Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ‘ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

 

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ ਸੀਮਤ ਕਰ ਦਿੱਤਾ ਗਿਆ ਹੈ। ਮੈਂ ਉੱਥੇ ਫ਼ੋਨ ਕਰਕੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਅਜਿਹਾ ਕਿਉਂ ਕੀਤਾ ਗਿਆ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਪੁੱਛਿਆ ਕਿ ਇਸ ਨੂੰ ਕਿਵੇਂ ਠੀਕ ਕਰਵਾਈਏ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਈਮੇਲ ਭੇਜੀ, ਪਰ ਉਸ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇਹ ਲੋਕ ਮੇਰੇ ਨਾਲ ਅਜਿਹਾ ਕਰ ਰਹੇ ਹਨ, ਤਾਂ ਆਮ ਲੋਕਾਂ ਨਾਲ ਪਤਾ ਨਹੀਂ ਕੀ ਕਰ ਰਹੇ ਹੋਣਗੇ। ਜਿਵੇਂ ਹੀ ਮੈਂ ਇਸ ਗੱਲ ਨੂੰ ਚੁੱਕਿਆ, ਬਹੁਤ ਸਾਰੇ ਲੋਕਾਂ ਦੇ ਮੈਸੇਜ ਅਤੇ ਫ਼ੋਨ ਆ ਰਹੇ ਹਨ ਕਿ ਉਨ੍ਹਾਂ ਦਾ ਅਕਾਊਂਟ ਵੀ ਸਪ੍ਰੈੱਸ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਕੇਂਦਰ ਸਰਕਾਰ ਮੇਟਾ ਅਤੇ ਇੰਸਟਾਗ੍ਰਾਮ ‘ਤੇ ਦਬਾਅ ਪਾ ਰਹੀ ਹੈ ਕਿ ਜੋ ਵੀ ਮੋਦੀ ਜੀ ਦੇ ਖ਼ਿਲਾਫ਼ ਕੁਝ ਬੋਲੇ, ਜੋ ਇਥਾਨੌਲ ‘ਤੇ ਕੁਝ ਬੋਲੇ ਜਾਂ ਜੋ ਪੇਪਰ ਲੀਕ ‘ਤੇ ਕੁਝ ਬੋਲੇ, ਉਨ੍ਹਾਂ ਦੇ ਅਕਾਊਂਟ ਸਪ੍ਰੈੱਸ ਕਰ ਦਿੱਤੇ ਜਾਣ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੀ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਜੇਕਰ ਕਿਸੇ ਦਾ ਅਕਾਊਂਟ ਵੀ ਇਸ ਤਰ੍ਹਾਂ ਸਪ੍ਰੈੱਸ ਕੀਤਾ ਜਾ ਰਿਹਾ ਹੈ ਜਾਂ ਅਜਿਹਾ ਲੱਗ ਰਿਹਾ ਹੈ, ਤਾਂ ਮੈਨੂੰ ਡੀਐੱਮ ਕਰਕੇ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ। ਮੈਂ ਇੱਕਠੇ ਮਿਲ ਕੇ ਲੋਕਾਂ ਦੇ ਮੁੱਦੇ ਨੂੰ ਵੀ ਚੁੱਕਾਂਗਾ। ਸਾਰੇ ਇੱਕਠੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ਨੂੰ ਮਜ਼ਬੂਰ ਕਰਨਗੇ ਕਿ ਉਹ ਇਸ ਤਰ੍ਹਾਂ ਦੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

 

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਮੇਟਾ ਅਤੇ ਮੇਟਾ ਇੰਡੀਆ ਨੂੰ ਟੈਗ ਕਰਦੇ ਹੋਏ ਪੁੱਛਿਆ ਕਿ ਤੁਸੀਂ ਮੇਰਾ ਅਕਾਊਂਟ ਕਿਉਂ ਰਿਸਟ੍ਰਿਕਟ ਕਰ ਦਿੱਤਾ ਹੈ? ਭਾਰਤ ਸਥਿਤ ਮੇਟਾ ਦੇ ਦਫ਼ਤਰ ਵਿੱਚ ਜ਼ਬਾਨੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਮੇਰਾ ਅਕਾਊਂਟ ਭਾਰਤ ਵਿੱਚ ਰਿਸਟ੍ਰਿਕਟ ਕਰ ਦਿੱਤਾ ਗਿਆ ਹੈ ਅਤੇ ਭਾਰਤ ਵਿੱਚ ਉਪਲਬਧ ਨਹੀਂ ਹੈ। ਆਖ਼ਰ ਅਜਿਹਾ ਕਿਉਂ ਕੀਤਾ ਗਿਆ ਹੈ? ਮੇਟਾ ਦੇ ਦਫ਼ਤਰ ਵਿੱਚ ਕੋਈ ਵੀ ਇਸ ਦਾ ਕਾਰਨ ਨਹੀਂ ਦੱਸ ਰਿਹਾ ਅਤੇ ਨਾ ਹੀ ਕੋਈ ਇਹ ਦੱਸ ਰਿਹਾ ਹੈ ਕਿ ਇਹ ਰਿਸਟ੍ਰਿਕਸ਼ਨ ਕਿਵੇਂ ਹਟਾਈ ਜਾ ਸਕਦੀ ਹੈ। ਭੇਜੀਆਂ ਗਈਆਂ ਸਾਰੀਆਂ ਈਮੇਲਾਂ ਦਾ ਰੂਟੀਨ ਐਕਨੌਲੇਜਮੈਂਟ ਤੋਂ ਇਲਾਵਾ ਕੋਈ ਜਵਾਬ ਨਹੀਂ ਮਿਲਿਆ ਹੈ। ਇਹ ਬਹੁਤ ਹੀ ਖ਼ਰਾਬ ਸਰਵਿਸ ਹੈ। ਉਨ੍ਹਾਂ ਮੇਟਾ ਨੂੰ ਕਿਹਾ ਕਿ ਮੇਟਾ, ਸਾਡੇ ਪ੍ਰਧਾਨ ਮੰਤਰੀ ਦੇ ਅੱਗੇ ਇੰਨਾ ਨਾ ਝੁਕੇ, ਨਹੀਂ ਤਾਂ ਉਹ ਭਾਰਤ ਵਿੱਚ ਮੇਟਾ ਨੂੰ ਸਿਰਫ਼ ਆਪਣਾ ਹੀ ਅਕਾਊਂਟ ਚਲਾਉਣ ਦੀ ਇਜਾਜ਼ਤ ਦੇਣਗੇ।

Leave a Reply

Your email address will not be published. Required fields are marked *