Live Updates
ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਜਾਣਬੁੱਝ ਕੇ ਚਲਾਈ ਗਈ: ਬਲਤੇਜ ਪੰਨੂਪੰਜਾਬ ਦੇ ਅਧਿਆਪਕ ਨੇ ਵਧਾਇਆ ਮਾਣ, ਦਿਨੇਸ਼ ਕੁਮਾਰ ਨੂੰ ਮਿਲਿਆ ਰਾਸ਼ਟਰੀ ਅਧਿਆਪਕ ਪੁਰਸਕਾਰ 2026ਖੰਡ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ, 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਫ੍ਰੀ ਦਰਾਮਦਪੰਜਾਬ ’ਚ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਵਾਧਾ, 7 ਮਹੀਨਿਆਂ ’ਚ 41 ਲੱਖ ਤੋਂ ਪਾਰਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲ
1 min read

ਮਾਨ ਕੈਬਿਨੇਟ ਦੇ ਵੱਡੇ ਫੈਸਲੇ, ਡਿਜੀਟਲ ਯੂਨੀਵਰਸਿਟੀਆਂ ਤੋਂ ਲੈ ਕੇ ਪ੍ਰਾਈਵੇਟ ਸਕੂਲ ਫੀਸ ਤੱਕ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ

ਪੰਜਾਬ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਿੱਖਿਆ, ਰੁਜ਼ਗਾਰ, ਵਾਤਾਵਰਨ ਅਤੇ ਪ੍ਰਸ਼ਾਸਨ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਦੇ ਫ਼ੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਹਰਪਾਲ ਚੀਮਾ ਨੇ ਦੱਸਿਆ ਕਿ ਕੈਬਨਿਟ ਨੇ ‘ਦ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਪਾਲਿਸੀ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੁਸ਼ਿਆਰਪੁਰ ਅਤੇ ਦੋ ਪਟਿਆਲਾ ਵਿੱਚ ਬਣਨਗੀਆਂ। ਪਟਿਆਲਾ ਦੇ ਪਿੰਡ ਫਤਿਹਪੁਰ ਵਿੱਚ ਇੱਕ ਯੂਨੀਵਰਸਿਟੀ ਸਥਾਪਤ ਹੋਵੇਗੀ, ਜਦਕਿ ਵਿਸ਼ਵ ਪ੍ਰਸਿੱਧ ਐਜੂਕੇਸ਼ਨ ਬ੍ਰਾਂਡ ਫਿਜ਼ਿਕਸ ਵਾਲਾ ਵੱਲੋਂ ਪਟਿਆਲਾ ਦੇ ਪਿੰਡ ਆਨੰਦਪੁਰ ਕੇਸ਼ਵ ਵਿੱਚ ਡਿਜੀਟਲ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਹੁਸ਼ਿਆਰਪੁਰ ਵਿੱਚ ਕਲਾਊਡ ਯੂਨੀਵਰਸਿਟੀ ਬਣਾਈ ਜਾਵੇਗੀ, ਜਿੱਥੇ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਪੜ੍ਹਾਈ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਊਟਸੋਰਸਿੰਗ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਿੱਧੇ ਸਰਕਾਰ ਦੇ ਅਧੀਨ ਕੰਟਰੈਕਟ ‘ਤੇ ਲਿਆਉਣ ਲਈ ਸਰਕਾਰ ਇੱਕ ਵਿਸ਼ੇਸ਼ ਮਨੀ ਬਿੱਲ ਲਿਆ ਰਹੀ ਹੈ। ਇਹ ਬਿੱਲ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਗਿਆ ਹੈ ਅਤੇ ਮਨਜ਼ੂਰੀ ਮਿਲਣ ਤੋਂ ਬਾਅਦ ਇਸਨੂੰ ਵਿਧਾਨ ਸਭਾ ਵਿੱਚ ਪੇਸ਼ ਕਰਕੇ ਪਾਸ ਕਰਵਾਇਆ ਜਾਵੇਗਾ।

ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿੱਚ ਬੇਲੋੜੇ ਫ਼ੀਸ ਵਾਧੇ ਨੂੰ ਰੋਕਣ ਲਈ ਲਿਆਂਦੇ ਗਏ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਵਿਧਾਨ ਸਭਾ ਅਤੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ। ਇਸ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਜੇਕਰ ਕੋਈ ਸਕੂਲ ਇਸ ਤੋਂ ਵੱਧ ਵਾਧਾ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਰੈਗੂਲੇਟਰੀ ਬਾਡੀ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।

ਕੈਬਨਿਟ ਨੇ ‘ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਕਾਨੂੰਨ ਤਹਿਤ ਜੇਕਰ ਕੋਈ ਵਿਅਕਤੀ ਇੱਕ ਰੁੱਖ ਕੱਟਦਾ ਹੈ ਤਾਂ ਉਸਨੂੰ 10 ਨਵੇਂ ਰੁੱਖ ਲਗਾਉਣੇ ਪੈਣਗੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪਹਿਲੀ ਵਾਰ ਪ੍ਰਤੀ ਰੁੱਖ 10 ਹਜ਼ਾਰ ਰੁਪਏ, ਦੂਜੀ ਵਾਰ 35 ਹਜ਼ਾਰ ਰੁਪਏ ਅਤੇ ਤੀਜੀ ਵਾਰ 50 ਹਜ਼ਾਰ ਰੁਪਏ ਤੱਕ ਜੁਰਮਾਨਾ ਲਗਾਇਆ ਜਾਵੇਗਾ।

ਇਸ ਤੋਂ ਇਲਾਵਾ ਕੈਬਨਿਟ ਨੇ ਪੰਜਾਬ ਲੋਕ ਨਿਰਮਾਣ ਵਿਭਾਗ (PWD) ਵਿੱਚ ਸਿਵਲ ਅਸਾਮੀਆਂ ‘ਤੇ ਸਿੱਧੀ ਭਰਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦਾ ਰਾਹ ਸਾਫ਼ ਹੋ ਗਿਆ ਹੈ।

Leave a Reply

Your email address will not be published. Required fields are marked *