Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਰਵਨੀਤ ਬਿੱਟੂ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਨਿਸ਼ਾਨਾ, ਕਿਹਾ- “ਰਵਨੀਤ ਬਿੱਟੂ ਮਰੇ ਲੋਕਾਂ ਦਾ ਬੇਵਜ੍ਹਾ ਮੁੱਦਾ ਚੁੱਕ ਰਹੇ ਨੇ”

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ ਪਰ ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ਵਿੱਚ ਲੋਕਾਂ ’ਚ ਵੰਡੀਆਂ ਪਾਉਣ ਲਈ ਵਰਤਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੋਸ਼ਲ ਮੀਡੀਆ ’ਤੇ ਮਰੇ ਹੋਏ ਕਲੀਨ-ਸ਼ੇਵ ਵਿਅਕਤੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਕੇ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ, ਸਗੋਂ ਸਮਾਜਕ ਜ਼ਿੰਮੇਵਾਰੀ ਨਾਲ ਦੇਖਣ ਦੀ ਲੋੜ ਹੈ।

ਵਿਵਾਦਿਤ ਫ਼ਿਲਮ ‘ਸਤਲੁਜ’ ਬਾਰੇ ਪੁੱਛੇ ਜਾਣ ‘ਤੇ ਕੈਪਟਨ ਨੇ ਕਿਹਾ ਕਿ ਅੱਤਵਾਦ ਦੇ ਦੌਰ ਦੀਆਂ ਘਟਨਾਵਾਂ ਨੂੰ ਇਕਪਾਸੜ ਢੰਗ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇ ਕਰੀਬ 25 ਹਜ਼ਾਰ ਲੋਕ ਆਪਣੀ ਜਾਨ ਗੁਆ ਬੈਠੇ ਸਨ ਤਾਂ ਲਗਭਗ 1,800 ਪੁਲਿਸ ਮੁਲਾਜ਼ਮ ਵੀ ਅੱਤਵਾਦ ਨਾਲ ਲੜਦਿਆਂ ਸ਼ਹੀਦ ਹੋਏ ਸਨ। ਇਸ ਤੋਂ ਇਲਾਵਾ ਹਜ਼ਾਰਾਂ ਬੇਕਸੂਰ ਨਾਗਰਿਕ ਵੀ ਹਿੰਸਾ ਦਾ ਸ਼ਿਕਾਰ ਬਣੇ। ਉਨ੍ਹਾਂ ਕਿਹਾ ਕਿ ਉਸ ਦੌਰ ਦੀ ਪੂਰੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਦੋਵੇਂ ਧਿਰਾਂ ਵੱਲੋਂ ਹੋਈਆਂ ਵਧੀਕੀਆਂ ਨੂੰ ਵੀ ਇਮਾਨਦਾਰੀ ਨਾਲ ਦੇਖਣਾ ਚਾਹੀਦਾ ਹੈ।

ਫ਼ਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ‘ਤੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਫ਼ੈਸਲਾ ਕਿਸ ਨੇ ਲਿਆ, ਪਰ ਉਨ੍ਹਾਂ ਦਾ ਮੰਨਣਾ ਹੈ ਕਿ ਫ਼ਿਲਮ ਹਟਾਏ ਜਾਣ ਤੋਂ ਬਾਅਦ ਹੀ ਲੋਕਾਂ ਵਿੱਚ ਇਸ ਨੂੰ ਲੈ ਕੇ ਦਿਲਚਸਪੀ ਹੋਰ ਵਧੀ ਹੈ।

ਪੰਜਾਬ ਭਰ ਵਿੱਚ ਫ਼ਿਲਮ ਦਿਖਾਉਣ ਦੀਆਂ ਮੰਗਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਨਾ ਭਾਜਪਾ ਨੂੰ ਕੋਈ ਸਿਆਸੀ ਲਾਭ ਹੋਵੇਗਾ ਅਤੇ ਨਾ ਹੀ ਕਾਂਗਰਸ ਨੂੰ। ਉਨ੍ਹਾਂ ਦਾ ਦਾਅਵਾ ਸੀ ਕਿ ਸ਼੍ਰੋਮਣੀ ਅਕਾਲੀ ਦਲ, ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਵਰਗੀਆਂ ਧਿਰਾਂ ਇਸ ਮੁੱਦੇ ਤੋਂ ਸਿਆਸੀ ਲਾਹਾ ਲੈਣ ਦੀ ਉਮੀਦ ਕਰ ਰਹੀਆਂ ਹਨ।

ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉਹ ਲਾਪਤਾ ਹੋਏ ਲੋਕਾਂ ਨਾਲ ਸਬੰਧਤ ਸਬੂਤ ਇਕੱਠੇ ਕਰ ਰਹੇ ਸਨ ਅਤੇ ਇਸ ਵਿੱਚ ਕੁਝ ਵੀ ਗਲਤ ਨਹੀਂ ਸੀ। ਉਨ੍ਹਾਂ ਕਿਹਾ ਕਿ ਅਤੀਤ ਨੂੰ ਸਵੀਕਾਰ ਕਰਨਾ ਅਤੇ ਉਸ ਤੋਂ ਸਿੱਖਣਾ ਜ਼ਰੂਰੀ ਹੈ, ਪਰ ਨਵੀਂ ਪੀੜ੍ਹੀ ਨੂੰ ਪੁਰਾਣੀਆਂ ਘਟਨਾਵਾਂ ਦੇ ਆਧਾਰ ‘ਤੇ ਭੜਕਾਉਣਾ ਪੰਜਾਬ ਦੀ ਏਕਤਾ ਅਤੇ ਅਮਨ ਲਈ ਠੀਕ ਨਹੀਂ ਹੋਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਅੱਤਵਾਦ ਦੇ ਸਭ ਤੋਂ ਮੁਸ਼ਕਲ ਦੌਰ ਵਿੱਚ ਵੀ ਪੰਜਾਬ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਨੇ ਆਪਸੀ ਏਕਤਾ ਬਣਾਈ ਰੱਖੀ ਸੀ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀਜੀਪੀ ਕੇ.ਪੀ.ਐੱਸ. ਗਿੱਲ ਦਾ ਬਚਾਅ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਨੂੰ ਖ਼ਤਮ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

Leave a Reply

Your email address will not be published. Required fields are marked *