LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਰਾਜਨੀਤੀ

1984 ਦੇ ਪੀੜਤਾਂ ਨੂੰ ਇਨਸਾਫ਼ ਮਾਮਲੇ 'ਤੇ ਕੇਵਲ ਢਿੱਲੋਂ ਨੇ ਰਾਹੁਲ ਗਾਂਧੀ ਨੂੰ ਘੇਰਿਆ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਤੋਂ ਪਹਿਲਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ 'ਤੇ ਸਵਾਲ ਖੜ੍ਹੇ ਕੀਤੇ ਹਨ।

1984 ਦੇ ਪੀੜਤਾਂ ਨੂੰ ਇਨਸਾਫ਼ ਮਾਮਲੇ 'ਤੇ ਕੇਵਲ ਢਿੱਲੋਂ ਨੇ ਰਾਹੁਲ ਗਾਂਧੀ ਨੂੰ ਘੇਰਿਆ
ਪੰਜਾਬ ਟੈਲੀਵਿਜ਼ਨ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿੱਚ ਹੋਣ ਵਾਲੀ ਰੈਲੀ ਤੋਂ ਪਹਿਲਾਂ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਮਿਲਣ ਵਿੱਚ ਹੋਈ ਦੇਰੀ 'ਤੇ ਕਾਂਗਰਸ ਪਾਰਟੀ ਨੂੰ ਘੇਰਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਦੀ ਤਜਵੀਜ਼ਸ਼ੁਦਾ 'ਇਨਸਾਫ਼ ਰੈਲੀ' 'ਤੇ ਸਵਾਲ ਚੁੱਕਦਿਆਂ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ ਪਾਰਟੀ ਪੀੜਤਾਂ ਨੂੰ ਇਨਸਾਫ਼ ਦਿਵਾਉਣ ਬਾਰੇ ਚੁੱਪ ਕਿਉਂ ਬੈਠੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਨੇ ਕਤਲੇਆਮ ਵਿੱਚ ਸ਼ਾਮਲ ਲੋਕਾਂ ਨੂੰ ਲਗਾਤਾਰ ਬਚਾਉਣ ਦਾ ਕੰਮ ਕੀਤਾ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦੇ ਕਤਲ ਹੋਏ ਸਨ। ਉਨ੍ਹਾਂ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਕਾਂਗਰਸੀ ਆਗੂਆਂ 'ਤੇ ਸਖ਼ਤ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਅਤੇ ਲੰਮਾ ਸਮਾਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਇਨਸਾਫ਼ ਕਿਉਂ ਨਹੀਂ ਮਿਲਿਆ।

ਢਿੱਲੋਂ ਨੇ ਰਾਹੁਲ ਗਾਂਧੀ ਤੋਂ ਪੁੱਛਿਆ ਕਿ ਕੀ ਉਹ ਆਪਣੇ ਪਰਿਵਾਰ ਅਤੇ ਪਾਰਟੀ ਦੀ ਇਤਿਹਾਸਕ ਤੇ ਨੈਤਿਕ ਜ਼ਿੰਮੇਵਾਰੀ ਕਬੂਲ ਕਰਦਿਆਂ ਪੰਜਾਬ ਅਤੇ ਦੇਸ਼ ਭਰ ਦੇ ਸਿੱਖਾਂ ਤੋਂ ਮੁਆਫ਼ੀ ਮੰਗਣਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸੰਗਰੂਰ ਰੈਲੀ ਦੌਰਾਨ ਇਸ ਮੁੱਦੇ ਤੋਂ ਪਾਸਾ ਨਾ ਵੱਟਣ ਅਤੇ ਲੋਕਾਂ ਨੂੰ ਸਪੱਸ਼ਟ ਜਵਾਬ ਦੇਣ।

ਦੂਜੇ ਪਾਸੇ, 'ਜ਼ਖ਼ਮ 84' ਕਾਨਫ਼ਰੰਸ ਦੌਰਾਨ ਕਤਲੇਆਮ ਦੇ ਪੀੜਤਾਂ ਨੇ ਵੀ ਰਾਹੁਲ ਗਾਂਧੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ। ਪੀੜਤਾਂ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਨਾ ਤਾਂ ਪੀੜਤਾਂ ਤੋਂ ਮੁਆਫ਼ੀ ਮੰਗੀ ਅਤੇ ਨਾ ਹੀ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਜਾਂ ਇਨਸਾਫ਼ ਯਕੀਨੀ ਬਣਾਉਣ ਲਈ ਯਤਨ ਕੀਤੇ।

ਕਾਨਫ਼ਰੰਸ ਦੇ ਸੈਸ਼ਨ ਦੌਰਾਨ ਆਰਪੀ ਸਿੰਘ ਨੇ ਰਾਹੁਲ ਗਾਂਧੀ ਨੂੰ ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ, ਐੱਚਐੱਸ ਫੂਲਕਾ ਅਤੇ ਪੀੜਤ ਨਿਰਪ੍ਰੀਤ ਕੌਰ ਨਾਲ ਬਹਿਸ ਕਰਨ ਦੀ ਚੁਣੌਤੀ ਦਿੱਤੀ। ਇਸ ਮੌਕੇ ਨਿਰਪ੍ਰੀਤ ਕੌਰ, ਸਤਪਾਲ ਕੌਰ ਅਤੇ ਜਗਸ਼ੇਰ ਸਿੰਘ ਸਮੇਤ ਹੋਰਨਾਂ ਨੇ ਆਪਣੇ ਨਾਲ ਵਾਪਰੀਆਂ ਘਟਨਾਵਾਂ ਅਤੇ ਅਦਾਲਤਾਂ ਵਿੱਚ ਇਨਸਾਫ਼ ਲਈ ਕੀਤੇ ਸੰਘਰਸ਼ ਬਾਰੇ ਦੱਸਿਆ।