Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਲੱਗੇ ਕੁੱਟਮਾਰ ਦੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਖ਼ਿਲਾਫ਼ ਮੋਹਾਲੀ ਪੁਲਿਸ ਨੇ ਮਾਰਕੁੱਟ, ਕਥਿਤ ਤੌਰ ‘ਤੇ ਜ਼ਬਰਦਸਤੀ ਬੰਧਕ ਬਣਾਉਣ ਅਤੇ ਹਥਿਆਰ ਦੀ ਵਰਤੋਂ ਕਰਕੇ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਇੱਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ।

ਸ਼ਿਕਾਇਤਕਰਤਾ ਰੇਅਮੰਤ ਮਰਵਾਹਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿਛਲੇ ਲਗਭਗ ਪੰਜ ਸਾਲਾਂ ਤੋਂ ‘ਮੇਲੋਡੀ ਹਾਊਸ’ ਨਾਮ ਦੀ ਮਿਊਜ਼ਿਕ ਕੰਪਨੀ ਚਲਾ ਰਹੇ ਹਨ। ਉਨ੍ਹਾਂ ਮੁਤਾਬਕ ਕਰੀਬ 5 ਤੋਂ 6 ਮਹੀਨੇ ਪਹਿਲਾਂ ਦਿਲਪ੍ਰੀਤ ਢਿੱਲੋਂ ਨੇ ਇੱਕ ਨਾਮੀ ਮਿਊਜ਼ਿਕ ਕੰਪਨੀ ਨਾਲ ਗਾਣਿਆਂ ਦੀ ਰਿਕਾਰਡਿੰਗ ਜਾਂ ਡੀਲ ਕਰਵਾਉਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਹਾਲਾਂਕਿ, ਕਿਸੇ ਕਾਰਨ ਇਹ ਡੀਲ ਸਿਰੇ ਨਹੀਂ ਚੜ੍ਹ ਸਕੀ।

ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇਸ ਗੱਲ ਨੂੰ ਲੈ ਕੇ ਦਿਲਪ੍ਰੀਤ ਢਿੱਲੋਂ ਉਨ੍ਹਾਂ ਤੋਂ ਨਾਰਾਜ਼ ਸੀ। ਸ਼ਿਕਾਇਤ ਮੁਤਾਬਕ 22 ਜੁਲਾਈ ਦੀ ਰਾਤ ਰੇਅਮੰਤ ਮਰਵਾਹਾ ਆਪਣੇ ਦੋਸਤ ਗੁਰਪ੍ਰੀਤ ਸਿੰਘ ਦੇ ਮੋਹਾਲੀ ਦੇ ਸੈਕਟਰ-70 ਸਥਿਤ ਹੋਮਲੈਂਡ ਦੇ ਫਲੈਟ ਵਿੱਚ ਮੌਜੂਦ ਸਨ। ਇਸ ਦੌਰਾਨ ਦਿਲਪ੍ਰੀਤ ਢਿੱਲੋਂ ਵੀ ਉੱਥੇ ਪਹੁੰਚ ਗਿਆ।

ਰੇਅਮੰਤ ਮਰਵਾਹਾ ਦੇ ਮੁਤਾਬਕ, ਦਿਲਪ੍ਰੀਤ ਢਿੱਲੋਂ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਉਹ ਕਿਸੇ ਨਾਮੀ ਮਿਊਜ਼ਿਕ ਕੰਪਨੀ ਜਾਂ ਹੋਰ ਕੰਪਨੀ ਨਾਲ ਉਨ੍ਹਾਂ ਦੀ ਡੀਲ ਕਰਵਾਉਣ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬਹਿਸ ਤੋਂ ਬਾਅਦ ਦਿਲਪ੍ਰੀਤ ਢਿੱਲੋਂ ਨੇ ਉਨ੍ਹਾਂ ਨਾਲ ਕਥਿਤ ਤੌਰ ‘ਤੇ ਹੱਥੋਂਪਾਈ ਕੀਤੀ।

ਸ਼ਿਕਾਇਤ ਮੁਤਾਬਕ, ਜਦੋਂ ਉਹ ਮੌਕੇ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਕਥਿਤ ਤੌਰ ‘ਤੇ ਫੜ ਕੇ ਦੂਜੇ ਕਮਰੇ ਵਿੱਚ ਲਿਜਾਇਆ ਗਿਆ ਅਤੇ ਜ਼ਮੀਨ ‘ਤੇ ਸੁੱਟਣ ਤੋਂ ਬਾਅਦ ਮਾਰਕੁੱਟ ਕੀਤੀ ਗਈ। ਇਸ ਤੋਂ ਬਾਅਦ ਪਿਸਤੌਲ ਦਿਖਾ ਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਵੀ ਦੋਸ਼ ਲਗਾਏ ਗਏ ਹਨ।

ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਰੋਧ ਕਰਨ ਅਤੇ ਰੌਲਾ ਪਾਉਣ ਤੋਂ ਬਾਅਦ ਦਿਲਪ੍ਰੀਤ ਢਿੱਲੋਂ ਮੌਕੇ ਤੋਂ ਚਲਾ ਗਿਆ। ਘਟਨਾ ਵਿੱਚ ਜ਼ਖਮੀ ਹੋਏ ਰੇਅਮੰਤ ਮਰਵਾਹਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਹਾਲੀ ਲਿਜਾਇਆ ਗਿਆ। ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲਣ ‘ਤੇ ਉਨ੍ਹਾਂ ਨੇ ਮਟੌੜ ਥਾਣੇ ਵਿੱਚ ਪਹੁੰਚ ਕੇ ਪੁਲਿਸ ਨੂੰ ਸ਼ਿਕਾਇਤ ਦਿੱਤੀ।

ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦਿਲਪ੍ਰੀਤ ਸਿੰਘ ਢਿੱਲੋਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਵਿੱਚ ਲਗਾਏ ਗਏ ਦੋਸ਼ਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦਿਲਪ੍ਰੀਤ ਢਿੱਲੋਂ ਵੱਲੋਂ ਇਨ੍ਹਾਂ ਦੋਸ਼ਾਂ ਬਾਰੇ ਕੋਈ ਪੱਖ ਸਾਹਮਣੇ ਆਉਂਦਾ ਹੈ ਤਾਂ ਉਹ ਵੀ ਮਾਮਲੇ ਦੀ ਰਿਪੋਰਟਿੰਗ ਵਿੱਚ ਸ਼ਾਮਲ ਕੀਤਾ ਜਾਵੇਗਾ।

Leave a Reply

Your email address will not be published. Required fields are marked *