Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆਜੋ ਪੇਪਰ ਲੀਕਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਲੜਾਈ ਲੜ ਰਹੇ ਸਨ।

 

ਇਸ ਤੋਂ ਪਹਿਲਾਂ ਦਿਨ ਵੇਲੇਆਪ ਨੇ ਕੇਂਦਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਪੂਰੇ ਪੰਜਾਬ ਵਿੱਚ ਥਾਲੀ ਵਜਾਓਤਾਨਾਸ਼ਾਹ ਭਗਾਓ‘ ਦੇ ਰਾਜ ਵਿਆਪੀ ਧਰਨੇ-ਪ੍ਰਦਰਸ਼ਨ ਆਯੋਜਿਤ ਕੀਤੇ। ਆਪ ਦੇ ਮੰਤਰੀਆਂਸੰਸਦ ਮੈਂਬਰਾਂਵਿਧਾਇਕਾਂਅਹੁਦੇਦਾਰਾਂ ਅਤੇ ਹਜ਼ਾਰਾਂ ਪਾਰਟੀ ਵਰਕਰਾਂ ਨੇ ਹਰ ਜ਼ਿਲ੍ਹੇ ਵਿੱਚ ਸੜਕਾਂ ਤੇ ਉਤਰ ਕੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਬਾਰ-ਬਾਰ ਹੁੰਦੇ ਪੇਪਰ ਲੀਕ ਅਤੇ ਦੇਸ਼ ਦੀ ਭਰਤੀ ਤੇ ਸਿੱਖਿਆ ਪ੍ਰਣਾਲੀ ਦੇ ਢਹਿ-ਢੇਰੀ ਹੋਣ ਤੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।

 

ਧਰਮੇਂਦਰ ਪ੍ਰਧਾਨ ਦੇ ਅਸਤੀਫੇ ਤੇ ਆਪ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇੱਕ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਸਵੀਕਾਰ ਕਰਨਾ ਚਾਹੀਦਾ ਹੈ। ਆਖਰਕਾਰਭਾਜਪਾ ਨੌਜਵਾਨਾਂ ਦੀ ਜ਼ਿੱਦ ਅੱਗੇ ਝੁਕ ਗਈ ਹੈ। ਉਮੀਦ ਹੈ ਕਿ ਇਸ ਨਾਲ ਸਿੱਖਿਆ ਪ੍ਰਣਾਲੀ ਦਾ ਪੁਨਰਗਠਨਪੇਪਰ ਲੀਕ ਦੀ ਸਮੱਸਿਆ ਦਾ ਹੱਲ ਵਰਗੇ ਵਿਦਿਆਰਥੀਆਂ ਲਈ ਵੱਡੇ ਸੁਧਾਰ ਅਤੇ ਵਿਆਪਕ ਬਦਲਾਅ ਹੋਣਗੇ ਇਨਕਲਾਬ ਜ਼ਿੰਦਾਬਾਦ।”

 

ਇਸ ਦੌਰਾਨਆਪ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਅਸਤੀਫੇ ਨੂੰ ਕਰੋੜਾਂ ਵਿਦਿਆਰਥੀਆਂਨੌਜਵਾਨਾਂ ਅਤੇ ਲੋਕਤੰਤਰ ਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੇ ਅਧਿਕਾਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਦੀ ਇੱਕ ਇਤਿਹਾਸਕ ਜਿੱਤ ਕਰਾਰ ਦਿੱਤਾ।

ਆਪ ਸੰਸਦ ਮੈਂਬਰ ਨੇ ਪੁਲਿਸ ਦੀਆਂ ਕਾਰਵਾਈਆਂ ਅਤੇ ਧੱਕੇਸ਼ਾਹੀ ਦਾ ਸਾਹਮਣਾ ਕਰਨ ਦੇ ਬਾਵਜੂਦ ਅੰਦੋਲਨ ਦੀ ਅਗਵਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, “ਭਾਜਪਾ ਸਰਕਾਰ ਨੇ ਲੋਕਤੰਤਰੀ ਅੰਦੋਲਨ ਨੂੰ ਦਬਾਉਣ ਲਈ ਹਰ ਸੰਭਵ ਹਥਕੰਡਾ ਅਪਣਾਇਆਪਰ ਵਿਦਿਆਰਥੀਆਂ ਦੇ ਹੌਸਲੇ ਅਤੇ ਏਕਤਾ ਨੇ ਆਖਰਕਾਰ ਕੇਂਦਰ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਤੇ ਲਾਠੀਚਾਰਜ ਕੀਤਾ ਗਿਆਕਈਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆਅਤੇ ਇੱਥੋਂ ਤੱਕ ਕਿ ਪ੍ਰਦਰਸ਼ਨਕਾਰੀਆਂ ਦੇ ਖਾਣ-ਪੀਣ ਦੇ ਪ੍ਰਬੰਧਾਂ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ। ਇਹਨਾਂ ਸਾਰੀਆਂ ਔਕੜਾਂ ਦੇ ਬਾਵਜੂਦਵਿਦਿਆਰਥੀ ਇੱਕਜੁੱਟ ਰਹੇ ਅਤੇ ਸਰਕਾਰ ਨੂੰ ਕਾਰਵਾਈ ਕਰਨ ਲਈ ਮਜਬੂਰ ਹੋਣ ਤੱਕ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਿਆ।”

 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਅਸਤੀਫ਼ਾ ਹੀ ਕਾਫ਼ੀ ਨਹੀਂ ਹੋਵੇਗਾ। ਉਨ੍ਹਾਂ ਪਾਰਦਰਸ਼ਤਾਜਵਾਬਦੇਹੀ ਨਿਸ਼ਚਿਤ ਕਰਨ ਅਤੇ ਪੇਪਰ ਲੀਕ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਦੇਸ਼ ਦੀ ਪ੍ਰੀਖਿਆ ਅਤੇ ਭਰਤੀ ਪ੍ਰਣਾਲੀ ਦੇ ਮੁਕੰਮਲ ਸੁਧਾਰ ਦੀ ਮੰਗ ਕੀਤੀਜਿਸ ਨੇ ਲੱਖਾਂ ਨੌਜਵਾਨਾਂ ਦੇ ਭਵਿੱਖ ਅਤੇ ਉਮੀਦਾਂ ਨੂੰ ਠੇਸ ਪਹੁੰਚਾਈ ਹੈ।

 

ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਅਪਣਾਉਣ ਵਿਰੁੱਧ ਚੇਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ, ”ਜੇਕਰ ਕੇਂਦਰ ਸਰਕਾਰ ਵਿਦਿਆਰਥੀਆਂਕਿਸਾਨਾਂਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਦੀ ਆਵਾਜ਼ ਨੂੰ ਅਣਗੌਲਿਆ ਕਰਦੀ ਰਹੀਤਾਂ ਲੋਕ ਲੋਕਤੰਤਰ ਦੀ ਰਾਖੀ ਅਤੇ ਆਪਣੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇੱਕ ਵਾਰ ਫਿਰ ਸੜਕਾਂ ਤੇ ਉਤਰਨਗੇ।

 

ਵਿਦਿਆਰਥੀਆਂ ਅਤੇ ਨੌਜਵਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਪ ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀਨਿਰਪੱਖ ਅਤੇ ਜਵਾਬਦੇਹ ਨਹੀਂ ਬਣਾਇਆ ਜਾਂਦਾਉਹ ਸੜਕਾਂ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਦੇ ਮੁੱਦੇ ਚੁੱਕਦੇ ਰਹਿਣਗੇ।

Leave a Reply

Your email address will not be published. Required fields are marked *