Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਪੰਜਾਬ ਨੂੰ ਜਲਦ ਮਿਲ ਸਕਦਾ ਹੈ ਨਵਾਂ ਸਥਾਈ DGP, ਤਿੰਨ ਨਾਵਾਂ ‘ਤੇ ਚਰਚਾ

ਪੰਜਾਬ ਦੇ ਨਵੇਂ ਸਥਾਈ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਉਡੀਕ ਹੁਣ ਜਲਦ ਖ਼ਤਮ ਹੋ ਸਕਦੀ ਹੈ। ਸੂਤਰਾਂ ਮੁਤਾਬਕ, ਸੂਬੇ ਨੂੰ ਨਵਾਂ ਸਥਾਈ ਪੁਲਿਸ ਮੁਖੀ ਮਿਲਣ ਦੀ ਪ੍ਰਕਿਰਿਆ ਆਪਣੇ ਅੰਤਿਮ ਪੜਾਅ ਵਿੱਚ ਹੈ ਅਤੇ ਜਲਦ ਹੀ ਇਸ ਸਬੰਧੀ ਅਧਿਕਾਰਕ ਐਲਾਨ ਹੋਣ ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ, ਨਵੇਂ ਡੀਜੀਪੀ ਦੀ ਨਿਯੁਕਤੀ ਲਈ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਤਿਆਰ ਕੀਤਾ ਗਿਆ ਹੈ। ਇਸ ਪੈਨਲ ਵਿੱਚ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ, ਸੀਨੀਅਰ ਆਈਪੀਐਸ ਅਧਿਕਾਰੀ ਸਰਸਵਤੀ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਸ਼ਾਮਲ ਦੱਸੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਨਿਯਮਾਂ ਅਨੁਸਾਰ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਕੇਂਦਰੀ ਲੋਕ ਸੇਵਾ ਕਮਿਸ਼ਨ (UPSC) ਨੂੰ ਭੇਜਿਆ ਸੀ। ਯੂਪੀਐੱਸਸੀ ਵੱਲੋਂ ਯੋਗ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਉਨ੍ਹਾਂ ਵਿੱਚੋਂ ਇੱਕ ਅਧਿਕਾਰੀ ਨੂੰ ਸਥਾਈ ਡੀਜੀਪੀ ਵਜੋਂ ਨਿਯੁਕਤ ਕਰਦੀ ਹੈ।

ਮੌਜੂਦਾ ਸਮੇਂ ਪੰਜਾਬ ਪੁਲਿਸ ਦੀ ਕਮਾਨ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਦੇ ਹੱਥਾਂ ਵਿੱਚ ਹੈ। ਹਾਲਾਂਕਿ, ਪੰਜਾਬ ਨੂੰ ਪਿਛਲੇ ਕਈ ਸਾਲਾਂ ਤੋਂ ਸਥਾਈ ਡੀਜੀਪੀ ਨਹੀਂ ਮਿਲਿਆ, ਜਿਸ ਕਾਰਨ ਇਸ ਅਹੁਦੇ ਨੂੰ ਲੈ ਕੇ ਲਗਾਤਾਰ ਚਰਚਾ ਹੁੰਦੀ ਰਹੀ ਹੈ।

ਹੁਣ ਉਮੀਦ ਜਤਾਈ ਜਾ ਰਹੀ ਹੈ ਕਿ ਯੂਪੀਐੱਸਸੀ ਵੱਲੋਂ ਸਿਫ਼ਾਰਸ਼ ਕੀਤੇ ਗਏ ਪੈਨਲ ਵਿੱਚੋਂ ਇੱਕ ਅਧਿਕਾਰੀ ਦੇ ਨਾਂ ਨੂੰ ਮਨਜ਼ੂਰੀ ਦੇ ਕੇ ਪੰਜਾਬ ਸਰਕਾਰ ਜਲਦ ਹੀ ਨਵੇਂ ਸਥਾਈ ਡੀਜੀਪੀ ਦਾ ਐਲਾਨ ਕਰ ਸਕਦੀ ਹੈ।

ਹਾਲਾਂਕਿ, ਸਰਕਾਰ ਵੱਲੋਂ ਅਜੇ ਤੱਕ ਕਿਸੇ ਇੱਕ ਨਾਂ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ। ਅੰਤਿਮ ਮਨਜ਼ੂਰੀ ਅਤੇ ਸਰਕਾਰੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਪੰਜਾਬ ਦੇ ਨਵੇਂ ਸਥਾਈ ਡੀਜੀਪੀ ਦੇ ਨਾਂ ‘ਤੇ ਅਧਿਕਾਰਕ ਮੋਹਰ ਲੱਗੇਗੀ।

Leave a Reply

Your email address will not be published. Required fields are marked *