Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਵਾਂਗਚੁਕ ਮਾਮਲੇ ‘ਚ ਹਾਈ ਕੋਰਟ ਦਾ ਫੈਸਲਾ, ਸਿਹਤ ਬਾਰੇ ਅੰਤਿਮ ਫੈਸਲਾ ਮੈਡੀਕਲ ਟੀਮ ਕਰੇਗੀ

ਦਿੱਲੀ ਹਾਈ ਕੋਰਟ ਨੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਹਸਪਤਾਲ ਲਿਜਾਣ ਦੇ ਮਾਮਲੇ ਵਿੱਚ ਕਿਹਾ ਹੈ ਕਿ ਸਰਕਾਰ ਦੀ ਕਾਰਵਾਈ ਮਨਮਾਨੀ ਨਹੀਂ ਸੀ। ਜਸਟਿਸ ਮਿਨੀ ਪੁਸ਼ਕਰਨਾ ਨੇ ਸੁਣਵਾਈ ਦੌਰਾਨ ਕਿਹਾ ਕਿ ਸੋਨਮ ਵਾਂਗਚੁਕ ਇਲਾਜ ਪ੍ਰਕਿਰਿਆ ਵਿੱਚ ਸਹਿਯੋਗ ਕਰਨਗੇ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਅੰਤਿਮ ਫ਼ੈਸਲਾ ਮੈਡੀਕਲ ਟੀਮ ਵੱਲੋਂ ਮੈਡੀਕਲ ਪ੍ਰੋਟੋਕੋਲ ਅਨੁਸਾਰ ਹੀ ਲਿਆ ਜਾਵੇਗਾ। ਅਦਾਲਤ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਮੈਡੀਕਲ ਰਿਪੋਰਟ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕੀਤੀ ਜਾਵੇਗੀ।

ਇਹ ਸੁਣਵਾਈ ਸੋਨਮ ਵਾਂਗਚੁਕ ਦੀ ਸਾਥੀ ਗੀਤਾਂਜਲੀ ਜੇ. ਆਂਗਮੋ ਵੱਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ ‘ਤੇ ਹੋਈ, ਜਿਸ ਵਿੱਚ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਤੋਂ ਕਿਸੇ ਨਿੱਜੀ ਹਸਪਤਾਲ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ।

ਇਸ ਦੌਰਾਨ ਸੋਨਮ ਵਾਂਗਚੁਕ ਨੇ ਆਪਣੇ ਸਮਰਥਕਾਂ ਨੂੰ 20 ਜੁਲਾਈ ਨੂੰ ਸੰਸਦ ਵੱਲ ਕੱਢੇ ਜਾਣ ਵਾਲੇ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਆਪਣੀ ਪਤਨੀ ਰਾਹੀਂ ਭੇਜੇ ਗਏ ਸੰਦੇਸ਼ ਵਿੱਚ ਉਨ੍ਹਾਂ ਨੇ ਇਸ ਅੰਦੋਲਨ ਨੂੰ “ਭਾਰਤ ਦਾ ਦੂਜਾ ਆਜ਼ਾਦੀ ਅੰਦੋਲਨ” ਕਰਾਰ ਦਿੱਤਾ ਅਤੇ ਲੋਕਾਂ ਨੂੰ ਇਸ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ।

ਉੱਧਰ ਪ੍ਰਦਰਸ਼ਨ ਕਰ ਰਹੀ ਕਾਕਰੋਚ ਜਨਤਾ ਪਾਰਟੀ (CJP) ਦੇ ਬੁਲਾਰੇ ਆਸ਼ੂਤੋਸ਼ ਰਾਂਕਾ ਨੇ ਦੋਸ਼ ਲਗਾਇਆ ਕਿ ਕੁਝ ਲੋਕ ਪ੍ਰਦਰਸ਼ਨ ਸਥਲ ਵਿੱਚ ਦਾਖ਼ਲ ਹੋ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸਮਰਥਕਾਂ ਨੂੰ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਤੋਂ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ।

ਦੂਜੇ ਪਾਸੇ ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਚੱਲ ਰਹੀਆਂ ਗਤੀਵਿਧੀਆਂ ‘ਤੇ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਪ੍ਰਦਰਸ਼ਨਕਾਰੀਆਂ ਨੂੰ ਨਾ ਤਾਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਜਾਰੀ ਰੱਖਣ ਦੀ ਇਜਾਜ਼ਤ ਮਿਲੀ ਹੈ ਅਤੇ ਨਾ ਹੀ ਸੰਸਦ ਮਾਰਚ ਲਈ ਕੋਈ ਰਸਮੀ ਮਨਜ਼ੂਰੀ ਲਈ ਗਈ ਹੈ।

ਜ਼ਿਕਰਯੋਗ ਹੈ ਕਿ ਕਾਕਰੋਚ ਜਨਤਾ ਪਾਰਟੀ ਪਿਛਲੇ 29 ਦਿਨਾਂ ਤੋਂ ਧਰਨਾ-ਪ੍ਰਦਰਸ਼ਨ ਕਰ ਰਹੀ ਹੈ। ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਹੀ ਹੈ। ਉੱਥੇ ਹੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ‘ਤੇ ਬੈਠੇ ਅਭਿਜੀਤ ਦਿਪਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ 20 ਜੁਲਾਈ ਨੂੰ ਸੰਸਦ ਮਾਰਚ ਹਰ ਹਾਲਤ ਵਿੱਚ ਕੱਢਿਆ ਜਾਵੇਗਾ।

Leave a Reply

Your email address will not be published. Required fields are marked *