Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਜੰਡਿਆਲਾ ਗੁਰੂ ਦੇ 509 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ, ਹਰਭਜਨ ਸਿੰਘ ETO ਨੇ ਵਧਾਇਆ ਹੌਸਲਾ

ਜੰਡਿਆਲਾ ਗੁਰੂ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਕੈਬਿਨੇਟ ਮੰਤਰੀ ਹਰਭਜਨ ਸਿੰਘ ETO ਨੇ ਬੋਰਡ ਪ੍ਰੀਖਿਆਵਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਆਫ਼ ਐਮੀਨੈਂਸ ਦੀਆਂ 20 ਵਿਦਿਆਰਥਣਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨ ਦਿੱਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ETO ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਹਰ ਸਾਲ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਹਲਕੇ ਦੇ 163 ਸਰਕਾਰੀ ਸਕੂਲਾਂ ਦਾ ਉਨ੍ਹਾਂ ਨੇ ਖੁਦ ਦੌਰਾ ਕੀਤਾ ਅਤੇ ਹਰ ਸਕੂਲ ਦੀ ਲੋੜ ਨੂੰ ਸਮਝਦੇ ਹੋਏ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ।

ਮੰਤਰੀ ਨੇ ਕਿਹਾ ਕਿ ਜਦੋਂ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਉਸ ਸਮੇਂ ਸਕੂਲਾਂ ਦੇ ਨਤੀਜੇ ਅਤੇ ਬੁਨਿਆਦੀ ਢਾਂਚੇ ਦੀ ਸਥਿਤੀ ਸੰਤੋਸ਼ਜਨਕ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਫ਼ੈਸਲਾ ਕੀਤਾ ਕਿ ਉਹ ਖੁਦ ਹਰ ਸਕੂਲ ਦਾ ਦੌਰਾ ਕਰਨਗੇ ਅਤੇ ਸਿੱਖਿਆ ਨਾਲ ਜੁੜੀਆਂ ਕਮੀਆਂ ਨੂੰ ਦੂਰ ਕਰਨ ਲਈ ਕੰਮ ਕਰਨਗੇ।

ਉਨ੍ਹਾਂ ਦੱਸਿਆ ਕਿ ਪਹਿਲੇ ਸਾਲ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਲੈਣ ਵਾਲੇ 250 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਗਿਣਤੀ ਲਗਾਤਾਰ ਵਧਦੀ ਗਈ ਅਤੇ ਇਸ ਸਾਲ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜੋ ਸਿੱਖਿਆ ਦੇ ਖੇਤਰ ਵਿੱਚ ਆਏ ਸਕਾਰਾਤਮਕ ਬਦਲਾਅ ਦਾ ਪ੍ਰਤੀਕ ਹੈ।

ਹਰਭਜਨ ਸਿੰਘ ETO ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੂਬੇ ਦੇ ਲਗਭਗ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀਆਂ ਬਣਾਈਆਂ ਗਈਆਂ ਹਨ, ਸਮਾਰਟ ਕਲਾਸਰੂਮ ਤਿਆਰ ਕੀਤੇ ਗਏ ਹਨ, ਲਾਇਬ੍ਰੇਰੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਗਿਆ ਹੈ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਮਿਆਰੀ ਸਿੱਖਿਆ ਮਿਲ ਸਕੇ।

ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਬਣੇਗਾ ਅਤੇ ਉਹ ਭਵਿੱਖ ਵਿੱਚ ਵੀ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

Leave a Reply

Your email address will not be published. Required fields are marked *