Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮੰਗਲਵਾਰ ਨੂੰ ਪੰਜਾਬ ਵਿੱਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਪ‘ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ‘ਆਪ‘ ਪੰਜਾਬ ਦੇ ਪ੍ਰਧਾਨ ਅਮਨ ਅਰੋੜਾਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਮੌਜੂਦ ਸਨ।

 

ਬਲਵਿੰਦਰ ਸਿੰਘ ਲਾਡੀ ਦਾ ਆਪ‘ ਪਰਿਵਾਰ ਵਿੱਚ ਸਵਾਗਤ ਕਰਦਿਆਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘ਆਪ‘ ਪਰਿਵਾਰ ਲਗਾਤਾਰ ਵਧ ਰਿਹਾ ਹੈ ਕਿਉਂਕਿ ਪੰਜਾਬ ਭਰ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ ਤੇ ਆਪਣਾ ਭਰੋਸਾ ਜਤਾ ਰਹੇ ਹਨ।”

 

ਇਸ ਦੌਰਾਨ ਆਪ‘ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਆਪ‘ ਲਈ ਵਧ ਰਿਹਾ ਸਮਰਥਨ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨਵਿਕਾਸ ਪੱਖੀ ਨੀਤੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧਤਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਬਲਵਿੰਦਰ ਸਿੰਘ ਲਾਡੀ ਦੇ ਤਜ਼ਰਬੇ ਅਤੇ ਜਨਤਕ ਪਹੁੰਚ ਨਾਲ ਪੰਜਾਬ ਵਿੱਚ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ।”

 

ਬਲਵਿੰਦਰ ਸਿੰਘ ਲਾਡੀ ਨੇ 2017-2022 ਦੇ ਕਾਰਜਕਾਲ ਦੌਰਾਨ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਦੇ ਵਿਧਾਇਕ ਵਜੋਂ ਸੇਵਾ ਨਿਭਾਈ ਸੀ। ਬਾਅਦ ਵਿੱਚ ਬਲਵਿੰਦਰ ਸਿੰਘ ਲਾਡੀ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਆਪ‘ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਪੰਚਾਇਤੀ ਸੈੱਲ ਦੇ ਚੇਅਰਮੈਨ ਅਤੇ ਭਾਜਪਾ ਐਸਸੀ ਮੋਰਚਾ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ।

 

ਆਪ‘ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਲਾਡੀ ਨੇ ਕਿਹਾ, “ਮੈਂ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਸ਼ਾਸਨ ਅਤੇ ਵਿਕਾਸ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਾਂ। ਪੰਜਾਬ ਨੂੰ ਸਾਫ਼-ਸੁਥਰੀ ਅਤੇ ਇਮਾਨਦਾਰ ਰਾਜਨੀਤੀ ਦੀ ਲੋੜ ਹੈਅਤੇ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਲੀਡਰਸ਼ਿਪ ਦੀ ਦੇਖ-ਰੇਖ ਹੇਠ, ‘ਆਪ‘ ਸੂਬੇ ਦੀ ਭਲਾਈ ਅਤੇ ਖੁਸ਼ਹਾਲੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।”

 

ਬਲਵਿੰਦਰ ਸਿੰਘ ਲਾਡੀ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਹੇਠਲੇ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Leave a Reply

Your email address will not be published. Required fields are marked *