Live Updates
ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ
1 min read

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 4 ਸਾਲ 8 ਮਹੀਨੇ ਦੀ ਕੈਦ, ਹਾਦਸੇ ‘ਚ 3 ਲੋਕਾਂ ਦੀ ਗਈ ਸੀ ਜਾਨ

ਅਮਰੀਕਾ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਭਿਆਨਕ ਸੜਕ ਹਾਦਸੇ ਦੇ ਮਾਮਲੇ ਵਿੱਚ 4 ਸਾਲ 8 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਹਾਦਸਾ ਅਕਤੂਬਰ 2025 ਵਿੱਚ ਕੈਲੀਫੋਰਨੀਆ ਦੇ I-10 ਫ੍ਰੀਵੇਅ ‘ਤੇ ਵਾਪਰਿਆ ਸੀ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਦੋਸ਼ ਹੈ ਕਿ ਡਰਾਈਵਰ ਜਸ਼ਨਪ੍ਰੀਤ ਸਿੰਘ ਦੇ ਸੈਮੀ-ਟਰੱਕ ਨੇ ਹਾਈਵੇਅ ‘ਤੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਸੀ। ਉਸ ‘ਤੇ ਨਸ਼ੇ ਦੀ ਹਾਲਤ ਵਿੱਚ ਟਰੱਕ ਚਲਾਉਣ ਦੇ ਵੀ ਇਲਜ਼ਾਮ ਲੱਗੇ ਸਨ।

ਜਾਣਕਾਰੀ ਮੁਤਾਬਕ, 21 ਸਾਲਾ ਜਸ਼ਨਪ੍ਰੀਤ ਸਿੰਘ ਨੂੰ ਹਾਦਸੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਨਿਊਜ਼ ਚੈਨਲ ਵੱਲੋਂ ਜਾਰੀ ਕੀਤੀ ਗਈ ਡੈਸ਼ ਕੈਮਰਾ ਵੀਡੀਓ ਵਿੱਚ ਸੈਮੀ-ਟਰੱਕ ਨੂੰ ਹੌਲੀ ਚੱਲ ਰਹੀ ਟ੍ਰੈਫਿਕ ਵਿੱਚ ਖੜ੍ਹੇ ਵਾਹਨਾਂ ਨਾਲ ਟਕਰਾਉਂਦੇ ਦੇਖਿਆ ਜਾ ਸਕਦਾ ਹੈ। ਇਸ ਹਾਦਸੇ ਵਿੱਚ ਕੁੱਲ ਅੱਠ ਵਾਹਨ ਆਪਸ ਵਿੱਚ ਟਕਰਾਏ ਸਨ, ਜਦਕਿ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।

ਜਾਂਚ ਦੌਰਾਨ ਜਸ਼ਨਪ੍ਰੀਤ ਸਿੰਘ ਨੇ ਲਾਪਰਵਾਹੀ ਨਾਲ ਵਾਹਨ ਚਲਾਉਣ ਦੇ ਤਿੰਨ ਗੰਭੀਰ ਦੋਸ਼ਾਂ ਨੂੰ ਅਦਾਲਤ ਵਿੱਚ ਸਵੀਕਾਰ ਕਰ ਲਿਆ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ 4 ਸਾਲ 8 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ।

ਅਮਰੀਕੀ ਅਧਿਕਾਰੀਆਂ ਦੇ ਅਨੁਸਾਰ ਜਸ਼ਨਪ੍ਰੀਤ ਸਿੰਘ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਿਹਾ ਸੀ। ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾਵੇਗਾ।

ਇਸ ਮਾਮਲੇ ਤੋਂ ਬਾਅਦ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ (CDL) ਜਾਰੀ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਵੀ ਇੱਕ ਨਵੀਂ ਬਹਿਸ ਛਿੜ ਗਈ ਹੈ।

Leave a Reply

Your email address will not be published. Required fields are marked *