Live Updates
ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ
1 min read

ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ਤੇ ਮੌਜੂਦ ਸਨ।

 

ਮੰਗਲਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਅੱਗੇ ਅਜਨਾਲਾ ਦੇ ਲੋਕਾਂ ਦਾ ਦਰਦ ਰੱਖਿਆ ਹੈ। ਹਰ ਸਾਲ ਰਾਵੀ ਅਤੇ ਉੱਜ ਦਰਿਆ ਦੇ ਪਾਣੀ ਕਾਰਨ ਉਨ੍ਹਾਂ ਦਾ ਇਲਾਕਾ ਪੂਰੀ ਤਰ੍ਹਾਂ ਜਲਥਲ ਹੋ ਜਾਂਦਾ ਹੈ। ਜੰਮੂ-ਕਸ਼ਮੀਰ ਤੋਂ ਆਉਂਦਾ ਉੱਜ ਦਰਿਆ ਦਾ ਪਾਣੀ ਪਠਾਨਕੋਟਸੁਜਾਨਪੁਰਦੀਨਾਨਗਰਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਹੁੰਦਾ ਹੋਇਆ ਅੰਤ ਵਿੱਚ ਅਜਨਾਲਾ ਵਿੱਚ ਭਾਰੀ ਤਬਾਹੀ ਮਚਾਉਂਦਾ ਹੈ ਅਤੇ ਫਿਰ ਪਾਕਿਸਤਾਨ ਚਲਾ ਜਾਂਦਾ ਹੈ। ਇਸ ਕਾਰਨ ਹਰ ਸਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨਸੜਕਾਂ ਟੁੱਟ ਜਾਂਦੀਆਂ ਹਨਸਕੂਲ ਢਹਿ ਜਾਂਦੇ ਹਨ ਅਤੇ ਉਪਜਾਊ ਜ਼ਮੀਨਾਂ ਰੁੜ੍ਹ ਜਾਂਦੀਆਂ ਹਨ। ਹੜ੍ਹਾਂ ਦੇ ਇਸ ਲਗਾਤਾਰ ਖ਼ਤਰੇ ਕਾਰਨ ਖੇਤਰ ਵਿੱਚ ਕੋਈ ਉਦਯੋਗ ਲਗਾਉਣ ਲਈ ਵੀ ਤਿਆਰ ਨਹੀਂ ਹੁੰਦਾ।

 

ਵਿਧਾਇਕ ਧਾਲੀਵਾਲ ਨੇ ਰਾਜਪਾਲ ਦਾ ਧਿਆਨ ਕੇਂਦਰ ਸਰਕਾਰ ਦੀ ਉੱਜ ਦਰਿਆ ਤੇ ਡੈਮ ਬਣਾਉਣ ਦੀ ਉਸ ਯੋਜਨਾ ਵੱਲ ਦਿਵਾਇਆ ਜੋ ਪਿਛਲੇ 10-12 ਸਾਲਾਂ ਤੋਂ ਲਟਕ ਰਹੀ ਹੈ। ਉਨ੍ਹਾਂ ਨੇ ਰਾਜਪਾਲ ਤੋਂ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਅੱਗੇ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਚੁੱਕਣ ਤਾਂ ਜੋ ਜਲਦ ਤੋਂ ਜਲਦ ਡੈਮ ਦਾ ਨਿਰਮਾਣ ਪੂਰਾ ਹੋ ਸਕੇ। ਇਸ ਡੈਮ ਦੇ ਬਣਨ ਨਾਲ ਹੜ੍ਹਾਂ ਤੇ ਕੰਟਰੋਲ ਹੋਵੇਗਾਬਿਜਲੀ ਦਾ ਉਤਪਾਦਨ ਹੋਵੇਗਾਸਿੰਚਾਈ ਲਈ ਨਹਿਰਾਂ ਨਿਕਲਣਗੀਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

 

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਿਕਸਿਤ ਭਾਰਤ‘ ਦਾ ਸੁਪਨਾ ਪੂਰਾ ਕਰਨਾ ਚਾਹੁੰਦੀ ਹੈਤਾਂ ਉਸ ਨੂੰ ਵੱਡੇ ਸ਼ਹਿਰਾਂ ਦੇ ਨਾਲ-ਨਾਲ ਸਰਹੱਦੀ ਖੇਤਰਾਂ ਦੇ ਵਿਕਾਸ ਤੇ ਵੀ ਧਿਆਨ ਦੇਣਾ ਹੋਵੇਗਾ। ਜੇਕਰ ਬਾਰਡਰ ਦੇ ਇਲਾਕੇ ਇਸੇ ਤਰ੍ਹਾਂ ਅਣਗੌਲੇ ਰਹੇਤਾਂ ਦੇਸ਼ ਦਾ ਪੂਰਾ ਵਿਕਾਸ ਅਧੂਰਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿਛਲੀ ਵਾਰ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਮੁਆਵਜ਼ੇ ਦੇ ਅਜੇ ਤੱਕ ਨਾ ਮਿਲਣ ਦਾ ਮੁੱਦਾ ਵੀ ਚੁੱਕਿਆ।

 

ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਵਫ਼ਦ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦ ਹੀ ਵਫ਼ਦ ਨੂੰ ਨਾਲ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰਨਗੇ ਅਤੇ ਇਸ ਸਮੱਸਿਆ ਦਾ ਹੱਲ ਕਰਵਾਉਣਗੇ।

Leave a Reply

Your email address will not be published. Required fields are marked *