Live Updates
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ
1 min read

ਅੰਮ੍ਰਿਤਸਰ ‘ਚ 3 ਕਿਲੋ 29 ਗ੍ਰਾਮ ਹੈਰੋਇਨ ਸਮੇਤ ਕਥਿਤ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਲੋਪੋਕੇ ਥਾਣਾ ਪੁਲਿਸ ਨੂੰ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 3 ਕਿਲੋ 29 ਗ੍ਰਾਮ ਹੈਰੋਇਨ ਸਮੇਤ ਇੱਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਨੂਰਪੁਰ, ਤਹਿਸੀਲ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ, ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅੰਦਾਜ਼ਨ ਕੀਮਤ ਕਰੀਬ 22 ਲੱਖ ਰੁਪਏ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪੁਲਿਸ ਟੀਮ ਮੁੱਖ ਜੀ.ਟੀ. ਰੋਡ ‘ਤੇ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਹੋਈ ਸੀ। ਇਸ ਦੌਰਾਨ ਇੱਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਹੈ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਅਟਾਰੀ ਸੈਕਟਰ ਰਾਹੀਂ ਡਰੋਨਾਂ ਅਤੇ ਹੋਰ ਤਰੀਕਿਆਂ ਨਾਲ ਭੇਜੀ ਜਾ ਰਹੀ ਹੈਰੋਇਨ ਦੀਆਂ ਖੇਪਾਂ ਨਾਲ ਜੁੜਿਆ ਹੋਇਆ ਹੈ।

ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 3 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ ਇੱਕ ਮੋਟਰਸਾਈਕਲ, ਇੱਕ ਮੋਬਾਈਲ ਫ਼ੋਨ ਅਤੇ 1,000 ਰੁਪਏ ਦੀ ਭਾਰਤੀ ਕਰੰਸੀ ਵੀ ਜ਼ਬਤ ਕੀਤੀ ਗਈ ਹੈ।

ਫਿਲਹਾਲ ਪੁਲਿਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨੇ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਕਿਵੇਂ ਬਣਾਇਆ ਅਤੇ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਸਪਲਾਈ ਵਿੱਚ ਉਸ ਦੀ ਕੀ ਭੂਮਿਕਾ ਰਹੀ ਹੈ।

ਇਸ ਮਾਮਲੇ ਨਾਲ ਜੁੜੇ ਹੋਰ ਸ਼ੱਕੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਵੀ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

Leave a Reply

Your email address will not be published. Required fields are marked *