Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਮਾਨਸੂਨ ਦੀ ਰਫ਼ਤਾਰ ਪਈ ਹੌਲੀ, ਉੱਤਰੀ ਭਾਰਤ ‘ਚ ਮੁੜ ਵਧੀ ਗਰਮੀ

ਦੇਸ਼ ਭਰ ਵਿੱਚ ਮਾਨਸੂਨ ਦੀ ਰਫ਼ਤਾਰ ਇੱਕ ਵਾਰ ਫਿਰ ਹੌਲੀ ਪੈਂਦੀ ਨਜ਼ਰ ਆ ਰਹੀ ਹੈ। ਦੇਸ਼ ਦੇ ਲਗਭਗ 70 ਫ਼ੀਸਦੀ ਹਿੱਸੇ ਤੋਂ ਮਾਨਸੂਨ ਦੇ ਬੱਦਲ ਹਟ ਗਏ ਹਨ, ਜਿਸ ਕਾਰਨ ਕਈ ਰਾਜਾਂ ਵਿੱਚ ਮੀਂਹ ਦਾ ਦੌਰ ਠੱਪ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਪਹਾੜੀ ਰਾਜਾਂ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

ਮੌਸਮ ਵਿਭਾਗ ਅਨੁਸਾਰ ਰਾਜਸਥਾਨ, ਦਿੱਲੀ-ਐਨਸੀਆਰ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ ਘੱਟ ਹੈ। ਮੀਂਹ ਰੁਕਣ ਨਾਲ ਮੱਧ ਪ੍ਰਦੇਸ਼, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਵਧ ਗਿਆ ਹੈ।

ਪਹਾੜੀਆਂ ਵਿੱਚ ਮੀਂਹ ਪੈਣ ਕਾਰਨ ਮੈਦਾਨੀ ਇਲਾਕਿਆਂ ਵਿਚ ਗੰਗਾ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਪ੍ਰਯਾਗਰਾਜ ਅਤੇ ਰਿਸ਼ੀਕੇਸ਼ ਤੋਂ ਵੀ ਤਸਵੀਰਾਂ ਸਾਹਮਣੇ ਆਈਆਂ ਹਨ। ਅੱਜ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਗੁਜਰਾਤ ਖੇਤਰਾਂ ਅਤੇ ਆਂਧਰਾ ਪ੍ਰਦੇਸ਼ ਲਈ ਹੀਟਵੇਅ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਬਿਹਾਰ, ਸਿੱਕਮ, ਅਸਾਮ, ਮੇਘਾਲਿਆ ਅਤੇ ਪੱਛਮੀ ਬੰਗਾਲ ਦੇ ਹਿਮਾਲੀਅਨ ਤਲਹਟੀ ਵਾਲੇ ਇਲਾਕਿਆਂ ਲਈ ਭਾਰੀ ਬਾਰਿਸ਼ ਲਈ ‘ਔਰੇਜ ਚੇਤਾਵਨੀ’ ਲਾਗੂ ਹੈ।
ਜੰਮੂ ਅਤੇ ਕਸ਼ਮੀਰ, ਓਡੀਸ਼ਾ ਅਤੇ ਪੱਛਮੀ ਬੰਗਾਲ ਸਮੇਤ ਦੇਸ਼ ਦੇ ਬਾਕੀ ਹਿੱਸਿਆਂ ਲਈ ਮੀਂਹ ਲਈ ‘ਯੈਲੋ ਚੇਤਾਵਨੀ’ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *