Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਪੰਜਾਬ ‘ਚ ਬਣਨਗੀਆਂ 2 ਨਵੀਆਂ ਡਿਜੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਪੇਸ਼ ਹੋਵੇਗਾ ਬਿੱਲ: ਹਰਜੋਤ ਬੈਂਸ

ਪੰਜਾਬ ਸਰਕਾਰ ਸੂਬੇ ਦੀ ਉੱਚ ਸਿੱਖਿਆ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਵੱਲ ਇੱਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਦੋ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਸਬੰਧੀ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਮੌਨਸੂਨ ਸੈਸ਼ਨ ਵਿੱਚ ਬਿੱਲ ਪੇਸ਼ ਕੀਤਾ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਨੂੰ ਦੇਸ਼ ਦੇ ਪ੍ਰਮੁੱਖ ਐਜੂਕੇਸ਼ਨ ਹੱਬ ਵਜੋਂ ਵਿਕਸਿਤ ਕਰਨਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਲਈ ਦੂਜੇ ਸੂਬਿਆਂ ਜਾਂ ਵਿਦੇਸ਼ਾਂ ਵੱਲ ਨਾ ਜਾਣਾ ਪਵੇ, ਸਗੋਂ ਉਨ੍ਹਾਂ ਨੂੰ ਆਪਣੇ ਹੀ ਸੂਬੇ ਵਿੱਚ ਬਿਹਤਰ ਮੌਕੇ ਉਪਲਬਧ ਕਰਵਾਏ ਜਾਣ।

ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਡਿਜੀਟਲ ਯੂਨੀਵਰਸਿਟੀਆਂ ਰਾਹੀਂ ਵਿਦਿਆਰਥੀਆਂ ਨੂੰ ਤਕਨਾਲੋਜੀ ਆਧਾਰਿਤ ਸਿੱਖਿਆ, ਆਨਲਾਈਨ ਕੋਰਸਾਂ ਅਤੇ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਦੇ ਮੌਕੇ ਮਿਲਣਗੇ। ਇਸ ਨਾਲ ਉੱਚ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਾਹ ਖੁੱਲ੍ਹਣ ਦੀ ਉਮੀਦ ਹੈ।

ਸਿੱਖਿਆ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਰਤੀ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਸਰਕਾਰ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੁਤਾਬਕ, ਇਨ੍ਹਾਂ ਕਦਮਾਂ ਨਾਲ ਵਿਦਿਆਰਥੀਆਂ ਦਾ ਪ੍ਰੀਖਿਆ ਅਤੇ ਭਰਤੀ ਪ੍ਰਣਾਲੀ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਅਸਰ ਹੁਣ ਨਜ਼ਰ ਆਉਣ ਲੱਗਾ ਹੈ ਅਤੇ ਹੋਰ ਸੂਬਿਆਂ ਦੇ ਵਿਦਿਆਰਥੀ ਵੀ ਪੰਜਾਬ ਵਿੱਚ ਆ ਕੇ ਪੜ੍ਹਾਈ ਕਰਨ ਨੂੰ ਤਰਜੀਹ ਦੇ ਰਹੇ ਹਨ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਦੋ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਦੀ ਸਥਾਪਨਾ ਨਾਲ ਪੰਜਾਬ ਵਿੱਚ ਉੱਚ ਸਿੱਖਿਆ, ਤਕਨਾਲੋਜੀ ਅਤੇ ਖੋਜ ਦੇ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ। ਨਾਲ ਹੀ, ਇਹ ਕਦਮ ਪੰਜਾਬ ਨੂੰ ਦੇਸ਼ ਦੇ ਮੋਹਰੀ ਸਿੱਖਿਆ ਕੇਂਦਰਾਂ ਵਿੱਚ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਵੀ ਅਹਿਮ ਸਾਬਤ ਹੋ ਸਕਦਾ ਹੈ।

Leave a Reply

Your email address will not be published. Required fields are marked *