LIVE TV
ਤਾਜ਼ਾ ਖ਼ਬਰਾਂ
ਐਤਵਾਰ, 22 ਨਵੰਬਰ 2026
ਪੰਜਾਬ

ਪੰਜਾਬ ਸਰਕਾਰ ਵੱਲੋਂ 20 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਡੀਸੀ ਬਦਲੇ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ 20 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਵੱਲੋਂ 20 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਡੀਸੀ ਬਦਲੇ
ਪੰਜਾਬ ਟੈਲੀਵਿਜ਼ਨ

ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਦੇ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਫੇਰਬਦਲ ਤਹਿਤ ਛੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ ਕਈ ਅਹਿਮ ਵਿਭਾਗਾਂ ਦੇ ਮੁਖੀ ਬਦਲ ਦਿੱਤੇ ਗਏ ਹਨ।

ਪ੍ਰਸੋਨਲ ਵਿਭਾਗ ਦੇ ਆਈਏਐੱਸ ਸ਼ਾਖਾ ਵੱਲੋਂ ਜਾਰੀ ਹੁਕਮਾਂ ਮੁਤਾਬਕ ਲੁਧਿਆਣਾ, ਪਟਿਆਲਾ, ਐੱਸਏਐੱਸ ਨਗਰ ਮੁਹਾਲੀ, ਰੂਪਨਗਰ, ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਨਵੇਂ ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਗਏ ਹਨ। ਇਹ ਹੁਕਮ ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਨਵੇਂ ਹੁਕਮਾਂ ਅਨੁਸਾਰ ਹਿਮਾਂਸ਼ੂ ਅਗਰਵਾਲ ਨੂੰ ਲੁਧਿਆਣਾ ਅਤੇ ਹਿਮਾਂਸ਼ੂ ਜੈਨ ਨੂੰ ਪਟਿਆਲਾ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਇਸੇ ਤਰ੍ਹਾਂ ਕੋਮਲ ਮਿੱਤਲ ਰੂਪਨਗਰ ਅਤੇ ਆਦਿੱਤਿਆ ਡੇਚਲਵਾਲ ਐੱਸਏਐੱਸ ਨਗਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਵਜੋਂ ਜ਼ਿੰਮੇਵਾਰੀ ਸੰਭਾਲਣਗੇ।

ਨਿਰਮਲ ਓਸੇਪਾਚਨ ਨੂੰ ਤਰਨ ਤਾਰਨ ਦਾ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ। ਅਭਿਜੀਤ ਕਪਲਿਸ਼ ਨੂੰ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੌਂਪਿਆ ਗਿਆ ਹੈ ਅਤੇ ਉਹ ਬਰਨਾਲਾ ਨਗਰ ਨਿਗਮ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੰਭਾਲਣਗੇ।

ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਕਈ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਦੀਆਂ ਵੀ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ ਤਬਾਦਲੇ ਕੀਤੇ ਗਏ ਸਾਰੇ ਅਧਿਕਾਰੀਆਂ ਨੂੰ ਬਿਨਾਂ ਕੋਈ ਛੁੱਟੀ ਲਏ ਤੁਰੰਤ ਨਵੀਆਂ ਥਾਵਾਂ 'ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।

ਅਹਿਮ ਘਟਨਾਕ੍ਰਮ

  • ਪੰਜਾਬ ਸਰਕਾਰ ਨੇ 20 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ
  • ਲੁਧਿਆਣਾ, ਪਟਿਆਲਾ, ਮੁਹਾਲੀ, ਰੂਪਨਗਰ, ਤਰਨ ਤਾਰਨ ਅਤੇ ਬਰਨਾਲਾ ਦੇ ਡੀਸੀ ਬਦਲੇ
  • ਹਿਮਾਂਸ਼ੂ ਅਗਰਵਾਲ ਲੁਧਿਆਣਾ ਅਤੇ ਹਿਮਾਂਸ਼ੂ ਜੈਨ ਪਟਿਆਲਾ ਦੇ ਨਵੇਂ ਡੀਸੀ ਬਣੇ
  • ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਅਹੁਦਾ ਸੰਭਾਲਣ ਦੇ ਨਿਰਦੇਸ਼