Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਪੰਜਾਬ ’ਚ Swine Flu ਦੇ 220 ਮਾਮਲੇ, ਜਲੰਧਰ ’ਚ ਪਹਿਲੀ ਸ਼ੱਕੀ ਮੌਤ; ਸਿਹਤ ਵਿਭਾਗ ਦੀ ਨਜ਼ਰ

ਪੰਜਾਬ ਵਿੱਚ H1N1 ਯਾਨੀ ਸਵਾਈਨ ਫਲੂ ਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਵਧਦੀ ਨਜ਼ਰ ਆ ਰਹੀ ਹੈ। ਸੂਬੇ ਵਿੱਚ ਹੁਣ ਤੱਕ 220 ਮਰੀਜ਼ਾਂ ਦੀ Swine Flu ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਇਸੇ ਦੌਰਾਨ ਜਲੰਧਰ ਵਿੱਚ ਸਵਾਈਨ ਫਲੂ ਨਾਲ ਜੁੜੀ ਪਹਿਲੀ ਸ਼ੱਕੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦੀ ਪਛਾਣ ਜਮਸ਼ੇਰ ਖਾਸ ਦੇ ਤਾਜਪੁਰ ਵਾਸੀ ਮੂਲ ਰਾਜ (85) ਵਜੋਂ ਹੋਈ ਹੈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮੂਲ ਰਾਜ ਪਹਿਲਾਂ ਤੋਂ ਹੀ Chronic Obstructive Pulmonary Disease (COPD) ਤੋਂ ਪੀੜਤ ਸਨ। 2 ਸਤੰਬਰ ਨੂੰ GMC ਅੰਮ੍ਰਿਤਸਰ ਵਿੱਚ ਕੀਤੀ ਗਈ ਜਾਂਚ ਦੌਰਾਨ ਉਨ੍ਹਾਂ ਦੀ H1N1 ਰਿਪੋਰਟ ਪਾਜ਼ੀਟਿਵ ਆਈ ਸੀ।

ਸਿਹਤ ਅਧਿਕਾਰੀਆਂ ਮੁਤਾਬਕ ਮ੍ਰਿਤਕ ਦੀ ਇਮਿਊਨਿਟੀ ਕਮਜ਼ੋਰ ਸੀ ਅਤੇ ਉਹ ਪਹਿਲਾਂ ਤੋਂ ਹੀ ਗੰਭੀਰ ਸਾਹ ਸਬੰਧੀ ਬਿਮਾਰੀ ਨਾਲ ਜੂਝ ਰਹੇ ਸਨ। ਇਸ ਕਰਕੇ ਰਸਮੀ ਸਿਹਤ ਆਡਿਟ ਪੂਰਾ ਹੋਣ ਤੱਕ ਮੌਤ ਦਾ ਕਾਰਨ ਸਿਰਫ਼ H1N1 ਨੂੰ ਨਹੀਂ ਮੰਨਿਆ ਜਾ ਸਕਦਾ। ਸਿਹਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਲੁਧਿਆਣਾ ’ਚ ਸਭ ਤੋਂ ਵੱਧ ਮਾਮਲੇ

ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਹੁਣ ਤੱਕ 220 Swine Flu Positive ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਕੇਸ ਲੁਧਿਆਣਾ ਵਿੱਚ 72 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ SAS ਨਗਰ ਵਿੱਚ 36 ਮਾਮਲੇ ਸਾਹਮਣੇ ਆਏ ਹਨ।

ਹੋਰ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਪਟਿਆਲਾ ਵਿੱਚ 16, ਮੋਗਾ ਵਿੱਚ 11 ਅਤੇ ਜਲੰਧਰ ਵਿੱਚ 10 ਮਾਮਲੇ ਦਰਜ ਕੀਤੇ ਗਏ ਹਨ। ਰੂਪਨਗਰ ਵਿੱਚ 9 ਕੇਸ ਸਾਹਮਣੇ ਆਏ ਹਨ, ਜਦਕਿ ਫਾਜ਼ਿਲਕਾ ਵਿੱਚ ਹੁਣ ਤੱਕ ਸਭ ਤੋਂ ਘੱਟ 1 ਮਾਮਲਾ ਦਰਜ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮਾਮਲਿਆਂ ਦੀ ਗਿਣਤੀ 2 ਤੋਂ 8 ਦੇ ਵਿਚਕਾਰ ਦੱਸੀ ਗਈ ਹੈ।

ਸਿਹਤ ਮੰਤਰੀ ਨੇ ਕੀ ਕਿਹਾ?

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸਿਹਤ ਵਿਭਾਗ ਵੱਲੋਂ H1N1 ਦੇ ਮਾਮਲਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਇਸ ਸਾਲ ਸਾਹਮਣੇ ਆਇਆ H1N1 ਸਟ੍ਰੇਨ ਨਵਾਂ ਜਾਂ ਮਿਊਟੇਟਿਡ ਨਹੀਂ ਪਾਇਆ ਗਿਆ।

ਜਲੰਧਰ ਦੇ 85 ਸਾਲਾ ਮਰੀਜ਼ ਦੀ ਮੌਤ ਬਾਰੇ ਵੀ ਸਿਹਤ ਮੰਤਰੀ ਨੇ ਕਿਹਾ ਕਿ ਮੌਤ ਦਾ ਕਾਰਨ Swine Flu ਹੋਣ ਦੀ ਸੰਭਾਵਨਾ ਘੱਟ ਹੈ, ਕਿਉਂਕਿ ਮਰੀਜ਼ ਪਹਿਲਾਂ ਤੋਂ ਹੀ COPD ਸਮੇਤ ਹੋਰ ਸਿਹਤ ਸਮੱਸਿਆਵਾਂ ਤੋਂ ਪੀੜਤ ਸੀ।

ਫਿਲਹਾਲ ਪੰਜਾਬ ਵਿੱਚ Swine Flu ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲੰਧਰ ਵਾਲੇ ਮਾਮਲੇ ਵਿੱਚ ਮੌਤ ਦਾ ਅਸਲ ਕਾਰਨ ਸਿਹਤ ਆਡਿਟ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

Leave a Reply

Your email address will not be published. Required fields are marked *