Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਸੂਲਰ ਦੇ ਇਤਿਹਾਸਕ ਘਰਾਟਾਂ ਨੂੰ ਮਿਲੀ ਨਵੀਂ ਪਹਿਚਾਣ, ਹਰਪਾਲ ਚੀਮਾ ਨੇ ਕੀਤਾ ਨਵੀਨੀਕਰਨ ਪ੍ਰੋਜੈਕਟ ਦਾ ਉਦਘਾਟਨ

ਪੰਜਾਬ ਦੇ ਇਤਿਹਾਸਕ ਵਿਰਸੇ ਨੂੰ ਸੰਭਾਲਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਵੱਲ ਇੱਕ ਹੋਰ ਕਦਮ ਚੁੱਕਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੂਲਰ ਵਿਖੇ ਇਤਿਹਾਸਕ ਘਰਾਟਾਂ ਦੇ ਨਵੀਨੀਕਰਨ ਅਤੇ ਨਵੇਂ ਸ਼ਾਨਦਾਰ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਪ੍ਰੋਜੈਕਟ ‘ਤੇ ਕਰੀਬ 60 ਲੱਖ ਰੁਪਏ ਖਰਚ ਕੀਤੇ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਲੰਬੇ ਸਮੇਂ ਤੋਂ ਇਨ੍ਹਾਂ ਘਰਾਟਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਸ਼ਾਇਦ ਪੂਰੇ ਪੰਜਾਬ ਵਿੱਚ ਸੂਲਰ ਦੇ ਇਹ ਘਰਾਟ ਹੀ ਇਕੱਲੇ ਅਜਿਹੇ ਇਤਿਹਾਸਕ ਘਰਾਟ ਬਚੇ ਹਨ, ਜਿਨ੍ਹਾਂ ਨੂੰ ਸਾਂਭਣ ਦੀ ਸਖ਼ਤ ਲੋੜ ਸੀ।

ਵਿੱਤ ਮੰਤਰੀ ਨੇ ਦੱਸਿਆ ਕਿ ਇਸ 60 ਲੱਖ ਰੁਪਏ ਦੇ ਬਜਟ ਨਾਲ ਨਾ ਸਿਰਫ਼ ਘਰਾਟਾਂ ਅਤੇ ਚੱਕੀਆਂ ਦੀ ਮੁਰੰਮਤ ਕਰਕੇ ਉਨ੍ਹਾਂ ਦੀ ਕਾਇਆ ਕਲਪ ਕੀਤੀ ਗਈ ਹੈ, ਬਲਕਿ ਆਸ-ਪਾਸ ਦੇ ਇਲਾਕੇ ਨੂੰ ਇੱਕ ਸੁੰਦਰ ਰੂਪ ਦਿੱਤਾ ਗਿਆ ਹੈ। ਬੱਚਿਆਂ ਅਤੇ ਸਥਾਨਕ ਲੋਕਾਂ ਲਈ ਇੱਕ ਆਧੁਨਿਕ ਅਤੇ ਸ਼ਾਨਦਾਰ ਪਾਰਕ ਤਿਆਰ ਕੀਤਾ ਗਿਆ ਹੈ। ਨਹਿਰੀ ਵਿਭਾਗ ਦੇ ਕਰਮਚਾਰੀਆਂ ਦੇ ਬੈਠਣ ਅਤੇ ਕੰਮ ਕਰਨ ਲਈ ਨਵੇਂ ਕਮਰੇ ਤਿਆਰ ਕੀਤੇ ਗਏ ਹਨ।

ਸੂਏ ਨੂੰ ਕੰਕਰੀਟ ਦਾ ਬਣਾ ਕੇ ਇਸ ਦੀ ਲਾਈਨਿੰਗ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਸੂਆ ਟੁੱਟਣ ਦੀ ਸਮੱਸਿਆ ਨਾ ਆਵੇ ਅਤੇ ਪਾਣੀ ਦਾ ਪ੍ਰਬੰਧ ਸੁਚਾਰੂ ਰਹੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਥਾਨਕ ਸਰਪੰਚ ਸਾਹਿਬਾਨ ਅਤੇ ਗ੍ਰਾਮ ਪੰਚਾਇਤ ਨੂੰ ਸੌਂਪ ਦਿੱਤੀ ਗਈ ਹੈ, ਜੋ ਨਹਿਰੀ ਵਿਭਾਗ ਦੇ ਸਹਿਯੋਗ ਨਾਲ ਇਸ ਦੀ ਦੇਖਭਾਲ ਕਰਨਗੇ।

ਅੱਜ ਪਿੰਡਾਂ ਵਿੱਚੋਂ ਕਿਸਾਨਾਂ ਦੀਆਂ ਖੁਸ਼ੀ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਨਹਿਰੀ ਪਾਣੀ ਦੀ ਭਰਪੂਰ ਵਰਤੋਂ ਨਾਲ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚੇਗਾ। ਉਨ੍ਹਾਂ ਨੇ ਇਸ ਇਤਿਹਾਸਕ ਕਦਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜੋ ਪੰਜਾਬ ਦੀ ਧਰਤੀ ਅਤੇ ਪਾਣੀ ਨੂੰ ਬਚਾਉਣ ਲਈ ਨਿਰੰਤਰ ਯਤਨਸ਼ੀਲ ਹਨ।

ਨਹਿਰੀ ਪਾਣੀ ਦੀ ਸਪਲਾਈ ਬਾਰੇ ਬੋਲਦਿਆਂ ਸ. ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਰਾਜ ਨੂੰ ਜਿੰਨਾ ਨਹਿਰੀ ਪਾਣੀ ਅਲਾਟ ਹੈ, ਉਸ ਤੋਂ 10 ਫੀਸਦੀ ਵੱਧ ਪਾਣੀ ਪੰਜਾਬ ਦੇ ਖੇਤਾਂ ਅਤੇ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *