Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਪੰਜਾਬ ਸਰਕਾਰ ਵੱਲੋਂ ਡੇਅਰੀ ਫਾਰਮਰਾਂ/ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫਾ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਨ ਅਤੇ ਗੱਲਬਾਤ ਰਾਹੀਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ) ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਸਰਦਾਰਪੁਰਾ ਦੀ ਅਗਵਾਈ ਹੇਠ ਆਏ ਵਫ਼ਦ, ਜਿਸ ਵਿੱਚ ਇਸ ਦੀ ਕਾਰਜਕਾਰੀ ਕਮੇਟੀ ਅਤੇ ਕੋਰ ਕਮੇਟੀ ਦੇ ਮੈਂਬਰ ਵੀ ਸ਼ਾਮਲ ਸਨ, ਨਾਲ ਮੁਲਾਕਾਤ ਕੀਤੀ।

ਬੈਠਕ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨੂੰ ਪਸ਼ੂਆਂ ਦੀ ਖੁਰਾਕ (ਫੀਡ) ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਡੇਅਰੀ ਫਾਰਮਰਾਂ ਨੂੰ ਆ ਰਹੀਆਂ ਗੰਭੀਰ ਚੁਣੌਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਦੁੱਧ ਦੀ ਉਤਪਾਦਨ ਲਾਗਤ ਕਾਫ਼ੀ ਵਧ ਗਈ ਹੈ, ਜਿਸ ਨਾਲ ਡੇਅਰੀ ਖੇਤਰ ਗੰਭੀਰ ਆਰਥਿਕ ਸੰਕਟ ਵਿੱਚ ਫਸ ਗਿਆ ਹੈ ਅਤੇ ਕਿਸਾਨਾਂ ਲਈ ਆਪਣੀ ਰੋਜ਼ੀ-ਰੋਟੀ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ।

ਇਸ ਮੁੱਦੇ ਦਾ ਤੁਰੰਤ ਸੰਗਿਆਨ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਜਾਇਜ਼ ਮੰਗ ਨੂੰ ਪ੍ਰਵਾਨ ਕਰ ਲਿਆ ਅਤੇ ਦੁੱਧ ਦੇ ਖਰੀਦ ਰੇਟ ਵਿੱਚ 40 ਰੁਪਏ ਪ੍ਰਤੀ ਕਿੱਲੋ ਫੈਟ ਦੇ ਵਾਧੇ ਦਾ ਐਲਾਨ ਕੀਤਾ। ਇਹ ਸੋਧਿਆ ਹੋਇਆ ਰੇਟ 21 ਜੁਲਾਈ 2026 ਤੋਂ ਲਾਗੂ ਕਰ ਦਿੱਤਾ ਗਿਆ ਹੈ। ਜਿਸ ਨਾਲ ਪੰਜਾਬ ਭਰ ਦੇ ਲੱਖਾਂ ਡੇਅਰੀ ਫਾਰਮਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੇਤੀਬਾੜੀ ਨਾਲ ਜੁੜੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਜੋ ਕਿਸਾਨਾਂ ਨੂੰ ਮੀਟਿੰਗਾਂ ਅਤੇ ਹੱਲ ਲਈ ਮਹੀਨਿਆਂ ਬੱਧੀ ਉਡੀਕ ਕਰਵਾਉਂਦੀਆਂ ਸਨ, ਮਾਨ ਸਰਕਾਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

ਪੀਡੀਐੱਫਏ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਨਾਲ ਗੱਲ ਸੁਣਨ ਅਤੇ ਡੇਅਰੀ ਫਾਰਮਰਾਂ ਦੇ ਹੱਕ ਵਿੱਚ ਤੁਰੰਤ ਫੈਸਲਾ ਲੈਣ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਐਸੋਸੀਏਸ਼ਨ ਨੇ ਕਿਹਾ ਕਿ ਖਰੀਦ ਰੇਟ ਵਿੱਚ ਵਾਧਾ ਵਧ ਰਹੀ ਉਤਪਾਦਨ ਲਾਗਤ ਨਾਲ ਜੂਝ ਰਹੇ ਡੇਅਰੀ ਕਿਸਾਨਾਂ ਨੂੰ ਬਹੁਤ ਲੋੜੀਂਦੀ ਰਾਹਤ ਦੇਵੇਗਾ ਅਤੇ ਪੰਜਾਬ ਦੇ ਡੇਅਰੀ ਖੇਤਰ ਨੂੰ ਮਜ਼ਬੂਤ ਕਰੇਗਾ।

ਵਫ਼ਦ ਨੇ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਰਵੱਈਏ ਅਤੇ ਸਾਰਥਕ ਗੱਲਬਾਤ ਰਾਹੀਂ ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਨ੍ਹਾਂ ਨਾਲ ਸਿੱਧਾ ਜੁੜਨ ਦੀ ਇੱਛਾ ਦੀ ਵੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *