ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਇੱਕ ਵੱਡਾ ਮੌਕਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, “ਸਾਰੇ ਅਹੁਦੇਦਾਰਾਂ ਨੂੰ ਨਵੀਂ ਮਿਲੀ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਮੁਬਾਰਕਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਾਰਿਆਂ ਦਾ ਨਿੱਘਾ ਸਵਾਗਤ ਹੈ।”
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਅਹੁਦੇਦਾਰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰਨਗੇ।
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਦੇ ਅੰਤ ਵਿੱਚ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਮਿਲ ਕੇ ਪੰਜਾਬ ਦੀ ਤਰੱਕੀ, ਵਿਕਾਸ ਅਤੇ ਲੋਕ ਭਲਾਈ ਦੇ ਇਸ ਸਫ਼ਰ ਨੂੰ ਹੋਰ ਅੱਗੇ ਵਧਾਈਏ ਅਤੇ ਇੱਕ ਖੁਸ਼ਹਾਲ ਤੇ ‘ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਯਤਨ ਕਰੀਏ।
