Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 6 ਹੈਂਡ ਗ੍ਰਨੇਡ ਅਤੇ 12 ਪਿਸਤੌਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੂੰ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਟੀਮ ਨੇ ਇੱਕ ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਜਾਂਚ ਮੁਤਾਬਕ ਇਸ ਵਿਦੇਸ਼ੀ ਤਸਕਰ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਅਤੇ ਵਿਦੇਸ਼ ਵਿੱਚ ਸਰਗਰਮ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਰਾਂ ਦੀ ਹਮਾਇਤ ਪ੍ਰਾਪਤ ਸੀ।

ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਹਥਿਆਰ ਅਤੇ ਵਿਸਫੋਟਕ ਪੰਜਾਬ ਵਿੱਚ ਜਨਤਕ ਸ਼ਾਂਤੀ ਅਤੇ ਅਮਨ-ਕਾਨੂੰਨ ਨੂੰ ਭੰਗ ਕਰਨ ਦੇ ਮਨਸੂਬੇ ਨਾਲ ਭੇਜੇ ਗਏ ਸਨ। ਸੁਰੱਖਿਆ ਏਜੰਸੀਆਂ ਇਸ ਗੱਲ ਦੀ ਵੀ ਜਾਂਚ ਕਰ ਰਹੀਆਂ ਹਨ ਕਿ ਇਸ ਖੇਪ ਦੀ ਸਪਲਾਈ ਕਿਸ-ਕਿਸ ਤੱਕ ਕੀਤੀ ਜਾਣੀ ਸੀ ਅਤੇ ਇਸ ਦੇ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

ਇਸ ਮਾਮਲੇ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਅਸਲਾ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਫਿਲਹਾਲ ਪੰਜਾਬ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਉਦੇਸ਼ ਮੁਲਜ਼ਮਾਂ ਦੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਦਾ ਪਤਾ ਲਗਾਉਣਾ, ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨਾ ਅਤੇ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨਾ ਹੈ।

Leave a Reply

Your email address will not be published. Required fields are marked *