LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਸੁਰੱਖਿਆ ਤੇ ਗੇੜੀ ਕਲਚਰ ਖ਼ਿਲਾਫ਼ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਛੇੜਛਾੜ ਅਤੇ ਗੇੜੀ ਕਲਚਰ ਖ਼ਿਲਾਫ਼ ਲਾਇਬ੍ਰੇਰੀ ਲਾਅਨ ਵਿੱਚ ਵਿਚਾਰ-ਚਰਚਾ ਕੀਤੀ। ਉਨ੍ਹਾਂ ਨੇ ਕੈਂਪਸ ਵਿੱਚ ਚਾਰ-ਪਹੀਆ ਵਾਹਨਾਂ 'ਤੇ ਪਾਬੰਦੀ ਅਤੇ 24 ਘੰਟੇ ਮੁਫ਼ਤ ਟਰਾਂਸਪੋਰਟ ਦੀ ਮੰਗ ਉਠਾਈ।

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਸੁਰੱਖਿਆ ਤੇ ਗੇੜੀ ਕਲਚਰ ਖ਼ਿਲਾਫ਼ ਪ੍ਰਦਰਸ਼ਨ
ਪੰਜਾਬ ਟੈਲੀਵਿਜ਼ਨ

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੇ ਕੈਂਪਸ ਨੂੰ ਸੁਰੱਖਿਅਤ ਬਣਾਉਣ ਅਤੇ ਔਰਤਾਂ ਨਾਲ ਹੁੰਦੀ ਛੇੜਛਾੜ ਦੇ ਖ਼ਿਲਾਫ਼ ਲਾਇਬ੍ਰੇਰੀ ਦੇ ਲਾਅਨ ਵਿੱਚ ਇਕੱਠੇ ਹੋ ਕੇ ਖੁੱਲ੍ਹੀ ਵਿਚਾਰ-ਚਰਚਾ ਕੀਤੀ। ਇਹ ਪ੍ਰੋਗਰਾਮ 'ਹਾਫ਼ ਦ ਸਕਾਈ' ਟੀਮ ਵੱਲੋਂ ਕਰਵਾਇਆ ਗਿਆ ਸੀ।

ਇਸ ਇਕੱਠ ਦੌਰਾਨ ਵਿਦਿਆਰਥਣਾਂ ਨੇ ਗੇੜੀ ਕਲਚਰ, ਵਾਹਨਾਂ ਵਿੱਚ ਸਵਾਰ ਲੋਕਾਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਅਤੇ ਰੋਜ਼ਾਨਾ ਜ਼ਿੰਦਗੀ ਵਿੱਚ ਝੱਲਣੀਆਂ ਪੈਂਦੀਆਂ ਰੋਕਾਂ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।

ਵਿਦਿਆਰਥੀਆਂ ਨੇ ਦੱਸਿਆ ਕਿ ਕੈਂਪਸ ਅਤੇ ਆਲੇ-ਦੁਆਲੇ ਘੁੰਮਣ ਵੇਲੇ ਪਿੱਛਾ ਕੀਤੇ ਜਾਣ ਜਾਂ ਭੱਦੀਆਂ ਟਿੱਪਣੀਆਂ ਦੇ ਖ਼ੌਫ਼ ਕਾਰਨ ਔਰਤਾਂ ਦੀ ਆਜ਼ਾਦਾਨਾ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਇਸ ਚਰਚਾ ਵਿੱਚ ਨੌਜਵਾਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਤਾਂ ਜੋ ਜਨਤਕ ਥਾਵਾਂ 'ਤੇ ਔਰਤਾਂ ਖ਼ਿਲਾਫ਼ ਅਣਸੁਖਾਵੇਂ ਵਤੀਰੇ ਨੂੰ ਠੱਲ੍ਹ ਪਾਈ ਜਾ ਸਕੇ।

ਇਕੱਠ ਵਿੱਚ ਸ਼ਾਮਲ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਅੱਗੇ ਤਿੰਨ ਮੁੱਖ ਮੰਗਾਂ ਰੱਖੀਆਂ। ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਦੀ ਅੰਦਰੂਨੀ ਸ਼ਿਕਾਇਤ ਕਮੇਟੀ (ਆਈਸੀਸੀ) ਦੇ ਕੰਮਕਾਜ ਵਿੱਚ ਜ਼ਰੂਰੀ ਸੁਧਾਰ ਕੀਤੇ ਜਾਣ।

ਵਿਦਿਆਰਥੀਆਂ ਨੇ ਕੈਂਪਸ ਨੂੰ ਚਾਰ-ਪਹੀਆ ਵਾਹਨਾਂ ਤੋਂ ਮੁਕਤ ਕਰਨ ਦੀ ਮੰਗ ਵੀ ਚੁੱਕੀ, ਤਾਂ ਜੋ ਗੇੜੀਆਂ ਮਾਰਨ ਦੇ ਸੱਭਿਆਚਾਰ ਅਤੇ ਗੱਡੀਆਂ ਰਾਹੀਂ ਹੁੰਦੀ ਹੁੱਲੜਬਾਜ਼ੀ ਨੂੰ ਰੋਕਿਆ ਜਾ ਸਕੇ।

ਇਸ ਦੇ ਨਾਲ ਹੀ ਵਿਦਿਆਰਥਣਾਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਵਿੱਚ 24 ਘੰਟੇ ਮੁਫ਼ਤ ਟਰਾਂਸਪੋਰਟ ਸਹੂਲਤ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ।