Live Updates
ਘੰਟਿਆਂ ਬੱਧੀ ਕੁਰਸੀ ’ਤੇ ਬੈਠ ਕੇ ਕਰਦੇ ਹੋ ਕੰਮ? ਸਿਹਤ ਨੂੰ ਹੋ ਸਕਦੀਆਂ ਨੇ ਇਹ ਸਮੱਸਿਆਵਾਂਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦਾ ਅਪਡੇਟ, 5 ਨਵੰਬਰ ਤੱਕ ਮੌਸਮ ਰਹੇਗਾ ਖੁਸ਼ਕਪੰਜਾਬ ਚੋਣਾਂ ਲਈ AAP ਦੀ ਪਹਿਲੀ ਸੂਚੀ ਜਾਰੀ, CM ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣਦਿਲਜੀਤ ਦੋਸਾਂਝ ਨੇ ਸਟੇਜ ਤੋਂ ਆਲੋਚਕਾਂ ਨੂੰ ਦਿੱਤਾ ਜਵਾਬ, ਕਿਹਾ—ਪੰਜਾਬੀਆਂ ਨੂੰ ਲੜਨਾ ਨਾ ਸਿਖਾਓ!ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲਕਾਂਗਰਸ ਨੇ ਆਪਣੇ ਸ਼ਾਸਨ ਦੌਰਾਨ ਥਾਣਿਆਂ ਵਿੱਚ ਸਿਆਸੀ ਧੌਂਸਬਾਜ਼ੀ ਦਾ ਸੱਭਿਆਚਾਰ ਪੈਦਾ ਕੀਤਾ, ਕਾਨੂੰਨ ਤੋਂ ਉੱਪਰ ਕੋਈ ਨਹੀਂ, ਸੁਖਜਿੰਦਰ ਰੰਧਾਵਾ ਨੂੰ ਇਹ ਸਮਝਣਾ ਚਾਹੀਦਾ ਹੈ: ਅੰਗਦ ਦੀਪ ਸਿੰਘ ਸੋਹਲਬਦਰੀਨਾਥ ਤੋਂ ਰਿਸ਼ੀਕੇਸ਼ ਜਾ ਰਿਹਾ ਹੈਲੀਕਾਪਟਰ ਕ੍ਰੈਸ਼, 6 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰਘੰਟਿਆਂ ਬੱਧੀ ਕੁਰਸੀ ’ਤੇ ਬੈਠ ਕੇ ਕਰਦੇ ਹੋ ਕੰਮ? ਸਿਹਤ ਨੂੰ ਹੋ ਸਕਦੀਆਂ ਨੇ ਇਹ ਸਮੱਸਿਆਵਾਂਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦਾ ਅਪਡੇਟ, 5 ਨਵੰਬਰ ਤੱਕ ਮੌਸਮ ਰਹੇਗਾ ਖੁਸ਼ਕਪੰਜਾਬ ਚੋਣਾਂ ਲਈ AAP ਦੀ ਪਹਿਲੀ ਸੂਚੀ ਜਾਰੀ, CM ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣਦਿਲਜੀਤ ਦੋਸਾਂਝ ਨੇ ਸਟੇਜ ਤੋਂ ਆਲੋਚਕਾਂ ਨੂੰ ਦਿੱਤਾ ਜਵਾਬ, ਕਿਹਾ—ਪੰਜਾਬੀਆਂ ਨੂੰ ਲੜਨਾ ਨਾ ਸਿਖਾਓ!ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲਕਾਂਗਰਸ ਨੇ ਆਪਣੇ ਸ਼ਾਸਨ ਦੌਰਾਨ ਥਾਣਿਆਂ ਵਿੱਚ ਸਿਆਸੀ ਧੌਂਸਬਾਜ਼ੀ ਦਾ ਸੱਭਿਆਚਾਰ ਪੈਦਾ ਕੀਤਾ, ਕਾਨੂੰਨ ਤੋਂ ਉੱਪਰ ਕੋਈ ਨਹੀਂ, ਸੁਖਜਿੰਦਰ ਰੰਧਾਵਾ ਨੂੰ ਇਹ ਸਮਝਣਾ ਚਾਹੀਦਾ ਹੈ: ਅੰਗਦ ਦੀਪ ਸਿੰਘ ਸੋਹਲਬਦਰੀਨਾਥ ਤੋਂ ਰਿਸ਼ੀਕੇਸ਼ ਜਾ ਰਿਹਾ ਹੈਲੀਕਾਪਟਰ ਕ੍ਰੈਸ਼, 6 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰ
1 min read

ਭਲਕੇ ਪੰਜਾਬ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਰੇਲ ਅਤੇ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਉਹ ₹5,470 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਅਤੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ-ਨਾਲ ਕਈ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੰਪਰਕ ਨੂੰ ਮਜ਼ਬੂਤ ਕਰਨਾ, ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਆਰਥਿਕ ਵਿਕਾਸ ਨੂੰ ਹੋਰ ਗਤੀ ਦੇਣਾ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ ਛਾਉਣੀ ਸਮੇਤ ਦੇਸ਼ ਦੇ 20 ਰਾਜਾਂ ਵਿੱਚ ਸਥਿਤ 75 ਆਧੁਨਿਕ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਕਰੀਬ ₹1,570 ਕਰੋੜ ਦੀ ਲਾਗਤ ਨਾਲ ਵਿਕਸਤ ਕੀਤੇ ਗਏ ਇਹ ਸਟੇਸ਼ਨ ਹੁਣ ਆਧੁਨਿਕ ਅਤੇ ਯਾਤਰੀ-ਅਨੁਕੂਲ ਸਹੂਲਤਾਂ ਨਾਲ ਲੈਸ ਹਨ। “ਵਿਰਾਸਤ ਦੇ ਨਾਲ ਵਿਕਾਸ” ਦੀ ਸੋਚ ਅਨੁਸਾਰ ਇਨ੍ਹਾਂ ਸਟੇਸ਼ਨਾਂ ਦੀ ਡਿਜ਼ਾਇਨ ਵਿੱਚ ਸਥਾਨਕ ਸੱਭਿਆਚਾਰ, ਇਤਿਹਾਸ ਅਤੇ ਆਰਕੀਟੈਕਚਰ ਦੀ ਝਲਕ ਵੀ ਸ਼ਾਮਲ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੰਗਲ ਡੈਮ-ਤਲਵਾੜਾ-ਮੁਕੇਰੀਆਂ ਨਵੀਂ ਰੇਲਵੇ ਲਾਈਨ ਪ੍ਰੋਜੈਕਟ ਤਹਿਤ ਕਰੀਬ ₹830 ਕਰੋੜ ਦੀ ਲਾਗਤ ਨਾਲ ਬਣੀ ਦੌਲਤਪੁਰ ਚੌਕ-ਕਰਟੋਲੀ ਨਵੀਂ ਰੇਲਵੇ ਲਾਈਨ ਦਾ ਵੀ ਉਦਘਾਟਨ ਕਰਨਗੇ। ਇਸ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਕਾਰ ਰੇਲ ਸੰਪਰਕ ਹੋਰ ਮਜ਼ਬੂਤ ਹੋਵੇਗਾ ਅਤੇ ਹੁਸ਼ਿਆਰਪੁਰ ਤੇ ਊਨਾ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਹ ਰੇਲ ਲਾਈਨ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਂ ਚਿੰਤਪੂਰਨੀ ਮੰਦਰ ਵਰਗੇ ਮਹੱਤਵਪੂਰਨ ਧਾਰਮਿਕ ਸਥਾਨਾਂ ਤੱਕ ਪਹੁੰਚ ਨੂੰ ਵੀ ਆਸਾਨ ਬਣਾਏਗੀ ਅਤੇ ਦੂਰ-ਦੁਰਾਡੇ ਇਲਾਕਿਆਂ ਲਈ ਤੇਜ਼, ਸੁਰੱਖਿਅਤ ਅਤੇ ਭਰੋਸੇਯੋਗ ਆਵਾਜਾਈ ਦਾ ਸਾਧਨ ਸਾਬਤ ਹੋਵੇਗੀ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕਰਟੋਲੀ-ਅੰਬਾਲਾ ਨਵੀਂ ਰੇਲ ਸੇਵਾ ਨੂੰ ਹਰੀ ਝੰਡੀ ਦਿਖਾਉਣਗੇ, ਜਿਸ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚਕਾਰ ਰੇਲ ਸੰਪਰਕ ਹੋਰ ਬਿਹਤਰ ਹੋਵੇਗਾ। ਨਾਲ ਹੀ ਉਹ ਅੰਮ੍ਰਿਤਸਰ (ਛੇਹਰਟਾ)-ਵਾਰਾਣਸੀ ਰੇਲ ਸੇਵਾ ਦੀ ਵੀ ਸ਼ੁਰੂਆਤ ਕਰਨਗੇ, ਜਿਸ ਨਾਲ ਦੇਸ਼ ਦੇ ਦੋ ਪ੍ਰਮੁੱਖ ਧਾਰਮਿਕ ਅਤੇ ਸੱਭਿਆਚਾਰਕ ਸ਼ਹਿਰਾਂ ਵਿਚਕਾਰ ਸਿੱਧਾ ਰੇਲ ਸੰਪਰਕ ਸਥਾਪਤ ਹੋਵੇਗਾ।

ਰੇਲਵੇ ਪ੍ਰੋਜੈਕਟਾਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਪੰਜਾਬ ਵਿੱਚ ₹3,070 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।

ਉਹ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦੇ 30.9 ਕਿਲੋਮੀਟਰ ਲੰਬੇ ਪੈਕੇਜ-6 ਦਾ ਉਦਘਾਟਨ ਕਰਨਗੇ। ਇਸ ਨਾਲ ਖ਼ਾਸ ਕਰਕੇ ਭਾਰੀ ਵਾਹਨਾਂ ਲਈ ਆਵਾਜਾਈ ਹੋਰ ਸੁਚਾਰੂ ਅਤੇ ਤੇਜ਼ ਹੋਵੇਗੀ, ਜਦਕਿ ਈਂਧਨ ਦੀ ਖਪਤ ਅਤੇ ਆਵਾਜਾਈ ਦੀ ਲਾਗਤ ਵਿੱਚ ਵੀ ਕਮੀ ਆਵੇਗੀ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ 25.2 ਕਿਲੋਮੀਟਰ ਲੰਬੇ ਛੇ-ਮਾਰਗੀ ਗ੍ਰੀਨਫੀਲਡ ਦੱਖਣੀ ਲੁਧਿਆਣਾ ਬਾਈਪਾਸ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਪ੍ਰੋਜੈਕਟ ਨਾਲ ਲੁਧਿਆਣਾ ਅਤੇ ਬਠਿੰਡਾ ਵਿਚਕਾਰ ਯਾਤਰਾ ਦਾ ਸਮਾਂ ਅਤੇ ਦੂਰੀ ਘਟੇਗੀ, ਜਦਕਿ ਪੰਜਾਬ ਦੇ ਉਦਯੋਗਿਕ ਅਤੇ ਆਰਥਿਕ ਕੇਂਦਰਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ।

ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਪੰਜਾਬ ਵਿੱਚ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲੇਗੀ, ਸਗੋਂ ਵਪਾਰ, ਸੈਰ-ਸਪਾਟੇ, ਉਦਯੋਗ ਅਤੇ ਧਾਰਮਿਕ ਯਾਤਰਾ ਨੂੰ ਵੀ ਨਵਾਂ ਉਤਸ਼ਾਹ ਮਿਲਣ ਦੀ ਉਮੀਦ ਹੈ।

Leave a Reply

Your email address will not be published. Required fields are marked *