Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਨੂੰ ਖ਼ਤਮ ਕਰਨ ਲਈ ਚੁੱਕਿਆ ਇਤਿਹਾਸਕ ਕਦਮ, ਲੱਖਾਂ ਪਰਿਵਾਰਾਂ ਨੂੰ ਮਿਲੇਗੀ ਵੱਡੀ ਆਰਥਿਕ ਰਾਹਤ: ਕੰਗ

ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਆਰਡੀਨੈਂਸ, 2026′ ਦੇ ਨੋਟੀਫਿਕੇਸ਼ਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਇੱਕ ਇਤਿਹਾਸਕ ਅਤੇ ਲੋਕ-ਪੱਖੀ ਫੈਸਲਾ ਦੱਸਦਿਆਂ ਕਿਹਾ ਕਿ ਇਹ ਪੰਜਾਬ ਦੇ ਮਾਪਿਆਂ ਅਤੇ ਵਿਦਿਆਰਥੀਆਂ ਦੀ ਵੱਡੀ ਜਿੱਤ ਹੈ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਿਵਾਰਾਂ ਨੂੰ ਪ੍ਰਾਈਵੇਟ ਸਕੂਲਾਂ ਵੱਲੋਂ ਵਧਾਈਆਂ ਜਾਂਦੀਆਂ ਮਨਮਰਜ਼ੀ ਦੀਆਂ ਅਤੇ ਨਾਜਾਇਜ਼ ਫੀਸਾਂ ਤੋਂ ਬਚਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਸਰਕਾਰ ਦੀ ਉਸ ਦ੍ਰਿੜ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈਜੋ ਤਾਕਤਵਰ ਪ੍ਰਾਈਵੇਟ ਅਦਾਰਿਆਂ ਦੀ ਬਜਾਏ ਆਮ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦੀ ਹੈ।

 

ਕੰਗ ਨੇ ਆਪ‘ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਵਿੱਚ ਸਿੱਖਿਆ ਸੁਧਾਰਾਂ ਦੀ ਨੀਂਹ ਰੱਖੀ ਅਤੇ ਇੱਕ ਅਜਿਹੇ ਸ਼ਾਸਨ ਮਾਡਲ ਦੀ ਪ੍ਰੇਰਣਾ ਦਿੱਤੀ ਜੋ ਮਿਆਰੀ ਅਤੇ ਕਿਫ਼ਾਇਤੀ ਸਿੱਖਿਆ ਨੂੰ ਜਨਤਕ ਨੀਤੀ ਦੇ ਕੇਂਦਰ ਵਿੱਚ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਤਿਹਾਸਕ ਸੁਧਾਰ ਰਾਹੀਂ ਉਸੇ ਦੂਰਅੰਦੇਸ਼ੀ ਨੂੰ ਇੱਕ ਵਾਰ ਫਿਰ ਅੱਗੇ ਵਧਾਇਆ ਹੈ।

 

ਉਨ੍ਹਾਂ ਕਿਹਾ ਕਿ ਸਾਲਾਂ ਤੋਂ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਅਨੁਸਾਰ ਫੀਸਾਂ ਵਧਾ ਕੇ ਅਤੇ ਸਿੱਖਿਆ ਨੂੰ ਇੱਕ ਵਪਾਰਕ ਧੰਦਾ ਬਣਾ ਕੇ ਮਾਪਿਆਂ ਦੀ ਲੁੱਟ-ਖਸੁੱਟ ਕਰ ਰਹੇ ਸਨ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਅਜਿਹੀਆਂ ਮਨਮਾਨੀਆਂ ਤੇ ਰੋਕ ਲੱਗੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਕਿਸੇ ਵੀ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਿੱਖਿਆ ਸੰਸਥਾ ਨੂੰ ਪੰਜ ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀਜਿਸ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਆਵੇਗੀ।

 

ਕੰਗ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਤੇ ਆਰਥਿਕ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗਾ ਅਤੇ ਉਨ੍ਹਾਂ ਮਾਪਿਆਂ ਨੂੰ ਵੱਡੀ ਰਾਹਤ ਦੇਵੇਗਾ ਜੋ ਲੰਬੇ ਸਮੇਂ ਤੋਂ ਬਿਨਾਂ ਕਿਸੇ ਰੋਕ-ਟੋਕ ਦੇ ਵਧ ਰਹੀਆਂ ਫੀਸਾਂ ਨਾਲ ਜੂਝ ਰਹੇ ਸਨ।

 

ਆਪਣੇ ਹਲਕੇ ਦੇ ਲੋਕਾਂ ਨੂੰ ਸਿੱਧੀ ਅਪੀਲ ਕਰਦਿਆਂ ਕੰਗ ਨੇ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਸਕੂਲ ਅਜੇ ਵੀ ਮਨਮਰਜ਼ੀ ਨਾਲ ਫੀਸਾਂ ਵਧਾਉਂਦਾ ਹੈ ਜਾਂ ਕਿਸੇ ਹੋਰ ਤਰ੍ਹਾਂ ਦੀ ਲੁੱਟ-ਖਸੁੱਟ ਕਰਦਾ ਹੈਤਾਂ ਮਾਪੇ ਤੁਰੰਤ ਉਨ੍ਹਾਂ ਦੇ ਦਫ਼ਤਰ ਪਹੁੰਚ ਕਰਨ। ਉਨ੍ਹਾਂ ਦੱਸਿਆ ਕਿ ਪਲਾਟ ਨੰਬਰ 577, ਗਿਲਕੋ ਵੈਲੀਸੈਕਟਰ 127, ਖਰੜ ਵਿਖੇ ਸਥਿਤ ਉਨ੍ਹਾਂ ਦਾ ਦਫ਼ਤਰ ਅਜਿਹੇ ਮਸਲਿਆਂ ਦਾ ਸਾਹਮਣਾ ਕਰ ਰਹੇ ਮਾਪਿਆਂ ਦੀ ਸਹਾਇਤਾ ਲਈ ਹਰ ਰੋਜ਼ ਸਵੇਰੇ 9 ਵਜੇ ਤੋਂ ਖੁੱਲ੍ਹੇਗਾ।

 

ਉਨ੍ਹਾਂ ਭਰੋਸਾ ਦਿੱਤਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਕਾਨੂੰਨ ਦੀ ਉਲੰਘਣਾ ਕਰਨ ਜਾਂ ਮਾਪਿਆਂ ਦੀ ਲੁੱਟ ਕਰਨ ਦੀ ਇਜਾਜ਼ਤ ਨਾ ਮਿਲੇ। ਕੰਗ ਨੇ ਦੁਹਰਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਪਿਆਂ ਦੀ ਲੁੱਟ-ਖਸੁੱਟ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਹਰ ਬੱਚੇ ਲਈ ਸਿੱਖਿਆ ਨੂੰ ਕਿਫ਼ਾਇਤੀਪਾਰਦਰਸ਼ੀ ਅਤੇ ਪਹੁੰਚਯੋਗ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *