Live Updates
ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ
1 min read

17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ, ਪ੍ਰਸ਼ਾਸਨ ਨੇ ਤੇਜ਼ ਕੀਤੀਆਂ ਤਿਆਰੀਆਂ

ਚੰਡੀਗੜ੍ਹ ਵਿੱਚ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਭਾਵੇਂ ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਅਜੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ, ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਮਾਗਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਇੰਜੀਨੀਅਰਿੰਗ ਕਾਲਜ (PEC) ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਲਈ ਵੱਖ-ਵੱਖ ਵਿਭਾਗਾਂ ਨੇ ਇੱਕੋ ਦਿਨ ਅੱਠ ਟੈਂਡਰ ਜਾਰੀ ਕੀਤੇ ਹਨ।

ਇਨ੍ਹਾਂ ਟੈਂਡਰਾਂ ਵਿੱਚ ਸਭ ਤੋਂ ਵੱਡਾ ਕਰੀਬ 2.02 ਕਰੋੜ ਰੁਪਏ ਦਾ ਹੈ, ਜੋ ਟੈਂਟ ਅਤੇ ਹੋਰ ਅਸਥਾਈ ਪ੍ਰਬੰਧਾਂ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੋਸ਼ਨੀ, ਬਿਜਲੀ, ਕੈਮਰੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਲਈ ਵੀ ਵੱਖ-ਵੱਖ ਟੈਂਡਰ ਜਾਰੀ ਕੀਤੇ ਗਏ ਹਨ।

ਪ੍ਰਸਤਾਵਿਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੀਬ 435 ਕਰੋੜ ਰੁਪਏ ਦੇ ਦੋ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਜੋ PGI ਅਤੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਤੋਂ ਵਰਚੁਅਲੀ ਭਾਰਤੀ ਰੇਲਵੇ ਦੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਆਧੁਨਿਕ ਬਣਾਏ ਗਏ ਚਾਰ ਰੇਲਵੇ ਸਟੇਸ਼ਨਾਂ—ਕਾਲਕਾ, ਮੋਹਾਲੀ, ਅੰਬ ਅੰਦੌਰਾ ਅਤੇ ਆਨੰਦਪੁਰ ਸਾਹਿਬ—ਨੂੰ ਵੀ ਲੋਕਾਂ ਨੂੰ ਸਮਰਪਿਤ ਕਰਨਗੇ।

ਸਮਾਗਮ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਲਗਭਗ 6,000 ਵਰਗ ਮੀਟਰ ਖੇਤਰ ਵਿੱਚ ਵਾਟਰਪ੍ਰੂਫ਼ ਜਰਮਨ ਹੈਂਗਰ ਲਗਾਇਆ ਜਾਵੇਗਾ ਤਾਂ ਜੋ ਮੀਂਹ ਪੈਣ ਦੀ ਸਥਿਤੀ ਵਿੱਚ ਵੀ ਪ੍ਰੋਗਰਾਮ ਪ੍ਰਭਾਵਿਤ ਨਾ ਹੋਵੇ। ਪੂਰੇ ਪੰਡਾਲ ਨੂੰ ਠੰਢਾ ਰੱਖਣ ਲਈ 600 ਟਨ ਸਮਰੱਥਾ ਵਾਲਾ ਏਅਰ ਕੰਡੀਸ਼ਨਿੰਗ ਸਿਸਟਮ ਲਗਾਇਆ ਜਾਵੇਗਾ ਅਤੇ ਨਿਰਵਿਘਨ ਬਿਜਲੀ ਸਪਲਾਈ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਰੇਲਵੇ ਦੇ ਬੁਲਾਰੇ ਮੁਤਾਬਕ, ਪ੍ਰਧਾਨ ਮੰਤਰੀ ਦੇ ਦੌਰੇ ਬਾਰੇ ਅੰਤਿਮ ਮਨਜ਼ੂਰੀ ਅਤੇ ਅਧਿਕਾਰਤ ਜਾਣਕਾਰੀ PMO ਵੱਲੋਂ ਆਉਣੀ ਬਾਕੀ ਹੈ। ਹਾਲਾਂਕਿ ਰੇਲਵੇ ਨੇ ਆਪਣੇ ਪੱਧਰ ‘ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਆਧੁਨਿਕ ਬਣੇ ਇਨ੍ਹਾਂ ਸਟੇਸ਼ਨਾਂ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਸਥਾਨਕ ਸੈਰ-ਸਪਾਟੇ ਦੇ ਨਾਲ-ਨਾਲ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਦੱਸਣਯੋਗ ਹੈ ਕਿ ਇਸ ਯੋਜਨਾ ਤਹਿਤ ਦੇਸ਼ ਭਰ ਦੇ 1,300 ਤੋਂ ਵੱਧ ਰੇਲਵੇ ਸਟੇਸ਼ਨਾਂ ਨੂੰ ਪੜਾਅਵਾਰ ਢੰਗ ਨਾਲ ਆਧੁਨਿਕ ਬਣਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *