Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਪੂਰੇ ਦੇਸ਼ ਨੂੰ ਵਧਾਈ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ ਹੈ। ਦੇਸ਼ ਦੇ ਨੌਜਵਾਨਾਂ ਦਾ ਸੰਘਰਸ਼ ਰੰਗ ਲਿਆਇਆ ਅਤੇ ਅੰਤ ਵਿੱਚ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਹੀ ਪਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦਾ ਜਨਤੰਤਰ ਤੋਂ ਭਰੋਸਾ ਉੱਠ ਗਿਆ ਸੀ। ਸਰਕਾਰਾਂ ਲੋਕਾਂ ਦੀ ਗੱਲ ਸੁਣਦੀਆਂ ਹੀ ਨਹੀਂ ਸਨ। ਪਰ ਹੁਣ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਲੋਕਤੰਤਰ ਹੈ ਅਤੇ ਲੋਕਤੰਤਰ ਵਿੱਚ ਸਰਕਾਰ ਨੂੰ ਜਨਤਾ ਦੀ ਗੱਲ ਸੁਣਨੀ ਹੀ ਪਵੇਗੀ। ਦੇਸ਼ ਦੇ ਲੋਕਾਂ ਨੂੰ ਉਮੀਦ ਹੈ ਕਿ ਸਰਕਾਰ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਕੇ ਫਿਰ ਕਦੇ ਪੇਪਰ ਲੀਕ ਨਹੀਂ ਹੋਣ ਦੇਵੇਗੀ ਅਤੇ ਸਾਡੇ ਬੱਚਿਆਂ ਨੂੰ ਕਦੇ ਖੁਦਕੁਸ਼ੀ ਨਹੀਂ ਕਰਨੀ ਪਵੇਗੀ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਅਤੇ ਜੈਨ-ਜੀ  ਨੂੰ ਬਹੁਤ-ਬਹੁਤ ਵਧਾਈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਆਪ ਸਭ ਦਾ ਸੰਘਰਸ਼ ਰੰਗ ਲਿਆਇਆ ਅਤੇ ਆਖਰਕਾਰ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ। ਇਹ ਪੂਰੇ ਲੋਕਤੰਤਰ ਦੀ ਬਹੁਤ ਵੱਡੀ ਜਿੱਤ ਹੈ। ਸਾਡੇ ਦੇਸ਼ ਵਿੱਚ ਲੋਕਾਂ ਦਾ ਜਨਤੰਤਰ ਤੋਂ ਭਰੋਸਾ ਹੀ ਉੱਠ ਗਿਆ ਸੀ ਅਤੇ ਲੋਕਾਂ ਨੂੰ ਲੱਗਣ ਲੱਗ ਪਿਆ ਸੀ ਕਿ ਸਰਕਾਰਾਂ ਸੁਣਦੀਆਂ ਹੀ ਨਹੀਂ ਹਨ। ਜਨਤਾ ਸਰਕਾਰਾਂ ਦੇ ਸਾਹਮਣੇ ਚੀਕਦੀਤਰਲੇ ਕੱਢਦੀ ਰਹਿੰਦੀ ਸੀ। ਹਰ ਗੱਲ ਲਈ ਅਸੀਂ ਸਰਕਾਰ ਅੱਗੇ ਹੱਥ ਜੋੜਦੇ ਰਹਿੰਦੇ ਸੀਪੈਰੀਂ ਪੈਂਦੇ ਸੀਪਰ ਸਰਕਾਰਾਂ ਕਦੇ ਸੁਣਦੀਆਂ ਨਹੀਂ ਸਨ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੰਨਾ ਵੱਡਾ ਸੰਘਰਸ਼ ਹੋਇਆ ਅਤੇ ਅੰਤ ਵਿੱਚ ਸਰਕਾਰ ਦੇ ਹੰਕਾਰ ਨੂੰ ਜਨਤਾ ਦੇ ਸਾਹਮਣੇ ਝੁਕਣਾ ਹੀ ਪਿਆ। ਇਹ ਬਹੁਤ ਵੱਡੀ ਜਿੱਤ ਹੈਇਹ ਪੂਰੇ ਜਨਤੰਤਰ ਅਤੇ ਲੋਕਤੰਤਰ ਦੀ ਜਿੱਤ ਹੈ। ਸਰਕਾਰ ਨੂੰ ਵੀ ਹੁਣ ਸਮਝ ਲੈਣਾ ਚਾਹੀਦਾ ਹੈ ਕਿ ਤੁਹਾਨੂੰ ਜਨਤਾ ਦੀ ਗੱਲ ਸੁਣਨੀ ਹੀ ਪਵੇਗੀਕਿਉਂਕਿ ਇਹ ਲੋਕਤੰਤਰ ਹੈ। ਲੋਕਤੰਤਰ ਜਨਤਾ ਦਾਜਨਤਾ ਦੁਆਰਾ ਅਤੇ ਜਨਤਾ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਸਰਕਾਰ ਹੁਣ ਨੀਟ  ਦੇ ਪੂਰੇ ਸਿਸਟਮ ਨੂੰ ਠੀਕ ਕਰੇਗੀ ਤਾਂ ਜੋ ਇਸ ਦੇਸ਼ ਦੇ ਅੰਦਰ ਅੱਗੇ ਤੋਂ ਪੇਪਰ ਲੀਕ ਹੋਣਾ ਬੰਦ ਹੋ ਜਾਵੇ ਅਤੇ ਸਾਡੇ ਬੱਚਿਆਂ ਨੂੰ ਫਿਰ ਕਦੇ ਖੁਦਕੁਸ਼ੀ ਨਾ ਕਰਨੀ ਪਵੇ।

Leave a Reply

Your email address will not be published. Required fields are marked *