LIVE TV
ਤਾਜ਼ਾ ਖ਼ਬਰਾਂ
ਐਤਵਾਰ, 22 ਨਵੰਬਰ 2026
ਪੰਜਾਬ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਕਿਸਾਨਾਂ ਨੂੰ ਅਦਾਇਗੀ ਜਾਰੀ

ਪੰਜਾਬ ਸਰਕਾਰ ਮੁਤਾਬਕ ਸੂਬੇ ਵਿੱਚ ਝੋਨੇ ਦੀ ਲਿਫਟਿੰਗ ਦਾ ਅੰਕੜਾ 150 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 42,404 ਕਰੋੜ ਰੁਪਏ ਭੇਜੇ ਜਾ ਚੁੱਕੇ ਹਨ।

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਕਿਸਾਨਾਂ ਨੂੰ ਅਦਾਇਗੀ ਜਾਰੀ
ਪੰਜਾਬ ਟੈਲੀਵਿਜ਼ਨ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਲਿਫਟਿੰਗ ਦਾ ਅੰਕੜਾ 150 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। ਸੂਬਾ ਸਰਕਾਰ ਮੁਤਾਬਕ ਹੁਣ ਤੱਕ 8,28,793 ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੇ ਬਦਲੇ 42,404 ਕਰੋੜ ਰੁਪਏ ਦੀ ਅਦਾਇਗੀ ਸਿੱਧੀ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।

ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖ਼ਰੀਦ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਦੇ ਆਪਣੇ ਵਾਅਦੇ 'ਤੇ ਕਾਇਮ ਹੈ।

ਸਰਕਾਰੀ ਅੰਕੜਿਆਂ ਅਨੁਸਾਰ ਮੰਡੀਆਂ ਵਿੱਚ ਹੁਣ ਤੱਕ ਕੁੱਲ 186 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 183 ਲੱਖ ਮੀਟ੍ਰਿਕ ਟਨ ਫ਼ਸਲ ਖ਼ਰੀਦੀ ਜਾ ਚੁੱਕੀ ਹੈ।

ਮੰਤਰੀ ਨੇ ਦੱਸਿਆ ਕਿ ਖ਼ਰੀਦ ਹੋਣ ਤੋਂ 72 ਘੰਟਿਆਂ ਦੇ ਅੰਦਰ ਲਿਫਟਿੰਗ ਦੀ ਦਰ 85.99 ਫ਼ੀਸਦੀ ਰਹੀ ਹੈ। ਵੱਖ-ਵੱਖ ਪੱਧਰਾਂ 'ਤੇ ਬਣਾਏ ਗਏ ਤਾਲਮੇਲ ਕਾਰਨ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਸਮੇਂ ਸਿਰ ਨੇਪਰੇ ਚਾੜ੍ਹੀ ਜਾ ਰਹੀ ਹੈ।