Live Updates
ਬਦਰੀਨਾਥ ਤੋਂ ਰਿਸ਼ੀਕੇਸ਼ ਜਾ ਰਿਹਾ ਹੈਲੀਕਾਪਟਰ ਕ੍ਰੈਸ਼, 6 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸਰਕਾਰ ਨੇ DA ਦੇ ਬਕਾਏ ਦੀ ਸਮੀਖਿਆ ਕੀਤੀ ਸ਼ੁਰੂਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਬਦਰੀਨਾਥ ਤੋਂ ਰਿਸ਼ੀਕੇਸ਼ ਜਾ ਰਿਹਾ ਹੈਲੀਕਾਪਟਰ ਕ੍ਰੈਸ਼, 6 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸਰਕਾਰ ਨੇ DA ਦੇ ਬਕਾਏ ਦੀ ਸਮੀਖਿਆ ਕੀਤੀ ਸ਼ੁਰੂਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲ
1 min read

ਸ੍ਰੀ ਆਨੰਦਪੁਰ ਸਾਹਿਬ ਦੀ ਟੈਂਟ ਸਿਟੀ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਅਗਮਪੁਰ ਵਿਖੇ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਕਰੀਬ ਇੱਕ ਦਰਜਨ ਕੈਬਿਨ ਸੜ ਕੇ ਸੁਆਹ ਹੋ ਗਏ ਅਤੇ ਵੱਡੇ ਪੱਧਰ ‘ਤੇ ਨੁਕਸਾਨ ਹੋਇਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਸਮੇਂ ਇਹ ਕੈਬਿਨ ਖਾਲੀ ਸਨ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਜਾਣਕਾਰੀ ਮੁਤਾਬਕ, ਮੀਂਹ ਪੈਣ ਤੋਂ ਕੁਝ ਸਮੇਂ ਬਾਅਦ ਅਚਾਨਕ ਟੈਂਟ ਸਿਟੀ ਦੇ ਕੈਬਿਨ ਬਲਾਕ ਵਿੱਚ ਅੱਗ ਭੜਕ ਉੱਠੀ। ਦੇਖਦੇ ਹੀ ਦੇਖਦੇ ਅੱਗ ਨੇ ਇੱਕ ਦਰਜਨ ਦੇ ਕਰੀਬ ਕੈਬਿਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਦੱਸ ਦੇਈਏ ਕਿ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪਿੰਡ ਅਗਮਪੁਰ ਵਿਖੇ ਏਅਰ ਕੰਡੀਸ਼ਨ ਅਤੇ ਵਾਟਰਪ੍ਰੂਫ਼ ਟੈਂਟ ਸਿਟੀ ਬਣਾਈ ਗਈ ਹੈ, ਜਿੱਥੇ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੰਬੰਧਿਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *