Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਫਗਵਾੜਾ ਵਿਖੇ ਕਰਵਾਏ ਗਏ ਰਵਿਦਾਸੀਆ ਸਮਾਜ ਚੇਤਨਾ ਸੰਤ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ ਅਤੇ ਇੱਕ ਬਰਾਬਰੀ ਵਾਲੇ ਤੇ ਭੇਦਭਾਵ ਮੁਕਤ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਕ ਸ਼ਕਤੀ ਬਣੀਆਂ ਹੋਈਆਂ ਹਨ।

 

ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਭਾਰੀ ਇਕੱਠ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕਾਂ ਦੇ ਡੂੰਘੇ ਸਤਿਕਾਰ ਅਤੇ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।”

 

ਉਨ੍ਹਾਂ ਕਿਹਾ, “ਇਨ੍ਹਾਂ ਪਹਿਲਕਦਮੀਆਂ ਵਿੱਚ ਬੱਲਾਂ ਵਿਖੇ ਸੰਤ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਤੇ ਅਧਾਰਤ ਸਾਹਿਤ ਅਤੇ ਦਸਤਾਵੇਜ਼ੀ ਫਿਲਮਾਂ ਦਾ ਪ੍ਰਚਾਰ-ਪ੍ਰਸਾਰ ਅਤੇ ਪੂਜਨੀਕ ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਰੇਲ ਗੱਡੀਆਂ ਦੀਆਂ ਤਿਆਰੀਆਂ ਸ਼ਾਮਲ ਹਨ।”

 

ਕੈਬਨਿਟ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਪ੍ਰਕਾਸ਼ ਪੁਰਬ ਸਮਾਗਮ ਵੱਡੇ ਪੱਧਰ ਤੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਵਿਰਾਸਤ ਦੇ ਅਨੁਕੂਲ ਮਰਿਆਦਾ ਨਾਲ ਕਰਵਾਏ ਜਾਣ।

 

ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੰਵਿਧਾਨ ਵਿੱਚ ਦਰਜ ਸਮਾਨਤਾਨਿਆਂ ਅਤੇ ਭਾਈਚਾਰਕ ਸਾਂਝ ਦੇ ਆਦਰਸ਼ਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਅਤੇ ਪੱਛੜੇ ਸਮਾਜ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਸਖ਼ਤੀ ਨਾਲ ਵਿਰੋਧ ਕੀਤਾ ਜਾਣਾ ਚਾਹੀਦਾ ਹੈ।

 

ਇਕੱਠ ਵੱਲੋਂ ਪਾਸ ਕੀਤੇ ਗਏ ਮਤਿਆਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਭਾਵਨਾਵਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣਗੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਅਧਿਕਾਰਾਂ ਅਤੇ ਉਮੀਦਾਂ ਦੀ ਰਾਖੀ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ।

 

ਲਾਲ ਚੰਦ ਕਟਾਰੂਚੱਕ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਭੇਦਭਾਵਅਸਮਾਨਤਾ ਅਤੇ ਬੇਇਨਸਾਫ਼ੀ ਤੋਂ ਮੁਕਤ ਸਮਾਜ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸਮੂਹਿਕ ਤੌਰ ਤੇ ਕੰਮ ਕਰਨ ਦਾ ਸੱਦਾ ਦਿੰਦਿਆਂ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਇਸ ਇਤਿਹਾਸਕ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਹਾਰਦਿਕ ਮੁਬਾਰਕਬਾਦ ਵੀ ਦਿੱਤੀ ਅਤੇ ਸਮਾਜਿਕ ਸਦਭਾਵਨਾਸਮਾਨਤਾ ਅਤੇ ਮਨੁੱਖੀ ਮਾਣ-ਸਨਮਾਨ ਦੇ ਆਦਰਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

Leave a Reply

Your email address will not be published. Required fields are marked *