ਪੰਜਾਬ ਵਿੱਚ 3 ਦਿਨ ਦੀ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਜੇਕਰ ਤੁਸੀਂ ਵੀ ਪਰਿਵਾਰ ਨਾਲ ਕਿਤੇ ਘੁੰਮਣ ਜਾਣ ਜਾਂ ਕਿਸੇ ਜ਼ਰੂਰੀ ਕੰਮ ਲਈ ਸਰਕਾਰੀ ਦਫ਼ਤਰ ਜਾਣ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਪੰਜਾਬ ਵਿੱਚ ਮਾਰਚ ਦੇ ਆਉਣ ਵਾਲੇ ਹਫ਼ਤੇ ਦੌਰਾਨ ਲਗਾਤਾਰ ਤਿੰਨ ਦਿਨ ਛੁੱਟੀਆਂ ਰਹਿਣਗੀਆਂ, ਜਿਸ ਕਾਰਨ ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋੋਂ ਅਗਲੇ ਦਿਨ ਐਤਵਾਰ ਕਾਰਨ ਹਫਤਾਵਾਰੀ ਛੁੱਟੀ ਰਹੇਗੀ। ਅਗਲੇ ਦਿਨ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਕੈਲੰਡਰ ਵਿੱਚ ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਮੌਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਮੰਗਲਵਾਰ ਛੁੱਟੀ ਰਹੇਗੀ।
ਜ਼ਿਕਰਯੋਗ ਹੈ ਕਿ ਇਸ ਸਮੇਂ ਸਕੂਲਾਂ ਅਤੇ ਕਾਲਜਾਂ ਵਿੱਚ ਪ੍ਰੀਖਿਆਵਾਂ ਦਾ ਦੌਰ ਚੱਲ ਰਿਹਾ ਹੈ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਦੇ ਮਹੀਨੇ ਵਿੱਚ ਹੀ ਹੁੰਦੀਆਂ ਹਨ। ਇਨ੍ਹਾਂ ਛੁੱਟੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਲਈ ਵਾਧੂ ਸਮਾਂ ਮਿਲੇਗਾ, ਜਦਕਿ ਦੂਜੇ ਪਾਸੇ ਲੋਕ ਲਗਾਤਾਰ ਤਿੰਨ ਦਿਨਾਂ ਦੇ ਲੰਬੇ ਵੀਕਐਂਡ ਦਾ ਫਾਇਦਾ ਉਠਾ ਕੇ ਘੁੰਮਣ-ਫਿਰਨ ਦਾ ਪ੍ਰੋਗਰਾਮ ਵੀ ਬਣਾ ਸਕਦੇ ਹਨ।

Leave a Reply

Your email address will not be published. Required fields are marked *