Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਭਾਈ ਜਸਵੰਤ ਸਿੰਘ ਖਾਲੜਾ ਮਾਮਲਾ: DSGMC ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ

ਭਾਈ ਜਸਵੰਤ ਸਿੰਘ ਖਾਲੜਾ ਕਤਲ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਪੰਜਾਬ ਸਰਕਾਰ ਤੋਂ ਵੱਡੀ ਮੰਗ ਕੀਤੀ ਹੈ। ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਰਾਸ਼ਟਰਪਤੀ ਪੁਲਿਸ ਵੀਰਤਾ ਮੈਡਲ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਪੱਤਰ ਵਿੱਚ ਸਾਬਕਾ ਐਸ.ਐਸ.ਪੀ. ਅਜੀਤ ਸਿੰਘ ਸੰਧੂ ਅਤੇ ਸਾਬਕਾ ਡੀ.ਐਸ.ਪੀ. ਜਸਪਾਲ ਸਿੰਘ ਨੂੰ ਦਿੱਤੇ ਗਏ ਰਾਸ਼ਟਰਪਤੀ ਪੁਲਿਸ ਵੀਰਤਾ ਮੈਡਲ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਕਮੇਟੀ ਦਾ ਕਹਿਣਾ ਹੈ ਕਿ ਇਹ ਦੋਵੇਂ ਅਧਿਕਾਰੀ ਭਾਈ ਜਸਵੰਤ ਸਿੰਘ ਖਾਲੜਾ ਦੇ ਅਗਵਾ, ਤਸ਼ੱਦਦ ਅਤੇ ਕਤਲ ਦੇ ਮਾਮਲੇ ਵਿੱਚ ਸ਼ਾਮਲ ਸਨ ਅਤੇ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਸਨ।

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਲਿਖੀ ਗਈ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਇਹ ਬੇਹੱਦ ਚਿੰਤਾਜਨਕ ਹੈ ਕਿ ਦੇਸ਼ ਦੇ ਇਤਿਹਾਸ ਵਿੱਚ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਦੁਖਦਾਈ ਅਤੇ ਵੱਡੀ ਉਲੰਘਣਾ ਦੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਅਧਿਕਾਰੀ ਅਜੇ ਵੀ ਅਜਿਹੇ ਵੱਕਾਰੀ ਰਾਸ਼ਟਰੀ ਸਨਮਾਨਾਂ ਨੂੰ ਆਪਣੇ ਕੋਲ ਰੱਖੀ ਬੈਠੇ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਜ਼ਾ ਪਾ ਚੁੱਕੇ ਇਨ੍ਹਾਂ ਪੁਲਿਸ ਅਫ਼ਸਰਾਂ ਕੋਲ ਵੀਰਤਾ ਮੈਡਲ ਬਰਕਰਾਰ ਰਹਿਣ ਦੇਣਾ ਇਨਸਾਫ਼, ਜਵਾਬਦੇਹੀ ਅਤੇ ਕਾਨੂੰਨ ਦੇ ਸ਼ਾਸਨ ਦੇ ਸਿਧਾਂਤਾਂ ਨੂੰ ਕਮਜ਼ੋਰ ਕਰਦਾ ਹੈ । ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਿੱਲੀ ਕਮੇਟੀ ਨੇ ਉਨ੍ਹਾਂ ਨੂੰ ਇੱਕ ਨਿਡਰ ਤੇ ਮਨੁੱਖੀ ਅਧਿਕਾਰਾਂ ਦਾ ਰਾਖਾ ਦੱਸਿਆ, ਜਿਨ੍ਹਾਂ ਨੇ ਸੱਚਾਈ ਨੂੰ ਸਾਹਮਣੇ ਲਿਆਉਣ ਅਤੇ ਅਣਗਿਣਤ ਮਾਸੂਮ ਪੀੜਤਾਂ ਦੀ ਮਰਿਆਦਾ ਨੂੰ ਬਹਾਲ ਕਰਨ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ।

ਕਮੇਟੀ ਆਗੂਆਂ ਨੇ ਕਿਹਾ ਕਿ ਭਾਈ ਖਾਲੜਾ ਦੀ ਕੁਰਬਾਨੀ ਅੱਜ ਵੀ ਪੂਰੀ ਦੁਨੀਆ ਵਿੱਚ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ। ਕਾਲਕਾ ਅਤੇ ਕਾਹਲੋਂ ਨੇ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਅਜਿਹੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਨਮਾਨਿਤ ਰੱਖਣਾ ਨਾ ਸਿਰਫ਼ ਜਸਵੰਤ ਸਿੰਘ ਖਾਲੜਾ ਦੀ ਯਾਦ ਦਾ ਅਪਮਾਨ ਹੈ।

Leave a Reply

Your email address will not be published. Required fields are marked *