Live Updates
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ
1 min read

ਗਲਤ ਬਿਜਲੀ ਬਿੱਲਾਂ ਵਾਲਿਆਂ ਨੂੰ ਵੱਡੀ ਰਾਹਤ! PSPCL ਨੇ ਕੁਨੈਕਸ਼ਨ ਕੱਟਣ ’ਤੇ ਲਾਈ ਰੋਕ

ਬਿਜਲੀ ਦੇ ਗਲਤ ਜਾਂ ਵਧੇ ਹੋਏ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। PSPCL ਨੇ ਅਜਿਹੇ ਬਕਾਇਆ ਬਿੱਲਾਂ ਦੇ ਆਧਾਰ ’ਤੇ ਬਿਜਲੀ ਕੁਨੈਕਸ਼ਨ ਕੱਟਣ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਯਾਨੀ ਜਿਨ੍ਹਾਂ ਖਪਤਕਾਰਾਂ ਨੂੰ ਗਲਤ ਜਾਂ ਜ਼ਿਆਦਾ ਰਕਮ ਵਾਲੇ ਬਿੱਲ ਮਿਲੇ ਹਨ, ਉਨ੍ਹਾਂ ਖ਼ਿਲਾਫ਼ ਸਿਰਫ਼ ਇਨ੍ਹਾਂ ਬਿੱਲਾਂ ਦੇ ਆਧਾਰ ’ਤੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਦਰਅਸਲ, PSPCL ਵੱਲੋਂ ਜਾਰੀ ਹੁਕਮਾਂ ਵਿੱਚ ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਡਿਫਾਲਟ ਦਿਖ ਰਹੇ ਖਪਤਕਾਰਾਂ ਦੇ ਕੁਨੈਕਸ਼ਨ ਨਾ ਕੱਟੇ ਜਾਣ। ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਬਿਲਿੰਗ ਸਿਸਟਮ ਵਿੱਚ ਤਬਦੀਲੀ ਅਤੇ ਮੀਟਰ ਰੀਡਰਾਂ ਦੀ ਹੜਤਾਲ ਕਾਰਨ ਕਈ ਖਪਤਕਾਰਾਂ ਨੂੰ ਔਸਤ ਜਾਂ ਅਨੁਮਾਨ ਦੇ ਆਧਾਰ ’ਤੇ ਬਿੱਲ ਜਾਰੀ ਕੀਤੇ ਗਏ ਸਨ।

ਇਨ੍ਹਾਂ ਹਾਲਾਤਾਂ ਕਾਰਨ ਕੁਝ ਖਪਤਕਾਰਾਂ ਦੇ ਬਿੱਲ ਉਨ੍ਹਾਂ ਦੀ ਅਸਲ ਖਪਤ ਨਾਲੋਂ ਵੱਧ ਬਣ ਗਏ ਅਤੇ ਇਹ ਰਕਮ ਸਿਸਟਮ ਵਿੱਚ ਬਕਾਇਆ ਵਜੋਂ ਦਿਖਾਈ ਦੇਣ ਲੱਗੀ। ਇਸ ਤੋਂ ਬਾਅਦ ਕੁਝ ਮਾਮਲਿਆਂ ਵਿੱਚ ਬਿੱਲ ਨਾ ਭਰਨ ਕਾਰਨ ਕੁਨੈਕਸ਼ਨ ਕੱਟਣ ਦੀ ਕਾਰਵਾਈ ਦਾ ਖ਼ਤਰਾ ਬਣ ਗਿਆ ਸੀ। ਹੁਣ PSPCL ਨੇ ਅਜਿਹੇ ਮਾਮਲਿਆਂ ਵਿੱਚ ਖਪਤਕਾਰਾਂ ਨੂੰ ਰਾਹਤ ਦਿੱਤੀ ਹੈ।

PSPCL ਦੇ ਹੁਕਮਾਂ ਮੁਤਾਬਕ ਜਦੋਂ ਤੱਕ ਨਵਾਂ SBS ਬਿਲਿੰਗ ਸਿਸਟਮ ਪੂਰੀ ਤਰ੍ਹਾਂ ਸਥਿਰ ਨਹੀਂ ਹੋ ਜਾਂਦਾ ਅਤੇ ਗਲਤ ਜਾਂ ਵਧੇ ਹੋਏ ਬਿੱਲਾਂ ਨੂੰ ਠੀਕ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਿਰਫ਼ ਇਨ੍ਹਾਂ ਬਕਾਇਆ ਬਿੱਲਾਂ ਦੇ ਆਧਾਰ ’ਤੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ। ਫੀਲਡ ਦਫ਼ਤਰਾਂ ਨੂੰ ਵੀ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਇਸ ਫੈਸਲੇ ਨਾਲ ਉਨ੍ਹਾਂ ਖਪਤਕਾਰਾਂ ਨੂੰ ਫਿਲਹਾਲ ਰਾਹਤ ਮਿਲੇਗੀ, ਜਿਨ੍ਹਾਂ ਦੇ ਬਿੱਲ ਬਿਲਿੰਗ ਸਿਸਟਮ ਜਾਂ ਅਨੁਮਾਨਿਤ ਰੀਡਿੰਗ ਕਾਰਨ ਗਲਤ ਬਣੇ ਹਨ। ਹਾਲਾਂਕਿ, ਜੇਕਰ ਕਿਸੇ ਖਪਤਕਾਰ ਨੂੰ ਬਿੱਲ ਵਿੱਚ ਗਲਤੀ ਨਜ਼ਰ ਆ ਰਹੀ ਹੈ ਤਾਂ ਉਸਨੂੰ PSPCL ਦੇ ਸਬੰਧਤ ਦਫ਼ਤਰ ਨਾਲ ਸੰਪਰਕ ਕਰਕੇ ਬਿੱਲ ਦੀ ਜਾਂਚ ਅਤੇ ਸੋਧ ਕਰਵਾਉਣੀ ਚਾਹੀਦੀ ਹੈ।

Leave a Reply

Your email address will not be published. Required fields are marked *