ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, 274 ਏਐੱਸਪੀ ਅਤੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ 'ਤੇ ਪ੍ਰਸ਼ਾਸਕੀ ਫੇਰਬਦਲ ਕਰਦਿਆਂ 274 ਏਐੱਸਪੀ ਅਤੇ ਡੀਐੱਸਪੀ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

ਪੰਜਾਬ ਪੁਲਿਸ ਵਿੱਚ ਵੱਡੇ ਪੱਧਰ 'ਤੇ ਪ੍ਰਸ਼ਾਸਕੀ ਫੇਰਬਦਲ ਕਰਦਿਆਂ 274 ਪੁਲਿਸ ਅਧਿਕਾਰੀਆਂ ਨੂੰ ਨਵੀਆਂ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ।
ਇਨ੍ਹਾਂ ਹੁਕਮਾਂ ਤਹਿਤ ਸੂਬੇ ਭਰ ਦੇ ਸਹਾਇਕ ਪੁਲਿਸ ਸੁਪਰਡੈਂਟ (ਏਐੱਸਪੀ) ਅਤੇ ਡਿਪਟੀ ਪੁਲਿਸ ਸੁਪਰਡੈਂਟ (ਡੀਐੱਸਪੀ) ਰੈਂਕ ਦੇ ਅਧਿਕਾਰੀ ਬਦਲੇ ਗਏ ਹਨ।
ਇਹ ਵਿਆਪਕ ਤਬਾਦਲੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਆਧਾਰ 'ਤੇ ਕੀਤੇ ਗਏ ਹਨ।
ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਸ਼ੇਸ਼ ਇਕਾਈਆਂ ਵਿੱਚ ਤਾਇਨਾਤ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਇਸ ਫੇਰਬਦਲ ਨਾਲ ਵੱਡੇ ਬਦਲਾਅ ਹੋਣਗੇ।



