Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਕੀਤੀ ਅਪੀਲ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹੀ ਅਪੀਲ ਕਰਦਿਆਂ ਕਿਹਾ ਹੈ ਕਿ ਅੱਜ ਦੀ ਅਰਦਾਸ ਵਿੱਚ 1990 ਦੇ ਦਹਾਕੇ ਦੌਰਾਨ ਹਿੰਸਾ ਵਿੱਚ ਜਾਨਾਂ ਗੁਆਉਣ ਵਾਲੇ ਹਰ ਪੰਜਾਬੀ ਨੂੰ ਯਾਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸ ਦੌਰ ਵਿੱਚ ਵਹਾਇਆ ਗਿਆ ਖੂਨ ਕਿਸੇ ਇੱਕ ਧਿਰ ਦਾ ਨਹੀਂ, ਸਗੋਂ ਪੂਰੇ ਪੰਜਾਬ ਦਾ ਖੂਨ ਸੀ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਵੇਂ ਹਥਿਆਰਬੰਦ ਲੋਕ ਹੋਣ, ਪੁਲਿਸ ਮੁਲਾਜ਼ਮ ਹੋਣ ਜਾਂ ਬੇਗੁਨਾਹ ਆਮ ਨਾਗਰਿਕ, ਜਿਨ੍ਹਾਂ ਨੇ ਵੀ ਆਪਣੀਆਂ ਜਾਨਾਂ ਗੁਆਈਆਂ, ਉਹ ਸਾਰੇ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਹਜ਼ਾਰਾਂ ਰੂਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਉਮੀਦ ਨਾਲ ਦੇਖ ਰਹੀਆਂ ਹਨ ਅਤੇ ਇਹ ਸਵਾਲ ਪੁੱਛਦੀਆਂ ਹਨ ਕਿ ਕੀ ਉਨ੍ਹਾਂ ਲਈ ਵੀ ਕਦੇ ਅਰਦਾਸ ਹੋਵੇਗੀ, ਕੀ ਉਨ੍ਹਾਂ ਦੇ ਦਰਦ ਨੂੰ ਵੀ ਯਾਦ ਕੀਤਾ ਜਾਵੇਗਾ।

ਬਿੱਟੂ ਨੇ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਕਿਸੇ ਇੱਕ ਧਰਮ ਜਾਂ ਭਾਈਚਾਰੇ ਦਾ ਨਹੀਂ, ਸਗੋਂ ਪੂਰੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦਾ ਹੈ। ਉਨ੍ਹਾਂ ਕਿਹਾ ਕਿ ਜਿਸ ਨੇ ਗੋਲੀ ਚਲਾਈ ਉਹ ਵੀ ਪੰਜਾਬੀ ਸੀ, ਜਿਸ ਨੂੰ ਗੋਲੀ ਲੱਗੀ ਉਹ ਵੀ ਪੰਜਾਬੀ ਸੀ ਅਤੇ ਜਿਨ੍ਹਾਂ ਨੇ ਉਸ ਹਿੰਸਾ ਦਾ ਦਰਦ ਸਹਿਣਾ ਪਿਆ, ਉਹ ਵੀ ਪੰਜਾਬੀ ਹੀ ਸਨ।

ਉਨ੍ਹਾਂ ਕਿਹਾ ਕਿ ਅੱਜ ਦੀ ਅਰਦਾਸ ਵਿੱਚ ਹਰ ਉਸ ਪਰਿਵਾਰ ਨੂੰ ਯਾਦ ਕੀਤਾ ਜਾਣਾ ਚਾਹੀਦਾ ਹੈ ਜਿਸ ਨੇ ਉਸ ਦੌਰ ਵਿੱਚ ਆਪਣਾ ਕੋਈ ਆਪਣਾ ਗੁਆਇਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਖੂਨ ਨਾਲ ਪੰਜਾਬ ਦੀ ਧਰਤੀ ਲਾਲ ਹੋਈ, ਉਨ੍ਹਾਂ ਦੀਆਂ ਰੂਹਾਂ ਨੂੰ ਸ਼ਾਂਤੀ ਮਿਲਣੀ ਚਾਹੀਦੀ ਹੈ ਅਤੇ ਇਹ ਸਾਂਝੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਸਤਿਕਾਰ ਨਾਲ ਯਾਦ ਕੀਤਾ ਜਾਵੇ।

ਰਵਨੀਤ ਸਿੰਘ ਬਿੱਟੂ ਨੇ ਅੱਗੇ ਕਿਹਾ ਕਿ ਪੰਜਾਬ ਦਾ ਇਹ ਕਰਜ਼ਾ ਨਫ਼ਰਤ ਨਾਲ ਨਹੀਂ ਉਤਾਰਿਆ ਜਾ ਸਕਦਾ। ਉਨ੍ਹਾਂ ਦੇ ਸ਼ਬਦਾਂ ਵਿੱਚ, ਇਸ ਦਰਦ ਦਾ ਇਲਾਜ ਸਿਰਫ਼ ਅਰਦਾਸ, ਆਪਸੀ ਭਾਈਚਾਰੇ ਅਤੇ ਸ਼ਾਂਤੀ ਦੇ ਸੰਦੇਸ਼ ਨਾਲ ਹੀ ਸੰਭਵ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਜਾਣ ਵਾਲੀ ਅਰਦਾਸ ਉਨ੍ਹਾਂ ਸਾਰੀਆਂ ਰੂਹਾਂ ਲਈ ਮਲ੍ਹਮ ਦਾ ਕੰਮ ਕਰੇਗੀ, ਜਿਨ੍ਹਾਂ ਨੇ ਪੰਜਾਬ ਦੇ ਉਸ ਕਾਲੇ ਦੌਰ ਵਿੱਚ ਆਪਣੀਆਂ ਜਾਨਾਂ ਗੁਆਈਆਂ।

Leave a Reply

Your email address will not be published. Required fields are marked *