Live Updates
ਦਿਲਜੀਤ ਦੋਸਾਂਝ ਨੇ ਸਟੇਜ ਤੋਂ ਆਲੋਚਕਾਂ ਨੂੰ ਦਿੱਤਾ ਜਵਾਬ, ਕਿਹਾ—ਪੰਜਾਬੀਆਂ ਨੂੰ ਲੜਨਾ ਨਾ ਸਿਖਾਓ!ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲਕਾਂਗਰਸ ਨੇ ਆਪਣੇ ਸ਼ਾਸਨ ਦੌਰਾਨ ਥਾਣਿਆਂ ਵਿੱਚ ਸਿਆਸੀ ਧੌਂਸਬਾਜ਼ੀ ਦਾ ਸੱਭਿਆਚਾਰ ਪੈਦਾ ਕੀਤਾ, ਕਾਨੂੰਨ ਤੋਂ ਉੱਪਰ ਕੋਈ ਨਹੀਂ, ਸੁਖਜਿੰਦਰ ਰੰਧਾਵਾ ਨੂੰ ਇਹ ਸਮਝਣਾ ਚਾਹੀਦਾ ਹੈ: ਅੰਗਦ ਦੀਪ ਸਿੰਘ ਸੋਹਲਬਦਰੀਨਾਥ ਤੋਂ ਰਿਸ਼ੀਕੇਸ਼ ਜਾ ਰਿਹਾ ਹੈਲੀਕਾਪਟਰ ਕ੍ਰੈਸ਼, 6 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸਰਕਾਰ ਨੇ DA ਦੇ ਬਕਾਏ ਦੀ ਸਮੀਖਿਆ ਕੀਤੀ ਸ਼ੁਰੂਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂਦਿਲਜੀਤ ਦੋਸਾਂਝ ਨੇ ਸਟੇਜ ਤੋਂ ਆਲੋਚਕਾਂ ਨੂੰ ਦਿੱਤਾ ਜਵਾਬ, ਕਿਹਾ—ਪੰਜਾਬੀਆਂ ਨੂੰ ਲੜਨਾ ਨਾ ਸਿਖਾਓ!ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲਕਾਂਗਰਸ ਨੇ ਆਪਣੇ ਸ਼ਾਸਨ ਦੌਰਾਨ ਥਾਣਿਆਂ ਵਿੱਚ ਸਿਆਸੀ ਧੌਂਸਬਾਜ਼ੀ ਦਾ ਸੱਭਿਆਚਾਰ ਪੈਦਾ ਕੀਤਾ, ਕਾਨੂੰਨ ਤੋਂ ਉੱਪਰ ਕੋਈ ਨਹੀਂ, ਸੁਖਜਿੰਦਰ ਰੰਧਾਵਾ ਨੂੰ ਇਹ ਸਮਝਣਾ ਚਾਹੀਦਾ ਹੈ: ਅੰਗਦ ਦੀਪ ਸਿੰਘ ਸੋਹਲਬਦਰੀਨਾਥ ਤੋਂ ਰਿਸ਼ੀਕੇਸ਼ ਜਾ ਰਿਹਾ ਹੈਲੀਕਾਪਟਰ ਕ੍ਰੈਸ਼, 6 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸਰਕਾਰ ਨੇ DA ਦੇ ਬਕਾਏ ਦੀ ਸਮੀਖਿਆ ਕੀਤੀ ਸ਼ੁਰੂਦਿਲਜੀਤ ਦੋਸਾਂਝ ਦੇ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸਰਾਜਸਥਾਨ ਨੇ ਪੰਜਾਬ ਨੂੰ ਦਰਿਆਈ ਪਾਣੀਆਂ ਦੀ ਰਾਇਲਟੀ ਦੇ ਹੱਕੀ ₹1.44 ਲੱਖ ਕਰੋੜ ਦੇਣ ਤੋਂ ਇਨਕਾਰ ਕੀਤਾ ਹੈ, ਉਹ ਹਰ ਫਰੰਟ ‘ਤੇ ਪੰਜਾਬ ਖ਼ਿਲਾਫ਼ ‘ਧੱਕੇਸ਼ਾਹੀ’ ਦੀ ਰਾਜਨੀਤੀ ਕਰ ਰਹੇ ਹਨ: ਬਲਤੇਜ ਪੰਨੂ
1 min read

ਪੰਜਾਬ ‘ਚ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦਾ ਨਵਾਂ ਸ਼ਡਿਊਲ ਜਾਰੀ, SIR ਦੀ ਮਿਆਦ 11 ਦਿਨ ਵਧੀ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਣ ਸੁਧਾਈ (SIR) ਦੀ ਪ੍ਰਕਿਰਿਆ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦੇ ਹੋਏ ਵਿਸ਼ੇਸ਼ ਸੁਧਾਈ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਸ਼ਡਿਊਲ ਮੁਤਾਬਕ ਪੰਜਾਬ ਵਿੱਚ ਚੱਲ ਰਹੀ SIR ਦੀ ਪ੍ਰਕਿਰਿਆ ਨੂੰ 11 ਦਿਨ ਹੋਰ ਵਧਾ ਦਿੱਤਾ ਗਿਆ ਹੈ। ਪਹਿਲਾਂ ਇਹ ਪ੍ਰਕਿਰਿਆ 24 ਜੁਲਾਈ ਤੱਕ ਪੂਰੀ ਹੋਣੀ ਸੀ, ਪਰ ਹੁਣ ਬੀ.ਐੱਲ.ਓ. (BLO) 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕਰਨਗੇ। ਜਦਕਿ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।

ਨਵੇਂ ਪ੍ਰੋਗਰਾਮ ਤਹਿਤ ਹੁਣ ਸੂਬੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਤੋਂ ਲੈ ਕੇ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਤੱਕ ਦੀਆਂ ਤਾਰੀਖ਼ਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਮੁਤਾਬਕ ਬੀ.ਐੱਲ.ਓ. 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕਰਨਗੇ। ਇਸ ਤੋਂ ਬਾਅਦ 13 ਅਗਸਤ ਨੂੰ ਪ੍ਰਾਰੂਪ (ਡਰਾਫਟ) ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਇਸ ਡਰਾਫਟ ‘ਤੇ ਲੋਕ 12 ਸਤੰਬਰ 2026 ਤੱਕ ਆਪਣੇ ਨਾਮ ਸ਼ਾਮਲ ਕਰਵਾਉਣ, ਕਟਵਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਸੋਧ ਲਈ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ। ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਤੋਂ ਬਾਅਦ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ, ਜਿਸ ਦੇ ਆਧਾਰ ‘ਤੇ ਅਗਲੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਦੱਸ ਦੇਈਏ ਕਿ ਪਹਿਲਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਪੰਜਾਬ ਵਿੱਚ ਵਿਸ਼ੇਸ਼ ਗਹਿਣ ਸੁਧਾਈ ਦੀ ਪ੍ਰਕਿਰਿਆ 25 ਜੂਨ ਤੋਂ 24 ਜੁਲਾਈ 2026 ਤੱਕ ਚੱਲਣੀ ਸੀ। ਇਸ ਤੋਂ ਬਾਅਦ 3 ਅਗਸਤ ਨੂੰ ਪ੍ਰਾਰੂਪ ਵੋਟਰ ਸੂਚੀ ਜਾਰੀ ਹੋਣੀ ਸੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਮੰਗੇ ਜਾਣੇ ਸਨ। ਇਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਣਾ ਸੀ, ਜਦਕਿ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਣੀ ਸੀ।

ਹਾਲਾਂਕਿ ਹੁਣ ਭਾਰਤੀ ਚੋਣ ਕਮਿਸ਼ਨ ਨੇ ਇਸ ਪੂਰੇ ਸ਼ਡਿਊਲ ਵਿੱਚ ਸੋਧ ਕਰ ਦਿੱਤੀ ਹੈ। ਨਵੇਂ ਸ਼ਡਿਊਲ ਮੁਤਾਬਕ ਘਰ-ਘਰ ਜਾ ਕੇ ਪੜਤਾਲ ਕਰਨ ਦੀ ਮਿਆਦ 3 ਅਗਸਤ 2026 ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਬਾਅਦ 13 ਅਗਸਤ ਨੂੰ ਪ੍ਰਾਰੂਪ ਵੋਟਰ ਸੂਚੀ ਜਾਰੀ ਹੋਵੇਗੀ ਅਤੇ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

Leave a Reply

Your email address will not be published. Required fields are marked *