Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਪੰਜਾਬ ‘ਚ ਮਾਨਸੂਨ ਮੁੜ ਸਰਗਰਮ, 30 ਜੁਲਾਈ ਤੱਕ ਮੀਂਹ ਦਾ ਅਲਰਟ

ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 25 ਜੁਲਾਈ ਤੋਂ 30 ਜੁਲਾਈ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। 25 ਜੁਲਾਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 26 ਜੁਲਾਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। 27 ਜੁਲਾਈ ਤੋਂ ਮੀਂਹ ਦੀ ਗਤੀਵਿਧੀ ਵਿੱਚ ਹੋਰ ਤੇਜ਼ੀ ਆਉਣ ਦੀ ਉਮੀਦ ਹੈ।

ਇਸ ਤੋਂ ਬਾਅਦ 28 ਅਤੇ 29 ਜੁਲਾਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਥੇ ਹੀ 30 ਜੁਲਾਈ ਨੂੰ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ ਹੈ। ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਮੌਸਮ ਵਿਭਾਗ ਨੇ ਸੂਬੇ ਵਿੱਚ ਮਾਨਸੂਨ ਦੀ ਗਤੀਵਿਧੀ ਨੂੰ ਆਮ ਦੱਸਿਆ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਵੀ ਕਈ ਥਾਵਾਂ ‘ਤੇ ਭਾਰੀ ਮੀਂਹ ਦਰਜ ਕੀਤਾ ਗਿਆ ਹੈ।

ਪੰਜਾਬ ਵਿੱਚ ਇਸ ਦੌਰਾਨ ਔਸਤਨ 6.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਵੱਧ 24.6 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਵਿੱਚ 15.6 ਮਿਲੀਮੀਟਰ, ਜਦਕਿ ਅੰਮ੍ਰਿਤਸਰ ਵਿੱਚ 14.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਮੋਹਾਲੀ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਿਹਾ।

ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਆਮ ਦੇ ਨੇੜੇ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ 36.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ, ਜਦਕਿ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 24.5 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਮੁਤਾਬਕ 30 ਜੁਲਾਈ ਤੱਕ ਪੰਜਾਬ ਸਮੇਤ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਕਈ ਥਾਵਾਂ ‘ਤੇ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਮੌਸਮ ਦੇ ਬਦਲਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

Leave a Reply

Your email address will not be published. Required fields are marked *