Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ, ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਮਾਨਸਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਾਥੀਆਂ ਸਮੇਤ ਅਧਿਕਾਰਤ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾ ਪਾ ਕੇ ‘ਆਪ’ ਪਰਿਵਾਰ ਵਿੱਚ ਅਧਿਕਾਰਤ ਤੌਰ ‘ਤੇ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਨੀਸ਼ ਬੰਸਲ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਸਨ ਅਤੇ ਪਾਰਟੀ ਵਿੱਚ ਕਈ ਅਹਿਮ ਤੇ ਜ਼ਿੰਮੇਵਾਰ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।

ਇਸ ਮੌਕੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀਆਂ ਰਹੀਆਂ ਹਨ। ਹਨੀਸ਼ ਬੰਸਲ ਵਰਗੇ ਜੁਝਾਰੂ ਨੌਜਵਾਨ ਆਗੂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮਾਨਸਾ ਵਿੱਚ ‘ਆਪ’ ਦੀ ਤਾਕਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹਨੀਸ਼ ਬੰਸਲ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਉੱਥੇ ਹੀ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਨੀਸ਼ ਬੰਸਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਇਨ੍ਹਾਂ ਨੀਤੀਆਂ ਨੂੰ ਪੂਰੀ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ।

Leave a Reply

Your email address will not be published. Required fields are marked *