Live Updates
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆ
1 min read

ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

 

ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ।

 

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ “ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜਿਸ ਕਰਕੇ ਅਸੀਂ ਇਸਨੂੰ ਵਿਹਾਰਕ ਸਿਖਲਾਈ, ਪ੍ਰਯੋਗਸ਼ਾਲਾ-ਅਧਾਰਤ ਅਤੇ ਅਸਲ-ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਅਨੁਸਾਰ ਢਾਲ ਰਹੇ ਹਾਂ। ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਹੁਣ ਸਿਰਫ ਡਿਗਰੀ ਧਾਰਕਾਂ ਲਈ ਹੀ ਨਹੀਂ, ਸਗੋਂ ਨਵੀਨ ਵਿਚਾਰਾਂ ਵਾਲੇ ਨੌਜਵਾਨਾਂ ਲਈ ਲਾਂਚਪੈਡ ਬਣੇਗੀ।”

 

ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਇੱਕ ਸਮੈਸਟਰ ਦੀ ਮਿਆਦ ਜਿੰਨੀ ਲਾਜ਼ਮੀ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚੋਂ ਗੁਜ਼ਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਵਿਦਿਆਰਥੀ ਗ੍ਰੈਜੂਏਟ ਹੁੰਦਾ ਹੈ, ਤਾਂ ਉਹ ਪਹਿਲਾਂ ਹੀ ਉਦਯੋਗ ਲਈ ਤਿਆਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪਾਠਕ੍ਰਮ ਵਿੱਚ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਸਿੱਖਣ, ਕਮਾਉਣ ਅਤੇ ਅੱਗੇ ਵਧਣ ਦੇ ਸਫ਼ਰ ਵਿੱਚ ਇੱਕ ਕ੍ਰਾਂਤੀ ਹੈ।

 

ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਸੂਬੇ ‘ਚੋਂ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲ਼ਟਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਪੰਜਾਬ ਵਿੱਚ ਮਾਪਿਆਂ ਨੂੰ ਹੁਣ ਗੁਣਵੱਤਾ ਅਧਾਰਤ ਤਕਨੀਕੀ ਜਾਂ ਫਾਰਮਾ ਸਿੱਖਿਆ ਲਈ ਮਜ਼ਬੂਰੀ ਵੱਸ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦੀ ਲੋੜ ਨਹੀਂ ਕਿਉਂਕਿ ਮਾਨ ਸਰਕਾਰ ਇੱਥੇ ਹੀ ਭਵਿੱਖ ਲਈ ਤਿਆਰ ਯੂਨੀਵਰਸਿਟੀਆਂ ਬਣਾ ਰਹੀ ਹੈ।

Leave a Reply

Your email address will not be published. Required fields are marked *