨਫਰੰਸ ਦੇ ਮੁੱਖ ਸੈਸ਼ਨ ਨੂੰ ਸੰਬੋਧਨ ਕਰਨਗੇ
  • ਦੇਸ਼ ਭਰ ਤੋਂ ਲਗਭਗ 2,000 ਕਿਸਾਨ, ਵਿਗਿਆਨੀ ਅਤੇ ਨੀਤੀ ਘਾੜੇ ਲੈਣਗੇ ਹਿੱਸਾ
  • ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ, ਜੇਪੀ ਨੱਡਾ ਅਤੇ ਕਈ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ