Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

5 ਜੂਨ ਤੱਕ ਫਿਰ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ਵਿੱਚ ਆੰਧੀ-ਮੀਂਹ ਦੀ ਚੇਤਾਵਨੀ; ਬਠਿੰਡਾ ਰਿਹਾ ਸਭ ਤੋਂ ਗਰਮ

ਪੰਜਾਬ ਵਿੱਚ ਮੀਂਹ ਦਾ ਦੌਰ ਹਾਲੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ। ਮੌਸਮ ਵਿਭਾਗ ਅਨੁਸਾਰ 3 ਜੂਨ ਤੋਂ ਮੌਸਮ ਵਿੱਚ ਮੁੜ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ, ਜਦਕਿ 5 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 4 ਜੂਨ ਨੂੰ ਸਭ ਤੋਂ ਵੱਧ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।

ਸੋਮਵਾਰ ਨੂੰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ ਕਰੀਬ 4.2 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੱਛਮੀ ਵਿਗਾੜ ਅਤੇ ਹੇਠਲੇ ਪੱਧਰ ਦੀਆਂ ਹਵਾਵਾਂ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਰਗਰਮ ਰਹੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਬਠਿੰਡਾ ਖੇਤਰ ਵਿੱਚ 40.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 37.4, ਬਠਿੰਡਾ ਸ਼ਹਿਰ ਵਿੱਚ 37.0, ਫਰੀਦਕੋਟ ਵਿੱਚ 37.0, ਫਿਰੋਜ਼ਪੁਰ ਵਿੱਚ 36.7, ਅੰਮ੍ਰਿਤਸਰ ਵਿੱਚ 36.3, ਚੰਡੀਗੜ੍ਹ ਵਿੱਚ 36.0, ਪਟਿਆਲਾ ਵਿੱਚ 35.8, ਲੁਧਿਆਣਾ ਵਿੱਚ 35.6, ਗੁਰਦਾਸਪੁਰ ਵਿੱਚ 34.5, ਮੋਹਾਲੀ ਵਿੱਚ 34.8, ਰੂਪਨਗਰ ਵਿੱਚ 33.9 ਅਤੇ ਨਵਾਂਸ਼ਹਿਰ ਵਿੱਚ 32.4 ਡਿਗਰੀ ਸੈਲਸੀਅਸ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਬੱਦਲ ਛਾਏ ਰਹਿਣ, ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਜਾਣੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ

2 ਜੂਨ:
ਪੂਰੇ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਜ਼ਿਆਦਾਤਰ ਜ਼ਿਲ੍ਹਿਆਂ ਲਈ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਕੁਝ ਥਾਵਾਂ ‘ਤੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਸ਼ਾਮ ਸਮੇਂ ਮੌਸਮ ਵਿੱਚ ਹਲਕਾ ਬਦਲਾਅ ਮਹਿਸੂਸ ਹੋ ਸਕਦਾ ਹੈ।

3 ਜੂਨ:
ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

4 ਜੂਨ:
ਮੌਸਮ ਵਿਭਾਗ ਨੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਅਤੇ ਲੁਧਿਆਣਾ ਵਿੱਚ ਗਰਜ-ਚਮਕ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ ਹਲਕਾ ਮੀਂਹ ਵੀ ਪੈ ਸਕਦਾ ਹੈ।

ਇਸ ਤੋਂ ਇਲਾਵਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਵੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ।

5 ਜੂਨ:
ਮੌਸਮੀ ਗਤੀਵਿਧੀਆਂ ਵਿੱਚ ਕੁਝ ਕਮੀ ਆ ਸਕਦੀ ਹੈ। ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੀ ਰਹੇਗੀ। ਬਾਕੀ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦਾ ਅਨੁਮਾਨ ਹੈ।

Leave a Reply

Your email address will not be published. Required fields are marked *